ਡੱਲੇਵਾਲ ਨੂੰ ਕਰਾਓ ਹਸਪਤਾਲ 'ਚ ਦਾਖ਼ਲ, ਸੁਪਰੀਮ ਕੋਰਟ ਦਾ ਹੁਕਮ
Thursday, Dec 19, 2024 - 03:16 PM (IST)
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਯਾਨੀ ਵੀਰਵਾਰ ਨੂੰ ਸੁਣਵਾਈ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਰਕਾਰ ਨੂੰ ਸੁਝਾਅ ਦਿੱਤੇ ਹਨ। ਸੁਪਰੀਮ ਕੋਰਟ ਨੇ ਡੱਲੇਵਾਲ ਦੀ ਬਲੱਡ ਟੈਸਟ, ਕੈਂਸਰ ਤੇ ਸਿਟੀ ਸਕੈਨ ਦੀ ਰਿਪੋਰਟ ਮੰਗੀ ਹੈ, ਜਿਸ ਨੂੰ ਸ਼ੁੱਕਰਵਾਰ ਦੁਪਹਿਰ 1 ਵਜੇ ਤੱਕ ਪੇਸ਼ ਕਰਨ ਲਈ ਕਿਹਾ ਗਿਆ ਹੈ। ਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਇਕ ਹਫ਼ਤੇ ਲਈ ਹਸਪਤਾਲ ਲਿਜਾਇਆ ਜਾਵੇ। ਇਲਾਜ ਦੌਰਾਨ ਡੱਲੇਵਾਲ ਕਿਸੇ ਹੋਰ ਨੂੰ ਆਪਣੀ ਜਗ੍ਹਾ ਮਰਨ ਵਰਤ 'ਤੇ ਬਿਠਾ ਸਕਦੇ ਹਨ।
ਦੱਸ ਦੇਈਏ ਕਿ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠੇ ਨੂੰ 23 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 24ਵਾਂ ਦਿਨ ਹੈ। ਜਗਜੀਤ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਕਿਸਾਨੀ ਮੰਗਾਂ ਲਈ ਮਰਨ ਵਰਤ 'ਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਖ਼ਰਾਬ ਹੋ ਗਈ ਹੈ। ਇਸ ਤੋਂ ਬਾਅਦ ਉੱਥੇ ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਮੈਡੀਕਲ ਟੀਮ ਵਿਚ ਘਬਰਾਹਟ ਵੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਖਨੌਰੀ ਮੋਰਚੇ ਉੱਪਰ ਡਟੇ ਕਿਸਾਨ ਆਗੂ ਵੱਲੋਂ ਹੰਗਾਮੀ ਮੀਟਿੰਗ ਕੀਤੀ ਗਈ ਹੈ। ਦੱਸ ਦਈਏ ਕਿ ਫਾਈਵ ਰੀਵਰ ਹਾਰਟ ਐਸੋਸੀਏਸ਼ਨ ਦੇ ਡਾਕਟਰਾਂ ਦੀ ਟੀਮ ਵਲੋਂ ਲਗਾਤਾਰ ਡੱਲੇਵਾਲ ਦਾ ਚੈੱਕਅਪ ਕੀਤਾ ਜਾ ਰਿਹਾ ਹੈ।