ਦਿੱਲੀ ਸ਼ਰਾਬ ਨੀਤੀ ਮਾਮਲਾ : ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ''ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਫ਼ੈਸਲਾ
Monday, Oct 30, 2023 - 10:34 AM (IST)
ਨਵੀਂ ਦਿੱਲੀ- ਦਿੱਲੀ ਸ਼ਰਾਬ ਨੀਤੀ ਘਪਲੇ 'ਚ ਰਾਜ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ 17 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਯਾਨੀ 30 ਅਕਤੂਬਰ ਨੂੰ ਸੁਪਰੀਮ ਕੋਰਟ ਆਪਣਾ ਫ਼ੈਸਲਾ ਸੁਣਾਏਗਾ। 'ਆਪ' ਨੇਤਾ ਮਨੀਸ਼ ਸਿਸੋਦੀਆ 'ਤੇ ਦਿੱਲੀ ਸ਼ਰਾਬ ਨੀਤੀ 'ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦਾ ਦੋਸ਼ ਹੈ। ਸੁਪਰੀਮ ਕੋਰਟ 'ਚ ਮਾਮਲੇ ਦੀ ਸੁਣਵਾਈ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐੱਸ.ਵੀ.ਐੱਨ. ਭੱਟੀ ਦੀ ਬੈਂਚ ਕਰ ਰਹੀ ਹੈ। ਉੱਥੇ ਹੀ ਜਾਂਚ ਏਜੰਸੀਆਂ ਵਲੋਂ ਐਡੀਸ਼ਨਲ ਸਾਲਿਸੀਟਰ ਜਨਰਲ ਐੱਸ.ਵੀ. ਰਾਜੂ ਅਤੇ ਮਨੀਸ਼ ਸਿਸੋਦੀਆ ਵਲੋਂ ਐਡਵੋਕੇਟ ਅਭਿਸ਼ੇਕ ਮਨੂੰ ਸਿੰਘਵੀ ਕੋਰਟ 'ਚ ਦਲੀਲਾਂ ਦੇਣਗੇ।
ਇਹ ਵੀ ਪੜ੍ਹੋ : ਰਾਘਵ ਚੱਢਾ ਦੇ ਰਾਜ ਸਭਾ ਤੋਂ ਮੁਲਤਵੀ ਸਬੰਧੀ ਪਟੀਸ਼ਨ 'ਤੇ SC ਭਲਕੇ ਕਰੇਗਾ ਸੁਣਵਾਈ
17 ਅਕਤੂਬਰ ਨੂੰ ਹੋਈ ਸੁਣਵਾਈ ਦੌਰਾਨ ਸਿੰਘਵੀ ਨੇ ਕਿਹਾ ਕਿ ਸਿਸੋਦੀਆ ਖ਼ਿਲਾਫ਼ ਕੋਈ ਸਬੂਤ ਨਹੀਂ ਹੈ ਅਤੇ ਘਪਲੇ ਨਾਲ ਉਨ੍ਹਾਂ ਦਾ ਕੋਈ ਸੰਬੰਧ ਨਹੀਂ ਹੈ, ਫਿਰ ਉਨ੍ਹਾਂ ਨੂੰ ਦੋਸ਼ੀ ਕਿਉਂ ਬਣਾਇਆ ਗਿਆ ਹੈ। ਇਸ 'ਤੇ ਕੋਰਟ ਨੇ ਕਿਹਾ ਕਿ ਈ.ਡੀ. ਇਹ ਨਹੀਂ ਕਹਿ ਰਹੀ ਕਿ ਪੈਸਾ ਤੁਹਾਡੇ ਕੋਲ ਆਇਆ ਹੈ। ਸਗੋਂ ਉਸ ਦਾ ਕਹਿਣਾ ਹੈ ਕਿ ਸਿਸੋਦੀਆ ਦੀ ਸ਼ਮੂਲੀਅਲ 'ਚ ਘਪਲੇ ਦਾ ਪੈਸਾ ਇੱਧਰ-ਉੱਧਰ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8