30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ
Saturday, Apr 25, 2026 - 10:48 AM (IST)
ਨੈਸ਼ਨਲ ਡੈਸਕ : ਇਨ੍ਹੀਂ ਦਿਨੀਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਗਰਮੀ ਆਪਣਾ ਭਿਆਨਕ ਰੂਪ ਦਿਖਾ ਰਹੀ ਹੈ। ਬਹੁਤ ਸਾਰੇ ਸੂਬਿਆਂ ਵਿਚ ਲੂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਹਿਆ ਹੈ। ਮੱਧ ਪ੍ਰਦੇਸ਼ ਵਿੱਚ ਵੀ ਗਰਮੀ ਦਾ ਕਹਿਰ ਜਾਰੀ ਹੈ। ਸੂਰਜ ਦੀ ਤੇਜ਼ ਅਤੇ ਕੜਕਦੀ ਰੌਸ਼ਨੀ ਅਸਮਾਨ ਵਿਚ ਅੱਗ ਵਰ੍ਹਾ ਰਹੀ ਹੈ। ਤੇਜ਼ ਗਰਮੀ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਸ ਦੌਰਾਨ ਸਕੂਲ ਜਾਣ ਵਾਲੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਜ਼ਿਲ੍ਹਿਆਂ ਦੇ ਸਕੂਲਾਂ ਨੂੰ 30 ਅਪ੍ਰੈਲ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਲਰਟ ਦੇ ਵਿਚਕਾਰ ਮੱਧ ਪ੍ਰਦੇਸ਼ ਪ੍ਰਸ਼ਾਸਨ ਵਲੋਂ ਇਹ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ - ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਹਾਈਕਰੋਟ ਦਾ ਵੱਡਾ ਫੈਸਲਾ
ਜਾਣਕਾਰੀ ਅਨੁਸਾਰ ਤੇਜ਼ ਗਰਮੀ ਕਾਰਨ ਰਾਜ ਦੇ ਚਾਰ ਜ਼ਿਲ੍ਹਿਆਂ ਦੇ ਬੱਚਿਆਂ ਲਈ ਸਕੂਲਾਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜਬਲਪੁਰ, ਦਮੋਹ ਅਤੇ ਰਤਲਾਮ ਜ਼ਿਲ੍ਹਿਆਂ ਵਿੱਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੀਆਂ ਕਲਾਸਾਂ 30 ਅਪ੍ਰੈਲ ਤੱਕ ਬੰਦ ਘੋਸ਼ਿਤ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਪੰਨਾ ਜ਼ਿਲ੍ਹੇ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਬੱਚਿਆਂ ਨੂੰ 30 ਅਪ੍ਰੈਲ ਤੱਕ ਸਕੂਲੀ ਛੁੱਟੀਆਂ ਰਹਿਣਗੀਆਂ। ਇੱਥੇ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਛੋਟੇ ਬੱਚਿਆਂ ਲਈ ਛੁੱਟੀਆਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ, ਜਿਨ੍ਹਾਂ ਸਕੂਲਾਂ ਵਿੱਚ ਅਜੇ ਛੁੱਟੀਆਂ ਨਹੀਂ ਹੋਈਆਂ ਹਨ, ਸਿੱਖਿਆ ਵਿਭਾਗ ਨੇ ਇਨ੍ਹਾਂ ਸਕੂਲਾਂ ਨੂੰ ਸੀਮਤ ਅਤੇ ਛਾਂਦਾਰ ਖੇਤਰਾਂ ਵਿੱਚ ਬਾਹਰੀ ਅਸੈਂਬਲੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ - ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ
ਹੀਟਵੇਵ ਦਾ ਅਲਰਟ ਜਾਰੀ
ਮੌਸਮ ਵਿਭਾਗ ਨੇ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਗਰਮੀ ਵਿਚ ਲੂ ਚੱਲਣ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਗਵਾਲੀਅਰ, ਉਜੈਨ, ਮੋਰੈਨਾ, ਭਿੰਡ, ਦਤੀਆ, ਨਿਵਾੜੀ, ਟੀਕਮਗੜ੍ਹ, ਛਤਰਪੁਰ, ਪੰਨਾ, ਸਤਨਾ, ਰੇਵਾ, ਉਮਰੀਆ, ਮੰਡਲਾ, ਬਾਲਾਘਾਟ, ਮੰਦਸੌਰ, ਰਤਲਾਮ, ਧਾਰ, ਝਾਬੂਆ ਅਤੇ ਅਲੀਰਾਜਪੁਰ ਸ਼ਾਮਲ ਹਨ। ਮੌਸਮ ਵਿਭਾਗ ਨੇ ਤੇਜ਼ ਗਰਮੀ ਦੇ ਮੱਦੇਨਜ਼ਰ ਲੋਕਾਂ ਲਈ ਇੱਕ ਸਲਾਹ ਵੀ ਜਾਰੀ ਕੀਤੀ ਹੈ। ਲੋਕਾਂ ਨੂੰ ਦੁਪਹਿਰ ਵੇਲੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ - DA Hike : ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ DA 'ਚ 2% ਦਾ ਵਾਧਾ, ਸਰਕਾਰ ਨੇ ਕਰ 'ਤਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
