ਖੇਡ-ਖੇਡ ''ਚ ਗਈ ਵਿਦਿਆਰਥਣ ਦੀ ਜਾਨ ! ਮੈਰਾਥਨ ਖ਼ਤਮ ਕਰਦੇ ਹੀ ਹੋਈ ਮੌਤ
Monday, Jan 05, 2026 - 10:26 AM (IST)
ਪਾਲਘਰ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਤਲਸਾਰੀ ਇਲਾਕੇ ’ਚ ਸਥਿਤ ਇਕ ਸਕੂਲ ’ਚ ਆਯੋਜਿਤ ਮੈਰਾਥਨ ਮੁਕਾਬਲੇ ’ਚ ਤੀਜਾ ਸਥਾਨ ਹਾਸਲ ਕਰਨ ਤੋਂ ਕੁਝ ਸਮੇਂ ਬਾਅਦ ਹੀ 15 ਸਾਲਾ ਇਕ ਵਿਦਿਆਰਥਣ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਵੇਲਜੀ ਸਥਿਤ ‘ਭਾਰਤੀ ਅਕੈਡਮੀ ਇੰਗਲਿਸ਼ ਸਕੂਲ’ ’ਚ ਖੇਡ ਦਿਵਸ ਮਨਾਇਆ ਜਾ ਰਿਹਾ ਸੀ।
ਉਨ੍ਹਾਂ ਦੱਸਿਆ, ‘‘ਉਂਬਰਗਾਓਂ ਦੀ ਰਹਿਣ ਵਾਲੀ 10ਵੀਂ ਜਮਾਤ ਦੀ ਵਿਦਿਆਰਥਣ ਰੌਸ਼ਨੀ ਗੋਸਵਾਮੀ ਨੇ ਮੈਰਾਥਨ ’ਚ ਤੀਜਾ ਸਥਾਨ ਪ੍ਰਾਪਤ ਕੀਤਾ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਦੌੜ ਪੂਰੀ ਕਰਨ ਤੋਂ ਬਾਅਦ ਉਸ ਨੂੰ ਸਾਹ ਲੈਣ ’ਚ ਤਕਲੀਫ ਹੋਣ ਲੱਗੀ, ਜਿਸ ਤੋਂ ਬਾਅਦ ਉਹ ਜ਼ਮੀਨ ’ਤੇ ਬੈਠ ਗਈ ਅਤੇ ਫਿਰ ਬੇਹੋਸ਼ ਹੋ ਗਈ।’’ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਦੱਸਿਆ, ‘‘ਅਧਿਆਪਕਾਂ ਨੇ ਰੌਸ਼ਨੀ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ। ਸਕੂਲ ਦੇ ਕਰਮਚਾਰੀ ਉਸ ਨੂੰ ਨਿੱਜੀ ਵਾਹਨ ਰਾਹੀਂ ਨੇੜਲੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।’’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
