ਨੂਹ ਹਿੰਸਾ ’ਤੇ SC ਸਖ਼ਤ, ਕਿਹਾ-‘ਹੇਟ ਕ੍ਰਾਈਮ ਤੇ ਹੇਟ ਸਪੀਚ ਸਵੀਕਾਰਯੋਗ ਨਹੀਂ, ਇਸ ਸਮੱਸਿਆ ਦਾ ਕੱਢਣਾ ਪਵੇਗਾ ਹੱਲ’

08/12/2023 2:58:57 AM

ਨੈਸ਼ਨਲ ਡੈਸਕ : ਸੁਪਰੀਮ ਕੋਰਟ ਨੇ ਭਾਈਚਾਰਿਆਂ ਵਿਚਾਲੇ ਸਦਭਾਵਨਾ ਤੇ ਭਾਈਚਾਰਾ ਬਰਕਰਾਰ ਰੱਖਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਹਰਿਆਣਾ ਵਿਚ ਹਾਲ ਹੀ ’ਚ ਹੋਏ ਫਿਰਕੂ ਦੰਗਿਆਂ ਦੇ ਮੱਦੇਨਜ਼ਰ ਦਰਜ ਹੋਏ ਮਾਮਲਿਆਂ ਦੀ ਜਾਂਚ ਲਈ ਸੂਬੇ ਦੇ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਵੱਲੋਂ ਕਮੇਟੀ ਗਠਿਤ ਕੀਤੇ ਜਾਣ ’ਤੇ ਸ਼ੁੱਕਰਵਾਰ ਨੂੰ ਵਿਚਾਰ ਕੀਤਾ। ਸੂਬੇ ਵਿਚ ਹਿੰਸਾ ਵਿਚ ਛੇ ਲੋਕਾਂ ਦੀ ਮੌਤ ਹੋ ਗਈ ਸੀ। ਸੁਪਰੀਮ ਕੋਰਟ ਹਰਿਆਣਾ ਸਮੇਤ ਵੱਖ-ਵੱਖ ਸੂਬਿਆਂ ਵਿਚ ਹੋਈਆਂ ਰੈਲੀਆਂ ਵਿਚ ਇੱਕ ਵਿਸ਼ੇਸ਼ ਭਾਈਚਾਰੇ ਦੇ ਮੈਂਬਰਾਂ ਦੇ ਕਤਲ ਅਤੇ ਉਨ੍ਹਾਂ ਦੇ ਸਮਾਜਿਕ ਤੇ ਆਰਥਿਕ ਬਾਈਕਾਟ ਦੇ ਸੱਦੇ ਸਬੰਧੀ ਕਥਿਤ ‘ਅਤਿ ਨਫ਼ਰਤ ਵਾਲੇ ਭਾਸ਼ਣਾਂ’ ਦੇ ਸਬੰਧ ਵਿਚ ਦਾਇਰ ਇਕ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ : ਬੱਬੂ ਮਾਨ ਦੀਆਂ ਫ਼ਿਲਮਾਂ ਦੇ ਸਕ੍ਰਿਪਟ ਰਾਈਟਰ ਤਰਲੋਚਨ ਸਿੰਘ ਨਾਲ ਵਾਪਰਿਆ ਭਿਆਨਕ ਹਾਦਸਾ, ਦਰਦਨਾਕ ਮੌਤ

ਸਾਰੇ ਭਾਈਚਾਰੇ ਹਨ ਜ਼ਿੰਮੇਵਾਰ

ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐੱਸ.ਵੀ.ਐੱਨ. ਭੱਟੀ ਦੀ ਬੈਂਚ ਨੇ ਕੇਂਦਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਕੇ.ਐੱਮ. ਨਟਰਾਜ ਤੋਂ ਹਦਾਇਤਾਂ ਲੈਣ ਅਤੇ ਕਮੇਟੀ ਨੂੰ 18 ਅਗਸਤ ਤੱਕ ਸੂਚਿਤ ਕਰਨ ਲਈ ਕਿਹਾ। ਬੈਂਚ ਨੇ ਕਿਹਾ, “ਭਾਈਚਾਰਿਆਂ ਵਿਚਕਾਰ ਸਦਭਾਵਨਾ ਹੋਣੀ ਚਾਹੀਦੀ ਹੈ। ਸਾਰੇ ਭਾਈਚਾਰੇ ਜ਼ਿੰਮੇਵਾਰ ਹਨ। ਨਫ਼ਰਤ ਭਰੇ ਭਾਸ਼ਣ ਦੀ ਸਮੱਸਿਆ ਚੰਗੀ ਨਹੀਂ ਹੈ ਅਤੇ ਕੋਈ ਵੀ ਇਸ ਨੂੰ ਸਵੀਕਾਰ ਨਹੀਂ ਕਰ ਸਕਦਾ।

ਇਹ ਖ਼ਬਰ ਵੀ ਪੜ੍ਹੋ : ਅੱਤਵਾਦੀਆਂ ਤੇ ਨਸ਼ਾ ਤਸਕਰਾਂ ਦਾ ਤੋੜਿਆ ਨੈੱਟਵਰਕ, ਹੈਰੋਇਨ ਬਰਾਮਦਗੀ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ

ਬੈਂਚ ਨੇ ਕਿਹਾ, “ਅਸੀਂ ਡੀ.ਜੀ.ਪੀ. ਤੋਂ ਉਨ੍ਹਾਂ ਵੱਲੋਂ ਨਾਮਜ਼ਦ ਤਿੰਨ ਜਾਂ ਚਾਰ ਅਧਿਕਾਰੀਆਂ ਦੀ ਇਕ ਕਮੇਟੀ ਗਠਿਤ ਕਰਨ ਲਈ ਕਹਿ ਸਕਦੇ ਹਾਂ, ਜੋ ਐੱਸ.ਐੱਚ.ਓ. ਤੋਂ ਸਾਰੀਆਂ ਜਾਣਕਾਰੀਆਂ ਪ੍ਰਾਪਤ ਕਰੇਗੀ ਅਤੇ ਉਸ ਦੀ ਜਾਂਚ ਕਰੇਗੀ ਅਤੇ ਜੇਕਰ ਜਾਣਕਾਰੀ ਪ੍ਰਮਾਣਿਤ ਹੈ ਤਾਂ ਸਬੰਧਤ ਪੁਲਸ ਅਧਿਕਾਰੀ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਐੱਸ. ਐੱਚ. ਓ. ਅਤੇ ਪੁਲਸ ਪੱਧਰ ’ਤੇ ਪੁਲਸ ਨੂੰ ਸੰਵੇਦਨਸ਼ੀਲ ਬਣਾਉਣ ਦੀ ਲੋੜ ਹੈ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਜ਼ਮੀਨ ਦੀ ਫ਼ਰਦ ਬਦਲੇ ਰਿਸ਼ਵਤ ਲੈਂਦਾ ਸੇਵਾਦਾਰ ਕਾਬੂ

ਸੁਪਰੀਮ ਕੋਰਟ ਨੇ ਪਟੀਸ਼ਨਰ ਨੂੰ ਵੀਡੀਓ ਸਮੇਤ ਸਾਰੀ ਸਮੱਗਰੀ ਇਕੱਠੀ ਕਰਨ ਅਤੇ ਉਸ ਦੇ 21 ਅਕਤੂਬਰ, 2022 ਦੇ ਫ਼ੈਸਲੇ ਦੀ ਪਾਲਣਾ ਵਿਚ ਨਿਯੁਕਤ ਕੀਤੇ ਨੋਡਲ ਅਫ਼ਸਰਾਂ ਨੂੰ ਸੌਂਪਣ ਦਾ ਵੀ ਨਿਰਦੇਸ਼ ਦਿੱਤਾ। ਸੁਣਵਾਈ ਦੌਰਾਨ ਨਟਰਾਜ ਨੇ ਕਿਹਾ ਕਿ ਭਾਰਤ ਸਰਕਾਰ ਵੀ ਨਫ਼ਰਤ ਭਰੇ ਭਾਸ਼ਣਾਂ ਦੇ ਖਿਲਾਫ਼ ਹੈ, ਜਿਸ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਸਵੀਕਾਰ ਕੀਤਾ ਕਿ ਨਫ਼ਰਤ ਫੈਲਾਉਣ ਵਾਲੇ ਭਾਸ਼ਣਾਂ ਨਾਲ ਨਜਿੱਠਣ ਲਈ ਵਿਧੀ ਕੁਝ ਥਾਵਾਂ ’ਤੇ ਕੰਮ ਨਹੀਂ ਕਰ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Manoj

This news is Content Editor Manoj