ਮਹਾਰਾਸ਼ਟਰ ਵਿਧਾਨ ਸਭਾ ਕੰਪਲੈਕਸ ਦੇ ਪ੍ਰਵੇਸ਼ ਦੁਆਰ ''ਤੇ ''ਸਕੈਨਰ'' ਨੂੰ ਲੱਗੀ ਅੱਗ
Monday, May 19, 2025 - 04:24 PM (IST)

ਮੁੰਬਈ : ਦੱਖਣੀ ਮੁੰਬਈ ਵਿੱਚ ਸਥਿਤ ਮਹਾਰਾਸ਼ਟਰ ਵਿਧਾਨ ਸਭਾ ਕੰਪਲੈਕਸ ਦੇ ਇੱਕ ਪ੍ਰਵੇਸ਼ ਦੁਆਰ 'ਤੇ ਲਗਾਏ ਗਏ ਇੱਕ ਸਕੈਨਰ ਨੂੰ ਸੋਮਵਾਰ ਨੂੰ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਦੁਪਹਿਰ 3 ਵਜੇ ਦੇ ਕਰੀਬ ਵਾਪਰੀ ਹੈ। ਇਸ ਦੌਰਾਨ ਕੋਈ ਵੀ ਜ਼ਖ਼ਮੀ ਨਹੀਂ ਹੋਇਆ। ਨਗਰ ਨਿਗਮ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਨੇ ਪੰਜ ਮਿੰਟਾਂ ਦੇ ਅੰਦਰ ਅੱਗ 'ਤੇ ਕਾਬੂ ਪਾ ਲਿਆ। ਅੱਗ ਬੁਝਾਉਣ ਲਈ ਦੋ ਫਾਇਰ ਇੰਜਣ ਅਤੇ ਹੋਰ ਵਾਹਨ ਮੌਕੇ 'ਤੇ ਭੇਜੇ ਗਏ।
ਇਹ ਵੀ ਪੜ੍ਹੋ : ਸਾਵਧਾਨ! ਫ਼ੋਨ ਦੇ ਕਵਰ 'ਚ ਭੁੱਲ ਕੇ ਨਾ ਰੱਖੋ ਪੈਸੇ ਜਾਂ ਕਾਰਡ, ਹੋ ਸਕਦੈ ਧਮਾਕਾ