ਬਿੱਲਾਂ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਦਾ ਮਾਮਲਾ, SC ਨੇ ਕੇਂਦਰ ਤੇ ਰਾਜਪਾਲਾਂ ਤੋਂ ਮੰਗਿਆ ਜਵਾਬ
Friday, Jul 26, 2024 - 12:03 PM (IST)

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਬਿੱਲਾਂ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰਨ ਅਤੇ ਉਨ੍ਹਾਂ ਨੂੰ ਰਾਸ਼ਟਰਪਤੀ ਕੋਲ ਵਿਚਾਲ ਲਈ ਭੇਜਣ ਖ਼ਿਲਾਫ਼ ਦਾਇਰ ਪੱਛਮੀ ਬੰਗਾਲ ਅਤੇ ਕੇਰਲ ਦੀਆਂ ਵੱਖ-ਵੱਖ ਪਟੀਸ਼ਨਾਂ 'ਤੇ ਕੇਂਦਰ ਅਤੇ ਦੋਹਾਂ ਸੂਬਿਆਂ ਦੇ ਰਾਜਪਾਲਾਂ ਦੇ ਸਕੱਤਰੇਤ ਤੋਂ ਸ਼ੁੱਕਰਵਾਰ ਨੂੰ ਜਵਾਬ ਮੰਗਿਆ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜੱਜ ਜੇ.ਬੀ. ਪਾਰਦੀਵਾਲਾ ਅਤੇ ਜੱਜ ਮਨੋਜ ਮਿਸ਼ਰਾ ਦੀ ਬੈਂਚ ਨੇ ਕੇਂਦਰੀ ਗ੍ਰਹਿ ਮੰਤਰਾਲਾ ਅਤੇ ਦੋਹਾਂ ਰਾਜਪਾਲਾਂ ਦੇ ਸਕੱਤਰੇਤ ਨੂੰ ਨੋਟਿਸ ਜਾਰੀ ਕੀਤੇ।
ਕੇਰਲ ਵਲੋਂ ਪੇਸ਼ ਸੀਨੀਅਰ ਐਡਵੋਕੇਟ ਕੇ.ਕੇ. ਵੇਣੂਗੋਪਾਲ ਨੇ ਕਿਹਾ ਕਿ ਉਨ੍ਹਾਂ ਨੇ ਬਿੱਲਾਂ ਨੂੰ ਰਾਸ਼ਟਰਪਤੀ ਕੋਲ ਵਿਚਾਰ ਕਰਨ ਲਈ ਭੇਜਣ ਦੇ ਰਾਜਪਾਲ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਇਸੇ ਤਰ੍ਹਾਂ ਪੱਛਮੀ ਬੰਗਾਲ ਵਲੋਂ ਪੇਸ਼ ਸੀਨੀਅਰ ਐਡਵੋਕੇਟ ਅਭਿਸ਼ੇਕ ਸਿੰਘਵੀ ਅਤੇ ਜੈਦੀਪ ਗੁਪਤਾ ਨੇ ਕਿਹਾ ਕਿ ਜਦੋਂ ਵੀ ਮਾਮਲਾ ਸੁਪਰੀਮ ਕੋਰਟ 'ਚ ਸੂਚੀਬੱਧ ਹੁੰਦਾ ਹੈ, ਰਾਜਪਾਲ ਦਫ਼ਤਰ ਬਿੱਲਾਂ ਨੂੰ ਰਾਸ਼ਟਰਪਤੀ ਕੋਲ ਭੇਜ ਦਿੰਦਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e