ਵਿਦਿਆਰਥੀਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਪੈ ਗਿਆ ਚੀਕ-ਚਿਹਾੜਾ
Wednesday, Mar 26, 2025 - 05:27 PM (IST)

ਨੈਸ਼ਨਲ ਡੈਸਕ- ਬਿਹਾਰ ਦੇ ਮੁਜ਼ੱਫਰਨਗਰ ਜ਼ਿਲ੍ਹੇ 'ਚ ਬੁੱਧਵਾਰ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਬੇਕਾਬੂ ਹੋ ਕੇ ਪਲਟ ਗਈ। ਉਥੇ ਹੀ ਇਸ ਹਾਦਸੇ 'ਚ 30 ਤੋਂ ਵੱਧ ਬੱਚੇ ਜ਼ਖਮੀ ਹੋ ਗਏ ਹਨ।
ਤੇਜ਼ ਰਫਤਾਰ ਨਾਲ ਬੱਸ ਚਲਾ ਰਿਹਾ ਸੀ ਡਰਾਈਵਰ
ਜਾਣਕਾਰੀ ਮੁਤਾਬਕ, ਘਟਨਾ ਮੋਤੀਪੁਰ ਨਰੀਆਰ ਨਵਾਦਾ ਮਨ ਨੈਸ਼ਨਲ ਹਾਈਵੇ 28 'ਤੇ ਵਾਪਰੀ। ਘਟਨਾ ਦੇ ਸੰਬੰਧ 'ਚ ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਤੇਜ਼ ਰਫਤਾਰ ਨਾਲ ਬੱਸ ਚਲਾ ਰਿਹਾ ਸੀ ਜਿਸ ਕਾਰਨ ਬੇਕਾਬੂ ਹੋ ਕੇ ਬੱਸ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ। ਘਟਨਾ ਵਾਲੀ ਥਾਂ 'ਤੇ ਮੌਜੂਦ ਲੋਕਾਂ ਨੇ ਜ਼ਖਮੀ ਬੱਚਿਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਹਾਦਸੇ ਦੀ ਜਾਂਚ 'ਚ ਜੁਟ ਗਈ। ਫਿਲਹਾਲ ਜ਼ਖਮੀ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ।