ਡਰਾਈਵਰ ਅੰਕਲ ਹੌਲੀ ਚਲਾਓ, ਚੀਕਦੇ ਰਹੇ ਬੱਚੇ, ਇੰਨੀ ਦੇਰ ''ਚ ਹੋ ਗਿਆ ਵੱਡਾ ਹਾਦਸਾ
Wednesday, Feb 19, 2025 - 12:09 PM (IST)

ਬੁਰਹਾਨਪੁਰ- ਬੁੱਧਵਾਰ ਸਵੇਰੇ ਇਕ ਤੇਜ਼ ਰਫ਼ਤਾਰ ਸਕੂਲ ਬੱਸ ਦੇ ਨਦੀ ਕਿਨਾਰੇ ਪਲਟਣ ਨਾਲ 20 ਵਿਦਿਆਰਥੀ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਮੱਧ ਪ੍ਰਦੇਸ਼ ਦੇ ਨੇਪਾਨਗਰ ਸ਼ਹਿਰ 'ਚ ਵਾਪਰਿਆ। ਨੇਪਾਨਗਰ ਦੇ ਸਬ-ਡਿਵੀਜ਼ਨਲ ਅਧਿਕਾਰੀ ਨਿਰਭਯ ਸਿੰਘ ਅਲਵਾ ਨੇ ਹਾਦਸੇ ਵਾਲੀ ਜਗ੍ਹਾ ਤੋਂ ਦੱਸਿਆ ਕਿ ਇਹ ਹਾਦਸਾ ਕਰੀਬ 7.30 ਵਜੇ ਧਰਨੀ ਨਦੀ ਕੋਲ ਹੋਇਆ। ਬੱਸ ਦੀ ਸਪੀਡ ਤੇਜ਼ ਹੋਣ ਕਾਰਨ ਇਹ ਬੇਕਾਬੂ ਹੋ ਕੇ ਪਲਟ ਗਈ। ਉਨ੍ਹਾਂ ਕਿਹਾ ਕਿ ਚਾਰ ਵਿਦਿਆਰਥੀਆਂ ਦੇ ਹੱਥ ਜਾਂ ਪੈਰ 'ਚ ਫਰੈਕਚਰ ਅਤੇ ਸਿਰ 'ਤੇ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ : 3 ਆਲੀਸ਼ਾਨ ਘਰਾਂ ਦਾ ਮਾਲਕ ਹੈ ਗਲੀ-ਗਲੀ ਪਾਪੜ ਵੇਚਣ ਵਾਲਾ, ਕਮਾਈ ਜਾਣ ਉੱਡ ਜਾਣਗੇ ਹੋਸ਼
ਉਨ੍ਹਾਂ ਕਿਹਾ ਕਿ ਜ਼ਖ਼ਮੀ ਵਿਦਿਆਰਥੀਆਂ ਨੂੰ ਕੋਲ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ। ਅਲਵਾ ਨੇ ਕਿਹਾ ਕਿ ਕੁਝ ਵਿਦਿਆਰਥੀਆਂ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਨੇ ਡਰਾਈਵਰ ਅੰਕਲ ਨੂੰ ਬੱਸ ਹੌਲੀ ਚਲਾਉਣ ਲਈ ਕਿਹਾ ਸੀ ਪਰ ਉਸ ਨੇ ਧਿਆਨ ਨਹੀਂ ਦਿੱਤਾ। ਇਹ ਘਟਨਾ ਬੁਰਹਾਨਪੁਰ ਤੋਂ 45 ਕਿਲੋਮੀਟਰ ਅਤੇ ਰਾਜ ਦੀ ਰਾਜਧਾਨੀ ਭੋਪਾਲ ਤੋਂ 300 ਕਿਲੋਮੀਟਰ ਤੋਂ ਵੱਧ ਦੂਰ ਹੋਈ। ਬੱਸ ਨੇਪਾਨਗਰ ਦੇ ਸੀਨੀਅਰ ਸੈਕੰਡਰੀ ਸਕੂਲ ਜਾ ਰਹੀ ਸੀ, ਜੋ ਪੇਪਰ ਮਿਲਾਂ ਲਈ ਮਸ਼ਹੂਰ ਹੈ। ਅਧਿਕਾਰੀ ਨੇ ਦੱਸਿਆ ਕਿ ਮੌਕੇ 'ਤੇ ਫਰਾਰ ਡਰਾਈਵਰ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਸ ਉਸ ਦੀ ਭਾਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8