10ਵੀਂ ਦੀ ਵਿਦਿਆਰਥਣ ਹੋਈ ਲਾਪਤਾ, ਰੇਲਵੇ ਟਰੈਕ ''ਤੇ ਮਿਲੇ ਸਕੂਲ ਡਰੈੱਸ ਤੇ ਬੈਗ
Tuesday, Aug 11, 2026 - 03:54 PM (IST)
ਪਟਨਾ- ਬਿਹਾਰ ਦੀ ਰਾਜਧਾਨੀ ਪਟਨਾ 'ਚ ਸਕੂਲ ਤੋਂ ਘਰ ਪਰਤਦੇ ਸਮੇਂ 10ਵੀਂ ਜਮਾਤ ਦੀ ਇਕ ਵਿਦਿਆਰਥਣ ਲਾਪਤਾ ਹੋ ਗਈ ਅਤੇ ਉਸ ਦੀ ਸਕੂਲ ਡਰੈੱਸ ਅਤੇ ਬੈਗ ਰੇਲਵੇ ਲਾਈਨ ਦੇ ਨੇੜੇ ਮਿਲੇ ਹਨ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਨੇ ਕਿਹਾ ਕਿ ਪਟਨਾ ਦੇ ਖਗੌਲ ਖੇਤਰ ਦੇ ਕੇਂਦਰੀ ਸਕੂਲ 'ਚ ਪੜ੍ਹਨ ਵਾਲੀ ਵਿਦਿਆਰਥਣ ਨੂੰ ਸੋਮਵਾਰ ਨੂੰ ਸਕੂਲ ਦੀ ਛੁੱਟੀ ਤੋਂ ਬਾਅਦ ਉਸ ਦੀ ਇਕ ਸਹੇਲੀ ਨਾਲ ਵੇਖਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ 'ਚ ਇਸ ਦੀ ਪੁਸ਼ਟੀ ਹੋਈ ਹੈ। ਦਾਨਾਪੁਰ ਸਬ-ਡਿਵੀਜ਼ਨਲ ਪੁਲਸ ਅਧਿਕਾਰੀ (ਐੱਸਡੀਪੀਓ) ਅਜੀਤ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ,"ਸਾਨੂੰ ਸੂਚਨਾ ਮਿਲੀ ਕਿ ਰੇਲਵੇ ਲਾਈਨ 'ਤੇ ਇਕ ਕੁੜੀ ਦੀ ਸਕੂਲ ਡਰੈੱਸ ਅਤੇ ਬੈਗ ਪਿਆ ਹੋਇਆ ਹੈ। ਇਸ ਤੋਂ ਬਾਅਦ, ਗੁੱਸੇ 'ਚ ਆਏ ਸਥਾਨਕ ਲੋਕਾਂ ਨੇ ਆਵਾਜਾਈ ਨੂੰ ਰੋਕ ਦਿੱਤਾ, ਜਿਸ ਨੂੰ ਪੁਲਸ ਨੇ ਹਟਾਇਆ।"
ਉਨ੍ਹਾਂ ਦੱਸਿਆ ਕਿ ਵਿਦਿਆਰਥਣ ਦੀ ਭਾਲ ਲਈ ਰੇਲਵੇ ਸੁਰੱਖਿਆ ਫ਼ੋਰਸ (ਆਰਪੀਐੱਫ) ਨੂੰ ਦੀ ਵੀ ਮਦਦ ਲਈ ਜਾ ਰਹੀ ਹੈ। ਕੁਮਾਰ ਨੇ ਕਿਹਾ ਕਿ ਪੁਲਸ ਮੋਬਾਈਲ ਫੋਨ ਨੰਬਰ ਅਤੇ ਕਾਲ ਡਿਟੇਲ ਰਿਕਾਰਡ (ਸੀਡੀਆਰ) ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥਣ ਦੀ ਭਾਲ ਲਈ ਹਾਦਸੇ ਵਾਲੀ ਜਗ੍ਹਾ 'ਤੇ ਡੌਗ ਸਕੁਐਡ ਨੂੰ ਵੀ ਲਗਾਇਆ ਗਿਆ ਹੈ। ਐੱਸਡੀਪੀਓ ਨੇ ਕਿਹਾ,''ਅਸੀਂ ਸਾਰੇ ਪਹਿਲੂਆਂ ਨੂੰ ਧਿਆਨ 'ਚ ਰੱਖਦੇ ਹੋਏ ਮਾਮਲੇ ਦੀ ਜਾਂਚ ਕਰ ਰਹੇ ਹਾਂ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
