ਸਿੱਖ ਵਿਰੋਧੀ ਦੰਗਿਆਂ ਦਾ ਮਾਮਲਾ : ਸਾਬਕਾ ਕੌਂਸਲਰ ਖੋਖਰ ਦੀ ਜ਼ਮਾਨਤ ਦੀ ਅਰਜ਼ੀ ’ਤੇ SC ਨੇ ਮੰਗਿਆ ਜਵਾਬ

Wednesday, Jan 04, 2023 - 10:17 AM (IST)

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਜ਼ਮਾਨਤ ਦੀ ਅਰਜ਼ੀ ’ਤੇ ਮੰਗਲਵਾਰ ਸੀ.ਬੀ.ਆਈ. ਤੋਂ ਜਵਾਬ ਮੰਗਿਆ। ਖੋਖਰ ਨੇ ਕਰੀਬ 9 ਸਾਲ ਜੇਲ੍ਹ ਕੱਟਣ ਸਮੇਤ ਵੱਖ-ਵੱਖ ਆਧਾਰਾਂ ’ਤੇ ਜ਼ਮਾਨਤ ਮੰਗੀ ਹੈ।

ਇਹ ਵੀ ਪੜ੍ਹੋ : ਥੀਏਟਰ ਮਾਲਕ ਨੂੰ ਨਿਯਮ ਅਤੇ ਸ਼ਰਤਾਂ ਤੈਅ ਕਰਨ ਦਾ ਅਧਿਕਾਰ, ਗਾਹਕ ਚਾਹੁਣ ਤਾਂ ਨਾ ਖਰੀਦਣ : ਸੁਪਰੀਮ ਕੋਰਟ

ਖੋਖਰ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਅਤੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਵੀ ਇਸੇ ਮਾਮਲੇ ਵਿਚ ਕ੍ਰਮਵਾਰ ਉਮਰ ਕੈਦ ਅਤੇ 10 ਸਾਲ ਦੀ ਸਜ਼ਾ ਭੁਗਤ ਰਹੇ ਹਨ। ਜਸਟਿਸ ਐੱਸ ਕੇ ਕੌਲ ਅਤੇ ਜਸਟਿਸ ਅਭੈ ਐੱਸ ਓਕਾ ਦੇ ਬੈਂਚ ਨੇ ਇਸ ਦਲੀਲ ਦਾ ਨੋਟਿਸ ਲਿਆ ਕਿ ਖੋਖਰ ਇਸ ਕੇਸ 'ਚ 8 ਸਾਲ 10 ਮਹੀਨੇ ਦੀ ਜੇਲ੍ਹ ਕੱਟ ਚੁੱਕਾ ਹੈ। ਇਸ ਤੋਂ ਇਲਾਵਾ ਉਹ 50 ਫੀਸਦੀ ਅਪਾਹਜ ਵੀ ਹੈ। ਬੈਂਚ ਨੇ ਕਿਹਾ ਕਿ ਨੋਟਿਸ ਜਾਰੀ ਹੋਣ ਦਿਓ। ਮਾਮਲਾ ਚਾਰ ਹਫ਼ਤਿਆਂ ਬਾਅਦ ਸੂਚੀਬੱਧ ਕੀਤਾ ਜਾਵੇਗਾ। ਇਸ ਦੌਰਾਨ ਅਦਾਲਤ ਨੇ ਸੀ.ਬੀ.ਆਈ. ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News