CBI ਦੀ ਰਿੱਟ ’ਤੇ ਯਾਸੀਨ ਮਲਿਕ ਤੋਂ ਜਵਾਬ ਤਲਬ
Thursday, Nov 28, 2024 - 09:06 PM (IST)
ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ 2 ਮਾਮਲਿਆਂ ਦੀ ਸੁਣਵਾਈ ਜੰਮੂ ਤੋਂ ਨਵੀਂ ਦਿੱਲੀ ਤਬਦੀਲ ਕਰਨ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੀ ਰਿੱਟ ’ਤੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਯਾਸੀਨ ਮਲਿਕ ਅਤੇ ਮੁਲਜ਼ਮਾਂ ਤੋਂ ਜਵਾਬ ਮੰਗਿਆ ਹੈ।
ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਮਲਿਕ ਅਤੇ ਦੂਜੇ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਦੇ ਹੋਏ 18 ਦਸੰਬਰ ਤੱਕ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ।
ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਅਗਵਾ ਮਾਮਲੇ ’ਚ ਸੁਣਵਾਈ ਲਈ ਮਲਿਕ ਨੂੰ ਜੰਮੂ ਦੀ ਅਦਾਲਤ ’ਚ ਲਿਜਾਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਤਿਹਾੜ ਜੇਲ ’ਚ ‘ਵੀਡੀਓ ਕਾਨਫਰੰਸ’ ਸਹੂਲਤਾਂ ਵਾਲੀ ਅਦਾਲਤ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਦਸੰਬਰ ਨੂੰ ਹੋਵੇਗੀ।