20 ਫਰਵਰੀ ਤੱਕ ਸਕੂਲ ਬੰਦ, ਬੱਚਿਆਂ ਦੀਆਂ ਲੱਗੀਆਂ ਮੌਜਾਂ
Monday, Feb 17, 2025 - 02:06 PM (IST)

ਨੈਸ਼ਨਲ ਡੈਸਕ- ਪ੍ਰਯਾਗਰਾਜ ਵਿਚ ਚੱਲ ਰਹੇ ਮਹਾਕੁੰਭ 2025 ਵਿਚ ਸ਼ਰਧਾਲੂਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ, ਜਿਸ ਕਾਰਨ ਸ਼ਹਿਰ ਦੀ ਆਵਾਜਾਈ ਵਿਵਸਥਾ ਅਤੇ ਹੋਰ ਸਹੂਲਤਾਂ ਪ੍ਰਭਾਵਿਤ ਹੋ ਰਹੀਆਂ ਹਨ। ਸ਼ਰਧਾਲੂਆਂ ਦੀ ਵੱਧਦੀ ਗਿਣਤੀ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ 18, 19 ਅਤੇ 20 ਫਰਵਰੀ ਤੱਕ 8ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਹ ਫ਼ੈਸਲਾ ਸਕੂਲਾਂ ਟ੍ਰੈਫਿਕ ਜਾਮ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਸਮੇਂ ਦੌਰਾਨ ਸਾਰੇ ਬੋਰਡਾਂ ਦੇ ਸਕੂਲ ਸਿਰਫ਼ ਆਨਲਾਈਨ ਮੋਡ ਵਿਚ ਹੀ ਚੱਲਣਗੇ।
ਇਹ ਵੀ ਪੜ੍ਹੋ- ਬਿਜਲੀ ਖਪਤਕਾਰਾਂ ਲਈ ਖੁਸ਼ਖਬਰੀ: ਕੇਂਦਰ ਸਰਕਾਰ ਨੇ ਦਿੱਤੀ ਵੱਡੀ ਰਾਹਤ
ਪ੍ਰਯਾਗਰਾਜ ਜ਼ਿਲ੍ਹਾ ਪ੍ਰਸ਼ਾਸਨ ਦਾ ਹੁਕਮ ਹੈ ਕਿ 20 ਫਰਵਰੀ ਤੱਕ 8ਵੀਂ ਜਮਾਤ ਤੱਕ ਦੇ ਸਕੂਲ ਬੰਦ ਰਹਿਣਗੇ ਪਰ ਇਸ ਦੌਰਾਨ ਸਕੂਲ ਆਨਲਾਈਨ ਜਮਾਤਾਂ ਚੱਲਾ ਸਕਦੇ ਹਨ। ਇਹ ਹੁਕਮ ਸਾਰੇ ਬੋਰਡ ਦੇ ਸਕੂਲਾਂ 'ਤੇ ਲਾਗੂ ਹੋਵੇਗਾ। ਇਹ ਹੁਕਮ ਮੁੱਢਲੇ ਸਿੱਖਿਆ ਅਫ਼ਸਰ ਪ੍ਰਵੀਨ ਕੁਮਾਰ ਤਿਵਾੜੀ ਵੱਲੋਂ ਜਾਰੀ ਕੀਤੇ ਗਏ ਹਨ। ਹਾਲਾਂਕਿ ਸਕੂਲ ਬੰਦ ਰਹਿਣਗੇ ਪਰ ਅਧਿਆਪਕਾਂ ਨੂੰ ਸਕੂਲਾਂ ਵਿਚ ਸਮੇਂ 'ਤੇ ਹਾਜ਼ਰ ਹੋਣਾ ਹੋਵੇਗਾ।
ਇਹ ਵੀ ਪੜ੍ਹੋ- ਨੋਟਾਂ ਨਾਲ ਭਰੇ ਬੈਗ; ਆਲੀਸ਼ਾਨ ਬੰਗਲੇ, ਛਾਪੇਮਾਰੀ 'ਚ ਅਧਿਕਾਰੀ ਦੀ ਕਾਲੀ ਕਮਾਈ ਦਾ ਖ਼ੁਲਾਸਾ
ਦਰਅਸਲ ਪ੍ਰਯਾਗਰਾਜ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਕਾਰਨ ਟ੍ਰੈਫਿਕ ਜਾਮ ਦੀ ਸਮੱਸਿਆ ਆ ਰਹੀ ਹੈ। ਜੇਕਰ ਸਕੂਲ ਖੁੱਲ ਗਏ ਤਾਂ ਇਹ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਜਿਸ ਕਾਰਨ ਬੱਚਿਆਂ ਅਤੇ ਮਾਪਿਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਦੀਆਂ ਹਦਾਇਤਾਂ 'ਤੇ ਮੁੱਢਲੇ ਸਿੱਖਿਆ ਅਫ਼ਸਰ ਨੇ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ- 45 ਲੱਖ ਲਾ ਪੁੱਤ ਭੇਜਿਆ ਸੀ ਅਮਰੀਕਾ, ਹੁਣ ਤਾਂ ਸਿਰ 'ਤੇ ਛੱਤ ਵੀ ਨਹੀਂ ਰਹੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8