ਅਡਾਨੀ-ਹਿੰਡਨਬਰਗ ਮਾਮਲੇ 'ਤੇ SC ਦਾ ਫ਼ੈਸਲਾ, ਸੇਬੀ ਨੂੰ ਬਾਕੀ ਮਾਮਲਿਆਂ ਦੀ ਜਾਂਚ ਲਈ ਦਿੱਤਾ 3 ਮਹੀਨੇ ਦਾ ਸਮਾਂ
Wednesday, Jan 03, 2024 - 12:06 PM (IST)
ਬਿਜ਼ਨੈੱਸ ਡੈਸਕ : ਅਡਾਨੀ-ਹਿੰਦੇਨਬਰਗ ਮਾਮਲੇ 'ਚ ਸੁਪਰੀਮ ਕੋਰਟ ਨੇ ਅੱਜ ਯਾਨੀ ਬੁੱਧਵਾਰ ਨੂੰ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ 2 ਮਾਮਲਿਆਂ ਦੀ ਜਾਂਚ ਲਈ ਸੇਬੀ ਨੂੰ 3 ਮਹੀਨਿਆਂ ਦਾ ਹੋਰ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਡਾਨੀ ਹਿੰਡਨਬਰਗ ਮਾਮਲੇ ਦੀ ਜਾਂਚ ਸੇਬੀ ਤੋਂ ਐੱਸਆਈਟੀ ਨੂੰ ਤਬਦੀਲ ਕਰਨ ਦਾ ਕੋਈ ਆਧਾਰ ਨਹੀਂ ਹੈ। ਅਦਾਲਤ ਨੇ ਕਿਹਾ ਹੈ ਕਿ ਸੇਬੀ ਦੀ ਜਾਂਚ ਵਿੱਚ ਹੁਣ ਤੱਕ ਕੋਈ ਖਾਮੀ ਨਹੀਂ ਪਾਈ ਗਈ ਹੈ।
ਇਹ ਵੀ ਪੜ੍ਹੋ - ਸਾਲ 2024 ਦੇ ਪਹਿਲੇ ਦਿਨ ਚਮਕਿਆ ਸੋਨਾ, ਚਾਂਦੀ ਦੀ ਚਮਕ ਹੋਈ ਫਿੱਕੀ, ਜਾਣੋ ਅੱਜ ਦਾ ਤਾਜ਼ਾ ਰੇਟ
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਪਿਛਲੇ ਸਾਲ ਨਵੰਬਰ 'ਚ ਇਸ ਮਾਮਲੇ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਜਨਵਰੀ 2023 ਵਿੱਚ ਅਮਰੀਕੀ ਸ਼ਾਰਟ ਸੇਲ ਫਰਮ ਹਿੰਡਨਬਰਗ ਦੁਆਰਾ ਅਡਾਨੀ ਸਮੂਹ ਦੀਆਂ ਕੰਪਨੀਆਂ ਉੱਤੇ ਕਥਿਤ ਬੇਨਿਯਮੀਆਂ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਬਾਅਦ ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਸੀ।
ਇਹ ਵੀ ਪੜ੍ਹੋ - ਨਵੇਂ ਸਾਲ 'ਤੇ ਗੈਸ ਸਿਲੰਡਰ ਸਸਤਾ, ਕਾਰ ਖਰੀਦਣੀ ਹੋਈ ਮਹਿੰਗੀ, ਜਾਣੋ ਹੋਰ ਕੀ-ਕੀ ਬਦਲਿਆ...
ਸੇਬੀ ਨੇ ਪੂਰੀ ਕੀਤੀ 20 ਮਾਮਲਿਆਂ ਵਿੱਚ ਜਾਂਚ
ਚੀਫ਼ ਜਸਟਿਸ ਨੇ ਕਿਹਾ ਕਿ ਸੇਬੀ ਨੇ 22 ਵਿੱਚੋਂ 20 ਮਾਮਲਿਆਂ ਵਿੱਚ ਆਪਣੀ ਜਾਂਚ ਪੂਰੀ ਕਰ ਲਈ ਹੈ। ਉਨ੍ਹਾਂ ਨੇ ਕਿਹਾ, 'ਸਾਲੀਸਿਟਰ ਜਨਰਲ ਦੇ ਭਰੋਸੇ ਨੂੰ ਧਿਆਨ ਵਿਚ ਰੱਖਦੇ ਹੋਏ, ਅਸੀਂ ਸੇਬੀ ਨੂੰ ਹੋਰ ਦੋ ਮਾਮਲਿਆਂ ਵਿਚ 3 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਨ ਦਾ ਨਿਰਦੇਸ਼ ਦਿੰਦੇ ਹਾਂ।' ਸੇਬੀ ਦੇ ਰੈਗੂਲੇਟਰੀ ਢਾਂਚੇ ਵਿੱਚ ਦਖਲ ਦੇਣ ਦੀਆਂ ਅਦਾਲਤਾਂ ਦੀਆਂ ਸ਼ਕਤੀਆਂ ਸੀਮਤ ਹਨ। FPI ਅਤੇ LODR ਨਿਯਮਾਂ 'ਤੇ ਆਪਣੀਆਂ ਸੋਧਾਂ ਨੂੰ ਰੱਦ ਕਰਨ ਲਈ ਸੇਬੀ ਨੂੰ ਨਿਰਦੇਸ਼ ਦੇਣ ਦਾ ਕੋਈ ਜਾਇਜ਼ ਆਧਾਰ ਨਹੀਂ ਸੀ।
ਹ ਵੀ ਪੜ੍ਹੋ - ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ : ਆਲੀਸ਼ਾਨ ਘਰ 'ਚੋਂ ਭਾਰਤੀ ਜੋੜੇ ਤੇ ਧੀ ਦੀ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8