ਠੰਡ 'ਚ ਬੱਚਿਆਂ ਦੀਆਂ ਮੌਜਾਂ : 3 ਦਿਨ ਹੋਰ ਬੰਦ ਰਹਿਣਗੇ ਸਕੂਲ
Sunday, Jan 05, 2025 - 09:35 AM (IST)
ਰਾਂਚੀ : ਠੰਡ ਦਾ ਕਹਿਰ ਦਿਨੋ-ਦਿਨ ਵੱਧ ਰਿਹਾ ਹੈ। ਵਧਦੀ ਠੰਡ ਦੇ ਕਾਰਨ ਰਾਂਚੀ ਜ਼ਿਲ੍ਹੇ 'ਚ 5.6 ਅਤੇ 7 ਜਨਵਰੀ ਨੂੰ ਸਕੂਲ ਬੰਦ ਕਰ ਦਿੱਤੇ ਗਏ ਹਨ। ਇਸ ਨਾਲ ਅੱਤ ਦੀ ਠੰਡ ਤੋਂ ਵਿਦਿਆਰਥੀਆਂ ਨੂੰ ਰਾਹਤ ਮਿਲੇਗੀ। ਰਾਂਚੀ ਦੇ ਡਿਪਟੀ ਕਮਿਸ਼ਨਰ ਸ਼੍ਰੀ ਮੰਜੂਨਾਥ ਭਜੰਤਰੀ ਨੇ ਜ਼ਿਲ੍ਹੇ ਵਿੱਚ ਚੱਲ ਰਹੀ ਸੀਤ ਲਹਿਰ ਅਤੇ ਅੱਤ ਦੀ ਠੰਡ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਾਈ, ਮਿਡਲ, ਪ੍ਰਾਇਮਰੀ ਸਕੂਲ ਅਤੇ ਪ੍ਰਾਈਵੇਟ ਸਕੂਲ 5, 6 ਅਤੇ 7 ਜਨਵਰੀ, 2025 ਨੂੰ ਪੂਰਨ ਤੌਰ 'ਤੇ ਬੰਦ ਰਹਿਣਗੇ।
ਇਹ ਵੀ ਪੜ੍ਹੋ - ਪੰਜਾਬ 'ਚ 2 ਦਿਨ ਹਨੇਰੀ-ਝੱਖੜ ਦਾ ਕਹਿਰ, ਯੈਲੋ ਅਲਰਟ ਜਾਰੀ
ਹਾਲਾਂਕਿ ਵਿਦਿਆਰਥੀਆਂ ਨੂੰ ਠੰਡ ਤੋਂ ਰਾਹਤ ਦੇਣ ਲਈ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਪਰ ਅਧਿਆਪਕ ਅਤੇ ਸਟਾਫ਼ ਸਕੂਲ ਵਿੱਚ ਹਾਜ਼ਰ ਰਹਿਣਗੇ। ਸਕੂਲ ਵਿਚ ਰਹਿ ਕੇ ਉਹਨਾਂ ਨੂੰ ਆਪਣਾ ਨਿਯਮਿਤ ਕੰਮ ਕਰਨਾ ਹੋਵੇਗਾ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਕੂਲ ਬੰਦ ਹੋਣ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕ, ਅਧਿਆਪਕ ਅਤੇ ਹੋਰ ਕਰਮਚਾਰੀ ਨਿਰਧਾਰਤ ਸਮੇਂ ’ਤੇ ਸਕੂਲ ਵਿੱਚ ਹਾਜ਼ਰ ਰਹਿਣਗੇ ਅਤੇ ਵਿੱਦਿਅਕ ਅਤੇ ਪ੍ਰਸ਼ਾਸਨਿਕ ਕੰਮ ਕਰਨਗੇ।
ਇਹ ਵੀ ਪੜ੍ਹੋ - ਬੱਚਿਆਂ ਦੀਆਂ ਲੱਗੀਆਂ ਮੌਜਾਂ : ਠੰਡ ਕਾਰਨ ਸਕੂਲਾਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ
ਸਾਰੇ ਹੈੱਡਮਾਸਟਰਾਂ ਅਤੇ ਸਟਾਫ ਨੂੰ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਕੂਲ ਪ੍ਰਸ਼ਾਸਨ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਏਗਾ। ਸਕੂਲ ਵਿੱਚ ਅਧਿਆਪਕ ਅਤੇ ਸਟਾਫ਼ ਹਾਜ਼ਰ ਰਹਿਣਗੇ ਅਤੇ ਸਕੂਲ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣਗੇ।
ਇਹ ਵੀ ਪੜ੍ਹੋ - ਭਾਜਪਾ ਦਾ ਝੰਡਾ ਲੱਗੀ ਫਾਰਚਿਊਨਰ ’ਤੇ ਬੈਠ ਨੌਜਵਾਨਾਂ ਨੇ ਮਾਰੇ ਖ਼ਤਰਨਾਕ ਸਟੰਟ, ਲੱਗਾ ਇੰਨਾ ਜੁਰਮਾਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8