ਸਕੂਲ ਬੱਸ ਹਾਦਸਾ, ਤਿੰਨ ਬੱਚਿਆਂ ਸਮੇਤ ਚਾਰ ਦੀ ਮੌਤ

04/02/2024 11:06:16 PM

ਬਾਰਾਬੰਕੀ — ਉੱਤਰ ਪ੍ਰਦੇਸ਼ 'ਚ ਬਾਰਾਬੰਕੀ ਜ਼ਿਲ੍ਹੇ ਦੇ ਦੇਵ ਇਲਾਕੇ 'ਚ ਮੰਗਲਵਾਰ ਨੂੰ ਇਕ ਵਿਦਿਅਕ ਟੂਰ ਤੋਂ ਵਾਪਸ ਆ ਰਹੀ ਇਕ ਤੇਜ਼ ਰਫਤਾਰ ਸਕੂਲ ਬੱਸ ਇਕ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ 'ਚ ਪਲਟ ਗਈ, ਜਿਸ 'ਚ ਤਿੰਨ ਬੱਚਿਆਂ ਅਤੇ ਕੰਡਕਟਰ ਦੀ ਮੌਤ ਹੋ ਗਈ, ਜਦਕਿ 32 ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ 'ਚ 4 ਨੂੰ ਗੰਭੀਰ ਹਾਲਤ ਵਿਚ ਲਖਨਊ ਦੇ ਟਰਾਮਾ ਸੈਂਟਰ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ- ਸ਼ਰਾਬ ਪੀਣ ਤੋਂ ਰੋਕਣ 'ਤੇ ਗੁੱਸੇ 'ਚ ਆਏ ਪਤੀ ਨੇ ਕੀਤਾ ਪਤਨੀ ਦਾ ਕਤਲ

ਪੁਲਸ ਅਨੁਸਾਰ ਬੱਸ ਡਿਵੈਲਪਮੈਂਟ ਬਲਾਕ ਸੂਰਤਗੰਜ ਦੇ ਹਰਕਾ ਕੰਪੋਜ਼ਿਟ ਸਕੂਲ ਦੇ ਬੱਚੇ ਅੱਜ ਵਿਦਿਅਕ ਕੰਮਾਂ ਲਈ ਲਖਨਊ ਗਏ ਹੋਏ ਸਨ, ਉਥੋਂ ਵਾਪਸ ਆਉਂਦੇ ਸਮੇਂ ਤੇਜ਼ ਰਫ਼ਤਾਰ ਬੱਸ ਇੱਕ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਬੇਕਾਬੂ ਹੋ ਕੇ ਪਲਟ ਗਈ। ਜਦੋਂ ਬੱਸ ਪਲਟ ਗਈ ਤਾਂ ਸਥਾਨਕ ਨਾਗਰਿਕਾਂ ਨੇ ਪੁਲਸ ਦੇ ਨਾਲ ਮਿਲ ਕੇ ਜ਼ਖਮੀ ਬੱਚਿਆਂ ਨੂੰ ਪ੍ਰਾਇਮਰੀ ਹੈਲਥ ਸੈਂਟਰ ਦੇਵ ਅਤੇ ਜ਼ਿਲ੍ਹਾ ਹਸਪਤਾਲ ਪਹੁੰਚਾਇਆ। ਬੱਚਿਆਂ ਨੂੰ ਗੰਭੀਰ ਹਾਲਤ 'ਚ ਲਖਨਊ ਟਰਾਮਾ ਸੈਂਟਰ ਭੇਜ ਦਿੱਤਾ ਗਿਆ, ਜਦਕਿ ਤਿੰਨ ਬੱਚਿਆਂ ਸਮੇਤ ਇਕ ਕੰਡਕਟਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਵਿਧਾਇਕ ਨਾਸਿਰ ਕੁਰੈਸ਼ੀ ਦੇ ਦਿੱਲੀ ਸਥਿਤ ਘਰ 'ਚ ਲੱਗੀ ਭਿਆਨਕ ਅੱਗ, ਦੋ ਕੁੜੀਆਂ ਦੀ ਮੌਤ

ਜ਼ਿਲ੍ਹਾ ਮੈਜਿਸਟਰੇਟ ਸਤੇਂਦਰ ਕੁਮਾਰ ਨੇ ਦੱਸਿਆ ਕਿ ਸਾਰੇ ਜ਼ਖ਼ਮੀ ਬੱਚਿਆਂ ਦਾ ਜ਼ਿਲ੍ਹਾ ਹਸਪਤਾਲ ਦੇਵ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਚਾਰ ਬੱਚਿਆਂ ਨੂੰ ਲਖਨਊ ਟਰਾਮਾ ਸੈਂਟਰ ਭੇਜਿਆ ਗਿਆ ਹੈ। ਮਰਨ ਵਾਲਿਆਂ ਵਿੱਚ ਸ਼ੁਭ (12), ਮਾਨਸੀ (13) ਅਤੇ ਕਾਮਿਨੀ (12) ਤੋਂ ਇਲਾਵਾ ਬੱਸ ਆਪਰੇਟਰ ਸੂਫੀਆਨ (28) ਵੀ ਸ਼ਾਮਲ ਹੈ। ਜ਼ਖ਼ਮੀਆਂ ਵਿੱਚ ਪ੍ਰਦੀਪ (25), ਗੁਲਸ਼ਨ (13), ਛੋਟੂ (8), ਰਾਗਿਨੀ (12) ਅਤੇ ਅਜੇ (13) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Inder Prajapati

Content Editor

Related News