ਵੱਡੀ ਖ਼ਬਰ ; ਬਦਮਾਸ਼ਾਂ ਨੇ ਸਕੂਲ ਨੂੰ ਲਾ''ਤੀ ਅੱਗ
Monday, Jul 28, 2025 - 01:36 PM (IST)

ਨੈਸ਼ਨਲ ਡੈਸਕ- ਭਾਰਤ ਦੇ ਉੱਤਰ-ਪੂਰਬੀ ਸੂਬੇ ਅਰੁਣਾਚਲ ਪ੍ਰਦੇਸ਼ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਕੁਝ ਅਣਪਛਾਤੇ ਬਦਮਾਸ਼ਾਂ ਨੇ ਪੱਛਮੀ ਸਿਆਂਗ ਜ਼ਿਲ੍ਹੇ ਵਿੱਚ ਇੱਕ ਅਪਰ ਪ੍ਰਾਇਮਰੀ ਸਕੂਲ ਦੀ ਬਿਲਡਿੰਗ ਨੂੰ ਅੱਗ ਲਗਾ ਦਿੱਤੀ।
ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਲਿਪੂ ਬਾਗੜਾ ਪਿੰਡ ਵਿੱਚ ਸਕੂਲ ਦੀ ਇਮਾਰਤ, ਜਿਸ ਵਿੱਚ ਨਰਸਰੀ, ਪਹਿਲੀ ਜਮਾਤ ਅਤੇ ਦੂਜੀ ਜਮਾਤ ਦੀਆਂ ਕਲਾਸਾਂ ਚੱਲਦੀਆਂ ਸਨ, ਨੂੰ ਅਣਪਛਾਤੇ ਬਦਮਾਸ਼ਾਂ ਨੇ ਅੱਗ ਲਗਾ ਦਿੱਤੀ, ਜਿਸ ਕਾਰਨ ਇਹ ਇਮਾਰਤ ਪੂਰੀ ਤਰ੍ਹਾਂ ਸੜ ਗਈ ਹੈ। ਇਹ ਘਟਨਾ ਐਤਵਾਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਸ਼ਹਿਰ ਆਲੋ ਦੇ ਨੇੜੇ ਵਾਪਰੀ।
ਵੈਸਟ ਸਿਆਂਗ ਪੁਲਸ ਸੁਪਰਡੈਂਟ (ਐੱਸ.ਪੀ.) ਕਰਦਕ ਰਿਬਾ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਪੁਲਸ ਲਈ ਇਕ ਪਹੇਲੀ ਬਣੀ ਹੋਈ ਹੈ। ਇਸ ਘਟਨਾ ਦਾ ਕੋਈ ਚਸ਼ਮਦੀਦ ਗਵਾਹ ਨਹੀਂ ਅਤੇ ਨਾ ਹੀ ਆਲੋ ਦੇ ਫਾਇਰ ਸਟੇਸ਼ਨ ਨੂੰ ਕੋਈ ਕਾਲ ਕੀਤੀ ਗਈ। ਸਕੂਲ ਦੇ ਨੇੜੇ ਰਹਿਣ ਵਾਲੇ ਇੱਕ ਅਧਿਆਪਕ ਨੂੰ ਵੀ ਇਸ ਘਟਨਾ ਬਾਰੇ ਕੁਝ ਨਹੀਂ ਪਤਾ ਲੱਗਾ।
ਇਹ ਵੀ ਪੜ੍ਹੋ- ਔਰਤਾਂ ਦੀ ਸਕੀਮ ਦਾ ਫ਼ਾਇਦਾ ਲੈ ਰਹੇ 14 ਹਜ਼ਾਰ 'ਬੰਦੇ' ! ਸੂਬਾ ਸਰਕਾਰ ਨੂੰ ਲਾ ਗਏ ਕਰੋੜਾਂ ਦਾ ਚੂਨਾ
ਪੁਲਸ ਨੇ ਭਾਰਤੀ ਨਿਆ ਸੰਹਿਤਾ (ਬੀ.ਐੱਨ.ਐੱਸ.) ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਰੋਕਣ (ਪੀ.ਡੀ.ਪੀ.ਪੀ.) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਅਤੇ ਤਕਨੀਕੀ ਤਰੀਕੇ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਲੋ ਪੱਛਮੀ ਦੇ ਵਿਧਾਇਕ ਟੋਪਿਨ ਏਟੇ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਇਸ ਦੀ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ, ''ਮੈਂ ਲਿਪੂ ਬਾਗੜਾ ਵਿਖੇ ਵਾਪਰੀ ਮੰਦਭਾਗੀ ਘਟਨਾ ਤੋਂ ਬਹੁਤ ਦੁਖੀ ਹਾਂ, ਜਿੱਥੇ ਸ਼ਰਾਰਤੀ ਅਨਸਰਾਂ ਨੇ ਰਾਤ ਦੇ ਹਨੇਰੇ ਵਿੱਚ ਅੱਪਰ ਪ੍ਰਾਇਮਰੀ ਸਕੂਲ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਮੈਂ ਇਸ ਸਮੇਂ ਜ਼ਰੂਰੀ ਸਰਕਾਰੀ ਡਿਊਟੀਆਂ ਕਾਰਨ ਬਾਹਰ ਹਾਂ, ਮੈਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਾਂ।"
ਭਾਜਪਾ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਤੁਰੰਤ ਰਾਹਤ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਡੀ.ਡੀ.ਐੱਸ.ਈ. ਨੂੰ ਵਿਦਿਆਰਥੀਆਂ ਦੀ ਸਿੱਖਿਆ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਵਿਕਲਪਕ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੇ ਹੋਏ, ਈਟੇ ਨੇ ਅੱਗੇ ਕਿਹਾ, "ਸਿੱਖਿਆ ਸਾਡੇ ਸਮਾਜ ਦੀ ਨੀਂਹ ਹੈ। ਅਜਿਹੀਆਂ ਕਾਇਰਤਾਪੂਰਨ ਕਾਰਵਾਈਆਂ ਸਾਡੇ ਸਮੂਹਿਕ ਇਰਾਦੇ ਨੂੰ ਨਹੀਂ ਹਿਲਾ ਸਕਦੀਆਂ। ਮੈਂ ਵਿਦਿਆਰਥੀਆਂ, ਅਧਿਆਪਕਾਂ ਅਤੇ ਲਿਪੂ ਬਾਗੜਾ ਦੇ ਭਾਈਚਾਰੇ ਨਾਲ ਪੂਰੀ ਏਕਤਾ ਵਿੱਚ ਖੜ੍ਹਾ ਹਾਂ। ਇਕੱਠੇ ਮਿਲ ਕੇ, ਅਸੀਂ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਅਤੇ ਇੱਕਜੁੱਟ ਹੋਵਾਂਗੇ।"
ਇਹ ਵੀ ਪੜ੍ਹੋ- ਵੱਡੀ ਖ਼ਬਰ ; ਪੁਲਸ ਨੇ ਐਨਕਾਊਂਟਰ 'ਚ ਢੇਰ ਕੀਤਾ 24 ਕੇਸਾਂ 'ਚ 'ਵਾਂਟੇਡ' ਬਦਮਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e