ਡਾਕਟਰਾਂ ਨੂੰ ਝੂਠੇ ਕੇਸਾਂ ਤੋਂ ਬਚਾਉਣ ਦੀ ਮੰਗ, ਸੁਪਰੀਮ ਕੋਰਟ ਦਾ ਕੇਂਦਰ ਸਰਕਾਰ ਨੂੰ ਨੋਟਿਸ

Sunday, Oct 23, 2022 - 12:21 PM (IST)

ਡਾਕਟਰਾਂ ਨੂੰ ਝੂਠੇ ਕੇਸਾਂ ਤੋਂ ਬਚਾਉਣ ਦੀ ਮੰਗ, ਸੁਪਰੀਮ ਕੋਰਟ ਦਾ ਕੇਂਦਰ ਸਰਕਾਰ ਨੂੰ ਨੋਟਿਸ

ਨਵੀਂ ਦਿੱਲ– ਸੁਪਰੀਮ ਕੋਰਟ ਨੇ ਡਾਕਟਰਾਂ ਦੀ ਸੁਰੱਖਿਆ ਲਈ ਦਿਸ਼ਾ-ਨਿਰਦੇਸ਼ ਬਣਾਉਣ ਅਤੇ ਝੂਠੇ ਕੇਸਾਂ ਤੋਂ ਬਚਾਉਣ ਦੀ ਮੰਗ ਵਾਲੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

28 ਮਾਰਚ ਨੂੰ ਰਾਜਸਥਾਨ ਦੇ ਦੌਸਾ ’ਚ ਇਕ ਮਰੀਜ਼ ਦੀ ਹੱਤਿਆ ਦਾ ਮਾਮਲਾ ਦਰਜ ਹੋਣ ਤੋਂ ਪ੍ਰੇਸ਼ਾਨ ਇਕ ਮਹਿਲਾ ਡਾਕਟਰ ਦੀ ਖੁਦਕੁਸ਼ੀ ਤੋਂ ਬਾਅਦ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐੱਮ. ਏ.) ਨੇ ਇਕ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਘਟਨਾ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਗਈ ਹੈ।

ਐਡਵੋਕੇਟ ਸ਼ਸ਼ਾਂਕ ਦੇਵ ਸੁਧੀ ਨੇ ਪਟੀਸ਼ਨ ’ਚ ਡਾਕਟਰਾਂ ਦੀ ਸੁਰੱਖਿਆ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਨ ਅਤੇ ਅਜਿਹੀਆਂ ਘਟਨਾਵਾਂ ’ਚ ਮਰਨ ਵਾਲੇ ਡਾਕਟਰਾਂ ਨੂੰ ਮੁਆਵਜ਼ਾ ਦੇਣ ਦੀ ਵਿਵਸਥਾ ਦੀ ਮੰਗ ਵੀ ਕੀਤੀ ਹੈ। ਪਟੀਸ਼ਨ ’ਚ ਸਾਰੇ ਥਾਣਿਆਂ ’ਚ ਮੈਡੀਕੋ ਲੀਗਲ ਸੈੱਲ ਨੂੰ ਡਿਜੀਟਲ ਕਰਨ ਦੀ ਮੰਗ ਕੀਤੀ ਗਈ ਹੈ।


author

Rakesh

Content Editor

Related News