7 ਮਾਰਚ ਤੱਕ ਸਕੂਲ ਬੰਦ, ਬੱਚਿਆਂ ਦੀਆਂ ਲੱਗੀਆਂ ਮੌਜਾਂ
Friday, Feb 28, 2025 - 03:41 PM (IST)

ਜੰਮੂ- ਸਕੂਲੀ ਬੱਚਿਆਂ ਦੀ ਫਿਰ ਤੋਂ ਮੌਜ ਲੱਗ ਗਈ ਹੈ। ਦਰਅਸਲ ਸਿੱਖਿਆ ਵਿਭਾਗ ਵਲੋਂ ਛੁੱਟੀਆਂ ਵਧਾ ਦਿੱਤੀਆਂ ਹਨ। ਇਹ ਛੁੱਟੀਆਂ ਜੰਮੂ-ਕਸ਼ਮੀਰ ਸਰਕਾਰ ਵਲੋਂ ਵਧਾਈਆਂ ਗਈਆਂ ਹਨ। ਜੰਮੂ-ਕਸ਼ਮੀਰ ਸਰਕਾਰ ਨੇ ਖਰਾਬ ਮੌਸਮ ਦੇ ਮੱਦੇਨਜ਼ਰ ਘਾਟੀ ਅਤੇ ਜੰਮੂ-ਡਿਵੀਜ਼ਨ ਦੇ ਸਕੂਲਾਂ ਲਈ ਸਰਦ ਰੁੱਤ ਦੀਆਂ ਛੁੱਟੀਆਂ ਨੂੰ 6 ਦਿਨਾਂ ਲਈ ਵਧਾ ਦਿੱਤਾ ਹੈ। ਸਕੂਲ 1 ਮਾਰਚ ਨੂੰ ਮੁੜ ਖੁੱਲ੍ਹਣ ਵਾਲੇ ਸਨ।
ਇਹ ਵੀ ਪੜ੍ਹੋ- ਲਗਾਤਾਰ 4 ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਬੈਂਕ
ਸੂਕਲ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮ ਮੁਤਾਬਕ ਸਕੂਲ ਹੁਣ 7 ਮਾਰਚ ਨੂੰ ਮੁੜ ਤੋਂ ਖੁੱਲ੍ਹਣਗੇ। ਜੰਮੂ-ਕਸ਼ਮੀਰ ਦੀ ਮੰਤਰੀ ਸਕੀਨਾ ਇਟੂ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਸ ਬਾਬਤ ਐਲਾਨ ਕੀਤਾ ਹੈ। ਦੱਸਣਯੋਗ ਕਿ ਪਿਛਲੇ ਸਾਲ 6 ਦਸੰਬਰ ਨੂੰ ਐਲਾਨੀਆਂ ਸਰਦ ਰੁੱਤ ਦੀਆਂ ਛੁੱਟੀਆਂ, ਘਾਟੀ ਅਤੇ ਜੰਮੂ ਡਿਵੀਜ਼ਨ ਦੇ ਖੇਤਰਾਂ ਦੇ ਸਕੂਲਾਂ ਵਿਚ ਪੜ੍ਹਨ ਵਾਲੇ ਜਮਾਤ 5 ਤੱਕ ਦੇ ਵਿਦਿਆਰਥੀਆਂ ਨੂੰ 10 ਦਸੰਬਰ 28 ਫਰਵਰੀ ਤੱਕ ਛੁੱਟੀਆਂ ਸਨ, ਜਦਕਿ 5 ਤੋਂ 12 ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਰਦ ਰੁੱਤ ਛੁੱਟੀਆਂ 16 ਦਸੰਬਰ ਤੋਂ 28 ਫਰਵਰੀ ਤੱਕ ਸਨ।
ਇਹ ਵੀ ਪੜ੍ਹੋ- 3 ਦਿਨ ਬੰਦ ਰਹਿਣਗੇ ਠੇਕੇ, ਨਹੀਂ ਮਿਲੇਗੀ ਸ਼ਰਾਬ
ਅਧਿਕਾਰੀਆਂ ਮੁਤਾਬਕ ਸ਼੍ਰੀਨਗਰ-ਜੰਮੂ ਕੌਮੀ ਹਾਈਵੇਅ 'ਤੇ ਜ਼ਮੀਨ ਖਿਸਕਣ, ਮਿੱਟੀ ਧੱਸਣ ਅਤੇ ਪੱਥਰ ਡਿੱਗਣ ਦੀਆਂ ਖ਼ਬਰਾਂ ਹਨ। ਮੈਦਾਨੀ ਇਲਾਕਿਆਂ 'ਚ ਮੀਂਹ ਪਿਆ, ਜਦਕਿ ਗੁਲਮਰਗ, ਸੋਨਮਰਗ ਅਤੇ ਪਹਿਲਗਾਮ ਵਰਗੇ ਸੈਰ-ਸਪਾਟਾ ਵਾਲੀਆਂ ਥਾਵਾਂ ਸਮੇਤ ਘਾਟੀ ਦੇ ਉੱਚੇ ਇਲਾਕਿਆਂ ਵਿਚ ਬਰਫ਼ਬਾਰੀ ਹੋਈ।
ਇਹ ਵੀ ਪੜ੍ਹੋ- ਔਰਤਾਂ ਨੂੰ ਝਟਕਾ! ਨਹੀਂ ਮਿਲਣਗੇ 2100 ਰੁਪਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8