ਠੰਡ ਦਾ ਕਹਿਰ ਜਾਰੀ; ਸਕੂਲਾਂ 'ਚ ਫਿਰ ਤੋਂ ਹੋਇਆ ਛੁੱਟੀਆਂ ਦਾ ਐਲਾਨ, ਸਮਾਂ ਵੀ ਬਦਲਿਆ

Thursday, Jan 04, 2024 - 03:13 PM (IST)

ਠੰਡ ਦਾ ਕਹਿਰ ਜਾਰੀ; ਸਕੂਲਾਂ 'ਚ ਫਿਰ ਤੋਂ ਹੋਇਆ ਛੁੱਟੀਆਂ ਦਾ ਐਲਾਨ, ਸਮਾਂ ਵੀ ਬਦਲਿਆ

ਨੈਸ਼ਨਲ ਡੈਸਕ- ਮੈਦਾਨੀ ਇਲਾਕਿਆਂ 'ਚ ਠੰਡ ਦਾ ਕਹਿਰ ਵੱਧਦਾ ਜਾ ਰਿਹਾ ਹੈ। ਧੁੰਦ ਅਤੇ ਹੱਡੀ ਚੀਰਵੀਂ ਠੰਡ ਕਾਰਨ ਹਰ ਕੋਈ ਠਰ ਰਿਹਾ ਹੈ। ਕੜਾਕੇ ਦੀ ਠੰਡ 'ਚ ਸਕੂਲ ਜਾਣ ਵਾਲੇ ਬੱਚਿਆਂ ਲਈ ਰਾਹਤ ਦੀ ਖ਼ਬਰ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇਕ ਵਾਰ ਫਿਰ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਫ਼ੈਸਲਾ ਨਰਸਰੀ ਤੋਂ 8ਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਲਈ ਲਿਆ ਗਿਆ ਹੈ। ਦਰਅਸਲ ਗੌਤਮ ਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਠੰਡ ਦੇ ਮੱਦੇਨਜ਼ਰ ਨਰਸਰੀ ਤੋਂ 8ਵੀਂ ਜਮਾਤ ਤੱਕ ਦੇ ਸਾਰੇ ਮਾਨਤਾ ਪ੍ਰਾਪਤ ਸਕੂਲਾਂ ਵਿਚ 6 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਈ ਸੂਬਿਆਂ ਸਕੂਲਾਂ ਦਾ ਸਮਾਂ ਵੀ ਬਦਲਿਆ ਗਿਆ ਹੈ।

ਇਹ ਵੀ ਪੜ੍ਹੋ- ਠੰਡ ਕਾਰਨ ਸਕੂਲਾਂ 'ਚ ਮੁੜ ਛੁੱਟੀਆਂ ਦਾ ਐਲਾਨ, ਇਸ ਤਾਰੀਖ਼ ਤੱਕ ਰਹਿਣਗੇ ਬੰਦ

ਗੌਤਮ ਬੁੱਧ ਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਮਨੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਕਾਰਨ ਸਾਰੇ ਸਕੂਲਾਂ 'ਚ ਨਰਸਰੀ ਤੋਂ 8ਵੀਂ ਜਮਾਤ ਤੱਕ ਦੇ ਬੱਚਿਆਂ ਲਈ 6 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੌਸਮ ਆਮ ਵਾਂਗ ਹੋਣ ’ਤੇ ਹੀ ਸਕੂਲ ਖੋਲ੍ਹੇ ਜਾਣਗੇ। ਜੇਕਰ ਠੰਡ ਅਤੇ ਧੁੰਦ ਦਾ ਪ੍ਰਭਾਵ ਵੱਧਦਾ ਹੈ ਤਾਂ ਸਕੂਲਾਂ ਦੀਆਂ ਛੁੱਟੀਆਂ ਅੱਗੇ ਦੀਆਂ ਤਾਰੀਖਾਂ ਤੱਕ ਵਧਾਈਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ- ਜੇਲ੍ਹ 'ਚ ਬੰਦ ਸੰਜੇ ਸਿੰਘ ਦੀਆਂ ਮੁਸ਼ਕਲਾਂ ਹੋਰ ਵਧੀਆਂ, ਦੇਣਾ ਹੋਵੇਗਾ 1 ਲੱਖ ਰੁਪਏ ਦਾ ਮੁਆਵਜ਼ਾ

ਸਕੂਲ ਦੇ ਸਮੇਂ 'ਚ ਤਬਦੀਲੀ

ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਅਧੀਨ 9ਵੀਂ ਤੋਂ 12ਵੀਂ ਤੱਕ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੀ ਲੱਗਣਗੇ। ਇਸ ਤੋਂ ਇਲਾਵਾ ਪੰਜਾਬ 'ਚ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। ਸਕੂਲਾਂ ਨੇ ਹੁਣ ਆਪਣਾ ਸਮਾਂ ਬਦਲ ਕੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ED ਦੇ ਸੰਮਨ 'ਤੇ ਕੇਜਰੀਵਾਲ ਬੋਲੇ- ਜੋ ਭਾਜਪਾ 'ਚ ਸ਼ਾਮਲ ਨਹੀਂ ਹੁੰਦਾ, ਉਹ ਜਾਂਦੈ ਜੇਲ੍ਹ

ਇਸ ਦੇ ਨਾਲ ਹੀ ਲਖਨਊ 'ਚ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਪਹਿਲੀ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਰਾਮ ਪ੍ਰਵੇਸ਼ ਵੱਲੋਂ ਜਾਰੀ ਹੁਕਮਾਂ ਮੁਤਾਬਕ ਲਖਨਊ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ 6 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਜੇਕਰ 9ਵੀਂ ਤੋਂ 12ਵੀਂ ਜਮਾਤ ਤੱਕ ਦੀਆਂ ਕਲਾਸਾਂ ਚੱਲ ਰਹੀਆਂ ਹਨ ਤਾਂ ਉਨ੍ਹਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਹੀ ਰੱਖਿਆ ਜਾਵੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News