ਇਲਾਹਾਬਾਦ ਦਾ ਨਾਂ ਪ੍ਰਯਾਗਰਾਜ ਕਰਨ ਵਿਰੁੱਧ ਪਟੀਸ਼ਨ ''ਤੇ ਨੋਟਿਸ
Monday, Jan 20, 2020 - 05:25 PM (IST)

ਨਵੀਂ ਦਿੱਲੀ—ਸੁਪਰੀਮ ਕੋਰਟ ਨੇ ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖੇ ਜਾਣ ਨੂੰ ਚੁਣੌਤੀ ਦੇਣ ਵਾਲੀ ਇਕ ਜਨਹਿਤ ਪਟੀਸ਼ਨ 'ਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਅੱਜ ਭਾਵ ਸੋਮਵਾਰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ। ਇਹ ਜਨਹਿਤ ਪਟੀਸ਼ਨ ਇਲਾਹਾਬਾਦ ਹੈਰੀਟੇਜ ਸੋਸਾਇਟੀ ਵੱਲੋਂ ਜਾਰੀ ਕੀਤੀ ਗਈ ਹੈ। ਚੀਫ ਜਸਟਿਸ ਐੱਸ.ਏ. ਬੋਬੜੇ, ਜਸਟਿਸ ਬੀ.ਆਰ.ਗਵਈ ਅਤੇ ਜਸਟਿਸ ਸੂਰਿਆਕਾਂਤ 'ਤੇ ਆਧਾਰਿਤ ਇਕ ਬੈਂਚ ਨੇ ਸੂਬੇ ਨੂੰ ਨੋਟਿਸ ਜਾਰੀ ਕੀਤਾ। ਕੇਂਦਰ ਸਰਕਾਰ ਨੇ ਪਿਛਲੇ ਸਾਲ ਇਕ ਜਨਵਰੀ ਨੂੰ ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ ਸਬੰਧੀ ਪ੍ਰਵਾਨਗੀ ਦਿੱਤੀ ਸੀ।