ਬੰਬ ਨਾਲ ਉਡਾ ਦੇਵਾਂਗੇ ਸਕੂਲ! ਦਿੱਲੀ ਦੇ ਰੋਹਿਣੀ ਇਲਾਕੇ ''ਚ ਫੈਲੀ ਸਨਸਨੀ, ਤਲਾਸ਼ੀ ਮੁਹਿੰਮ ਜਾਰੀ

Monday, Oct 12, 2026 - 02:18 PM (IST)

ਬੰਬ ਨਾਲ ਉਡਾ ਦੇਵਾਂਗੇ ਸਕੂਲ! ਦਿੱਲੀ ਦੇ ਰੋਹਿਣੀ ਇਲਾਕੇ ''ਚ ਫੈਲੀ ਸਨਸਨੀ, ਤਲਾਸ਼ੀ ਮੁਹਿੰਮ ਜਾਰੀ

ਨਵੀਂ ਦਿੱਲੀ : ਦਿੱਲੀ ਦੇ ਰੋਹਿਣੀ ਇਲਾਕੇ ਵਿਚ ਸਥਿਤ ਦੋ ਸਕੂਲਾਂ ਨੂੰ ਸੋਮਵਾਰ ਨੂੰ ਬੰਬ ਨਾਲ ਉੱਡਾ ਦੇਣ ਦੀ ਧਮਕੀ ਵਾਲਾ ਈਮੇਲ ਮਿਲਿਆ। ਧਮਕੀ ਦੀ ਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਸ਼ਾਸਨ ਅਤੇ ਅਧਿਕਾਰੀਆਂ ਨੂੰ ਭਾਜੜਾਂ ਪੈ ਗਈਆਂ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇੱਕ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਭਾਰੀ ਮੀਂਹ ਦੇ ਬਾਵਜੂਦ ਨਰਾਤਿਆਂ ਦੇ ਪਹਿਲੇ ਦਿਨ ਮਾਤਾ ਵੈਸ਼ਨੋ ਦੇਵੀ ਪੁੱਜੇ 47,326 ਸ਼ਰਧਾਲੂ

ਦਿੱਲੀ ਫਾਇਰ ਸਰਵਿਸ ਦੇ ਇੱਕ ਅਧਿਕਾਰੀ ਨੇ ਕਿਹਾ, "ਤਲਾਸ਼ੀ ਮੁਹਿੰਮ ਜਾਰੀ ਹੈ। ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।" ਉਨ੍ਹਾਂ ਕਿਹਾ ਕਿ ਰੋਹਿਣੀ ਸਥਿਤ ਵੈਂਕਟੇਸ਼ਵਰ ਗਲੋਬਲ ਸਕੂਲ ਅਤੇ ਮਾਊਂਟ ਆਬੂ ਪਬਲਿਕ ਸਕੂਲ ਵਿੱਚ ਬੰਬ ਰੱਖੇ ਜਾਣ ਦੀ ਧਮਕੀ ਮਿਲਣ ਦੇ ਸਬੰਧ ਵਿਚ ਸੂਚਨਾ ਮਿਲੀ। ਇਸ ਸਬੰਧ ਵਿੱਚ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ। ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਸਕੂਲ ਦੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਕੇਂਦਰ ਵਲੋਂ ਮਹਿੰਗਾਈ ਭੱਤੇ ’ਚ ਵਾਧੇ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News