ਮਣੀਪੁਰ ’ਚ ਜਾਤੀ ਹਿੰਸਾ ਮਾਮਲੇ ਦੀ ਸੁਣਵਾਈ ’ਚ ਤੇਜ਼ੀ ਲਿਆਉਣ ਦੀ ਲੋੜ : ਸੁਪਰੀਮ ਕੋਰਟ

Thursday, May 28, 2026 - 10:11 AM (IST)

ਮਣੀਪੁਰ ’ਚ ਜਾਤੀ ਹਿੰਸਾ ਮਾਮਲੇ ਦੀ ਸੁਣਵਾਈ ’ਚ ਤੇਜ਼ੀ ਲਿਆਉਣ ਦੀ ਲੋੜ : ਸੁਪਰੀਮ ਕੋਰਟ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ 2023 ਦੇ ਮਣੀਪੁਰ ਜਾਤੀ ਹਿੰਸਾ ਮਾਮਲੇ ’ਚ ਚੱਲ ਰਹੇ ਮੁਕੱਦਮੇ ’ਚ ਤੇਜ਼ੀ ਲਿਆਉਣ ਦੀ ਲੋੜ ਹੈ ਅਤੇ ਅਧਿਕਾਰੀਆਂ ਤੋਂ ਮਾਮਲੇ ਦੇ ਮੌਜੂਦਾ ਤੱਥ ਪੇਸ਼ ਕਰਨ ਲਈ ਕਿਹਾ ਹੈ। ਸੂਬੇ ’ਚ 3 ਮਈ, 2025 ਨੂੰ ਪਹਾੜੀ ਜ਼ਿਲਿਆਂ ’ਚ ਆਯੋਜਿਤ ‘ਆਦਿਵਾਸੀ ਇਕਜੁਟਤਾ ਮਾਰਚ’ ਤੋਂ ਬਾਅਦ ਜਾਤੀ ਹਿੰਸਾ ਹੋਈ ਸੀ। ਇਹ ਵਿਰੋਧ ਪ੍ਰਦਰਸ਼ਨ ਮੇਇਤੀ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ (ਐੱਸ. ਟੀ.) ਦਾ ਦਰਜਾ ਦੇਣ ਦੀ ਮੰਗ ਦੇ ਖ਼ਿਲਾਫ਼ ਹੋਇਆ ਸੀ। ਹਿੰਸਾ ’ਚ 260 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਅਤੇ ਹਜ਼ਾਰਾਂ ਲੋਕ ਉੱਜੜ ਗਏ ਸਨ।

ਬੁੱਧਵਾਰ ਨੂੰ ਚੀਫ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਏਮਾਲਿਆ ਬਾਗਚੀ ਦੀ ਬੈਂਚ ਨੇ ਗੌਰ ਕੀਤਾ ਕਿ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦੀ ਰਿਪੋਰਟ ਅਨੁਸਾਰ 400 ਤੋਂ ਵੱਧ ਮੁਲਜ਼ਮਾਂ ਖ਼ਿਲਾਫ਼ 207 ਮਾਮਲਿਆਂ ’ਚ ਦੋਸ਼ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। ਬੈਂਚ ਗੁਹਾਟੀ ਹਾਈ ਕੋਰਟ ਵੱਲੋਂ 2 ਮੁਲਜ਼ਮਾਂ ਅਰੁਣ ਖੁੰਡੋਂਗਬਮ ਅਤੇ ਨਾਮਿਰਕਪਮ ਕਿਰਨ ਮੇਇਤੀ ਨੂੰ ਜ਼ਮਾਨਤ ਦਿੱਤੇ ਜਾਣ ਦੇ ਖ਼ਿਲਾਫ਼ ਸੀ. ਬੀ. ਆਈ. ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਹੈ। ਉਨ੍ਹਾਂ ’ਤੇ ਪੀੜਤਾਂ ਦੇ ਨਾਲ ਗੈਂਗਰੇਪ ਕਰਨ ਅਤੇ ਉਨ੍ਹਾਂ ਨੂੰ ਨਿਰਵਸਤਰ ਕਰ ਕੇ ਘੁਮਾਉਣ ਦਾ ਦੋਸ਼ ਹੈ।

ਇਹ ਵੀ ਪੜ੍ਹੋੋ- ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ Air India ਦਾ ਵੱਡਾ ਐਲਾਨ ! ਹਵਾਈ ਸਫ਼ਰ ਕਰਨ ਵਾਲੇ ਯਾਤਰੀ ਦੇਣ ਧਿਆਨ

ਅਦਾਲਤ ਨੇ ਕਿਹਾ, “ਸਾਡਾ ਮੰਨਣਾ ਹੈ ਕਿ ਮੁਕੱਦਮੇ ਦੀ ਕਾਰਵਾਈ ’ਚ ਤੇਜ਼ੀ ਲਿਆਉਣ ਦੀ ਲੋੜ ਹੈ। ਅਸੀਂ ਸੀ. ਬੀ. ਆਈ. ਅਤੇ ਹੋਰ ਏਜੰਸੀਆਂ ਤੋਂ ਪੀੜਤਾਂ ਦੀ ਸਹਾਇਤਾ ਲਈ ਮਣੀਪੁਰੀ ਭਾਸ਼ਾ ’ਚ ਮਾਹਿਰ ਕਾਨੂੰਨੀ ਸਲਾਹਕਾਰਾਂ ਨੂੰ ਉਪਲੱਬਧ ਕਰਵਾਉਣ ਦੀ ਅਪੀਲ ਕੀਤੀ ਹੈ। ਮੌਜੂਦਾ ਮਾਮਲੇ ਦੇ ਤੱਥ ਅਗਲੀ ਸੁਣਵਾਈ ਵਿਚ ਦਰਜ ਕੀਤੇ ਜਾਣੇ ਚਾਹੀਦੇ ਹਨ।”

ਇਹ ਵੀ ਪੜ੍ਹੋ- ਬਚ ਗਿਆ 'ਟਰੰਪ' ! ਕੁਰਬਾਨੀ ਹੋਈ Cancel, ਹੁਣ ਸਰਕਾਰ ਕਰੇਗੀ ਸਾਂਭ-ਸੰਭਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News