ਪ੍ਰੈਸ਼ਰ ਪਾਇਪ ਫੱਟਣ ਕਾਰਨ ਪਲਟੀ ਬੱਸ, ਸਕੂਲੀ ਬੱਚਿਆਂ ਸਣੇ 15 ਤੋਂ ਵੱਧ ਲੋਕ ਜ਼ਖ਼ਮੀ
Friday, May 16, 2025 - 05:50 PM (IST)

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿਚ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਇਕ ਬੱਸ ਦੇ ਸ਼ੁੱਕਰਵਾਰ ਸਵੇਰੇ ਅਚਾਨਕ ਪਲਟ ਜਾਣ ਦੀ ਸੂਚਨਾ ਮਿਲੀ ਹੈ। ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿਚ ਸਕੂਲੀ ਬੱਚਿਆਂ ਸਣੇ 15 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਬੱਸ ਵਿਚ ਸਵਾਰ ਯਾਤਰੀਆਂ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਸਰਿਆਂਗ ਪਿੰਡ ਨੇੜੇ ਬੱਸ ਦਾ ਪ੍ਰੈਸ਼ਰ ਪਾਇਪ ਫੱਟ ਜਾਣ ਕਾਰਨ ਇਹ ਹਾਦਸਾ ਵਾਪਰਿਆ ਹੈ।
ਇਹ ਵੀ ਪੜ੍ਹੋ : Liquor Prices: ਪਿਆਕੜਾਂ ਲਈ ਖੁਸ਼ਖ਼ਬਰੀ, ਵਿਦੇਸ਼ੀ ਸ਼ਰਾਬ ਹੋਵੇਗੀ ਸਸਤੀ
ਦੱਸ ਦੇਈਏ ਕਿ ਇਹ ਬੱਸ ਅਰਕੀ ਦੇ ਸ਼ੀਲਘਾਟ ਤੋਂ ਸ਼ਿਮਲਾ ਜਾ ਰਹੀ ਸੀ ਅਤੇ ਉਸ ਵਿਚ 30 ਤੋਂ ਵੱਧ ਲੋਕ ਸਵਾਰ ਸਨ। ਪੁਲਸ ਨੇ ਇਕ ਅਧਿਕਾਰੀ ਨੇ ਦੱਸਿਆ ਕਿ ਡਰਾਈਵਰ ਨੇ ਯਾਤਰੀਆਂ ਨੂੰ ਬਚਾਉਣ ਲਈ ਬੱਸ ਨੂੰ ਪਹਾੜੀ ਵੱਲ ਨੂੰ ਮੋੜ ਦਿੱਤਾ ਪਹਾੜੀ ਨਾਲ ਟਕਰਾਉਣ ਤੋਂ ਬਾਅਦ ਬੱਸ ਅਚਾਨਕ ਪਲਟ ਗਈ। ਹਾਲਾਂਕਿ ਬੱਸ ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਅਧਿਕਾਰੀਆਂ ਨੇ ਕਿਹਾ ਕਿ ਇਸ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਅਰਕੀ ਸਿਵਲ ਹਸਪਤਾਲ ਲਿਜਾਇਆ ਗਿਆ ਹੈ, ਜਿਥੇ ਉਹਨਾਂ ਦਾ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ : Corona Comeback: ਮੁੜ ਆ ਗਿਆ ਕੋਰੋਨਾ! 31 ਮੌਤਾਂ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਅਲਰਟ ਜਾਰੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।