ਨੋਟਬੰਦੀ ਖ਼ਿਲਾਫ਼ ਦਾਇਰ 58 ਪਟੀਸ਼ਨਾਂ ’ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਫ਼ੈਸਲਾ

Monday, Jan 02, 2023 - 10:22 AM (IST)

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ 2016 ਵਿਚ 1000 ਅਤੇ 500 ਰੁਪਏ ਦੇ ਨੋਟਾਂ ਨੂੰ ਗੈਰ-ਮੰਨਣਯੋਗ ਐਲਾਨ ਕਰਨ ਦੇ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੋਮਵਾਰ ਨੂੰ ਫੈਸਲਾ ਸੁਣਾਏਗਾ। ਜਸਟਿਸ ਐੱਸ. ਏ. ਨਜ਼ੀਰ ਦੀ ਅਗਵਾਈ ਵਾਲੀ ਪੰਜ-ਜੱਜਾਂ ਦੀ ਬੈਂਚ 2 ਜਨਵਰੀ ਨੂੰ ਇਸ ਮਾਮਲੇ ’ਤੇ ਆਪਣਾ ਫੈਸਲਾ ਸੁਣਾ ਸਕਦੀ ਹੈ। ਅਦਾਲਤ ਦੀ ਸੋਮਵਾਰ ਦੀ ਤਰਕ ਸੂਚੀ ਅਨੁਸਾਰ ਇਸ ਮਾਮਲੇ ਵਿਚ ਦੋ ਵੱਖ-ਵੱਖ ਫੈਸਲੇ ਹੋਣਗੇ, ਜੋ ਜਜਟਿਸ ਬੀ. ਆਰ. ਗਵਈ ਅਤੇ ਜਸਟਿਸ ਬੀ. ਵੀ. ਨਾਗਰਤਨਾ ਵੱਲੋਂ ਸੁਣਾਏ ਜਾਣਗੇ।

ਜੱਜ ਨਜ਼ੀਰ, ਜੱਜ ਗਵਈ ਅਤੇ ਜੱਜ ਨਾਗਰਤਨਾ ਤੋਂ ਇਲਾਵਾ, 5 ਜੱਜਾਂ ਦੀ ਬੈਂਚ ਦੇ ਹੋਰ ਮੈਂਬਰ ਜੱਜ ਏ.ਐੱਸ. ਬੋਪੰਨਾ ਅਤੇ ਜੱਜ ਵੀ. ਰਾਮਾਸੁਬਰਮਣੀਅਮ ਹਨ। ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੂੰ 7 ਦਸੰਬਰ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਸਰਕਾਰ ਦੇ 2016 'ਚ 1000 ਰੁਪਏ ਅਤੇ 500 ਰੁਪਏ ਦੇ ਨੋਟ ਬੰਦ ਕਰਨ ਦੇ ਫ਼ੈਸਲੇ ਨਾਲ ਸੰਬੰਧਤ ਪ੍ਰਾਸੰਗਿਕ ਰਿਕਾਰਡ ਪੇਸ਼ ਕਰਨ। ਬੈਂਚ ਨੇ ਕੇਂਦਰ ਦੇ 2016 ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅਟਾਰਨੀ ਜਨਰਲ ਆਰ. ਵੇਂਕਟਰਮਣੀ, ਆਰਬੀਆਈ ਦੇ ਵਕੀਲ ਅਤੇ ਸੀਨੀਅਰ ਐਡਵੋਕੇਟ ਪੀ. ਚਿਦਾਂਬਰਮ ਅਤੇ ਸ਼ਾਮ ਦੀਵਾਨ ਸਮੇਤ ਪਟੀਸ਼ਨਕਰਤਾਵਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣੀਆਂ ਸਨ ਅਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਸੀ।


DIsha

Content Editor

Related News