ਸੀ.ਬੀ.ਆਈ ਦੀ ਪਟੀਸ਼ਨ ’ਤੇ ਰਾਜੀਵ ਕੁਮਾਰ ਨੂੰ ਸੁਪਰੀਮ ਕੋਰਟ ਦਾ ਨੋਟਿਸ

11/29/2019 4:23:22 PM

ਨਵੀਂ ਦਿੱਲੀ—ਸੁਪਰੀਮ ਕੋਰਟ ਨੇ ਸ਼ਾਰਧਾ ਚਿੱਟਫੰਡ ਮਾਮਲੇ ਦੀ ਜਾਂਚ ਨਾਲ ਸਬੰਧਤ ਸਬੂਤਾਂ ਨਾਲ ਛੇੜ-ਛਾੜ ਦੇ ਮੁਲਜ਼ਮ ਕੋਲਕਾਤਾ ਦੇ ਸਾਬਕਾ ਪੁਲਸ ਕਮਿਸ਼ਨਰ ਰਾਜੀਵ ਗਾਂਧੀ ਨੂੰ ਮਿਲੀ ਪੇਸ਼ਵੀ ਜ਼ਮਾਨਤ ਵਿਰੁੱਧ ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ) ਦੀ ਪਟੀਸ਼ਨ ’ਤੇ ਉਨ੍ਹਾਂ ਤੋਂ ਅੱਜ ਭਾਵ ਸ਼ੁੱਕਰਵਾਰ ਨੂੰ ਜਵਾਬ ਤਲਬ ਕੀਤਾ। ਚੀਫ ਜਸਟਿਸ ਐੱਸ.ਏ. ਬੋਬੜੇ ਦੀ ਪ੍ਰਧਾਨਗੀ ਵਾਲੇ ਡਿਵੀਜ਼ਨ ਬੈਂਚ ਨੇ ਕਲਕੱਤਾ ਹਾਈ ਕੋਰਟ ਤੋਂ ਮਿਲੀ ਪੇਸ਼ਗੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਸੀ.ਬੀ.ਆਈ. ਪਟੀਸ਼ਨ ’ਤੇ ਭਾਰਤੀ ਪੁਲਸ ਸੇਵਾ (ਆਈ.ਪੀ.ਐੱਸ) ਦੇ ਸੀਨੀਅਰ ਅਧਿਕਾਰੀ ਸ਼੍ਰੀ ਕੁਮਾਰ ਨੂੰ ਨੋਟਿਸ ਜਾਰੀ ਕੀਤਾ। ਅਦਾਲਤ ਨੇ ਹਾਲਾਂਕਿ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਉਨ੍ਹਾਂ ਅਦਾਲਤ ਨੂੰ ਇਸ ਸੰਤੁਸ਼ਟ ਕਰਨਾ ਹੋਵੇਗਾ ਕਿ ਜਾਂਚ ਏਜੰਸੀ ਸ਼੍ਰੀ ਕੁਮਾਰ ਨੂੰ ਹਿਰਾਸਤ ’ਚ ਲੈ ਕੇ ਕਿਉਂ ਪੁੱਛ ਗਿੱਛ ਕਰਨਾ ਚਾਹੁੰਦੀ ਹੈ। ਜਸਟਿਸ ਬੋਬੜੇ ਨੇ ਕਿਹਾ ‘ਰਾਜੀਵ ਕੁਮਾਰ ਹਾਈ ਰੈਂਕ ਅਫਸਰ ਹਨ ਤੁਹਾਨੂੰ ਸਾਨੂੰ ਭਰੋਸਾ ਦੇਣਾ ਹੋਵੇਗਾ ਕਿ ਉਨ੍ਹਾਂ ਨੂੰ ਹਿਰਾਸਤ ’ਚ ਲੈ ਕੇ ਪੁੱਛ ਗਿੱਛ ਕਿਉਂ ਜ਼ਰੂਰੀ ਹੈ’। 

ਸੀ.ਬੀ.ਆਈ ਨੇ ਸ਼੍ਰੀ ਕੁਮਾਰ ਨੂੰ ਕਲਕੱਤਾ ਹਾਈ ਕੋਰਟ ਵੱਲੋਂ ਪੇਸ਼ਗੀ ਜ਼ਮਾਨਤ ਦਿੱਤੇ ਜਾਣ ਦੇ ਹੁਕਮ ਨੂੰ ਸਰਵਉਚ ਅਦਾਲਚ ’ਚ ਚੁਣੌਤੀ ਦਿੱਤੀ ਸੀ। ਸੀ.ਬੀ.ਆਈ ਨੇ ਪਟੀਸ਼ਨ ਦਾਖਲ ਕਰਕੇ ਮਾਮਲੇ ’ਚ ਉਨ੍ਹਾਂ ਦੀ ਕਥਿਤ ਸ਼ਮੂਲੀਅਤ ਲਈ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ। 

ਜ਼ਿਕਰਯੋਗ ਹੈ ਕਿ ਸ਼੍ਰੀ ਰਾਜੀਵ ਕੁਮਾਰ ਨੇ 2013 ’ਚ ਵਿਧਾਨ ਨਗਰ ਪੁਲਸ ਕਮਿਸ਼ਨਰ ਰਹਿੰਦੇ ਹੋਏ ਉਸ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ ) ਦੀ ਪ੍ਰਧਾਨਗੀ ਕੀਤੀ ਸੀ, ਜਿਸ ਨੇ ਸ਼ਾਰਧਾ ਚਿਟ ਫੰਡ ਮਾਮਲੇ ਦੀ ਜਾਂਚ ਕੀਤੀ ਸੀ। ਸ਼੍ਰੀ ਕੁਮਾਰ ’ਤੇ ਮਾਮਲੇ ’ਚ ਸਬੂਤਾਂ ਨਾਲ ਛੇੜ-ਛਾੜ ਕਰਨ ਦਾ ਦੋਸ਼ ਹੈ । ਅਦਾਲਤ ਨੇ ਮਈ 2014 ’ਚ ਮਾਮਲੇ ਨੂੰ ਸੀ.ਬੀ.ਆਈ ਨੂੰ ਸੌਂਪ ਦਿੱਤਾ ਸੀ।


Iqbalkaur

Content Editor

Related News