ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ ਦਿੱਲੀ ਦੇ ਸਕੂਲ
Sunday, Sep 06, 2026 - 03:35 PM (IST)
ਨਵੀਂ ਦਿੱਲੀ- ਬ੍ਰਿਕਸ ਸਮਿਟ ਕਾਰਨ ਰਾਸ਼ਟਰੀ ਰਾਜਧਾਨੀ 'ਚ 11 ਸਤੰਬਰ ਨੂੰ ਸਕੂਲ ਬੰਦ ਰਹਿਣਗੇ। 5 ਸਤੰਬਰ ਦੇ ਇਕ ਅਧਿਕਾਰਤ ਸਰਕੁਲਰ 'ਚ ਕਿਹਾ ਗਿਆ ਹੈ ਕਿ ਇਹ ਛੁੱਟੀ ਸਿੱਖਿਆ ਡਾਇਰੈਕਟੋਰੇਟ ਦੇ ਅਧੀਨ ਆਉਣ ਵਾਲੇ ਸਾਰੇ ਸਕੂਲਾਂ 'ਤੇ ਲਾਗੂ ਹੋਵੇਗੀ, ਜਿਸ 'ਚ ਸਰਕਾਰੀ ਮਦਦ ਪ੍ਰਾਪਤ ਅਤੇ ਬਿਨਾਂ ਮਦਦ ਪ੍ਰਾਪਤ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲ ਵੀ ਸ਼ਾਮਲ ਹਨ।
ਸਿੱਖਿਆ ਡਾਇਰੈਕਟੋਰੇਟ ਦੇ ਅਧੀਨ ਆਉਣ ਵਾਲੇ ਸਾਰੇ ਦਫ਼ਤਰਾਂ 'ਚ ਵੀ ਛੁੱਟੀ ਰਹੇਗੀ। ਬ੍ਰਿਕਸ ਸਮਿਟ 12 ਅਤੇ 13 ਸਤੰਬਰ ਨੂੰ ਨਵੀਂ ਦਿੱਲੀ 'ਚ ਹੋਣਾ ਹੈ। ਇਸ ਕਦਮ ਨਾਲ ਦਿੱਲੀ ਵਾਸੀਆਂ ਨੂੰ ਲਗਾਤਾਰ ਤਿੰਨ ਦਿਨਾਂ ਦਾ ਲੰਬਾ ਵੀਕਐਂਡ ਮਿਲਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
