ਬੱਚਿਆਂ ਦੀ ਮੌਜਾਂ! ਸੰਘਣੀ ਧੁੰਦ ਕਾਰਨ ਇਨ੍ਹਾਂ ਸੂਬਿਆਂ ਨੇ ਵਧਾ ਦਿੱਤੀਆਂ ਸਕੂਲਾਂ ਦੀਆਂ ਛੁੱਟੀਆਂ
Tuesday, Jan 06, 2026 - 06:43 PM (IST)
ਨਵੀਂ ਦਿੱਲੀ/ਲਖਨਊ : ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਜਾਰੀ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਦੇ ਕਹਿਰ ਨੂੰ ਦੇਖਦੇ ਹੋਏ ਉੱਤਰ ਪ੍ਰਦੇਸ਼ ਸਰਕਾਰ ਨੇ ਵਿਦਿਆਰਥੀਆਂ ਦੀ ਸਿਹਤ ਦੇ ਮੱਦੇਨਜ਼ਰ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਅਹਿਮ ਫੈਸਲਾ ਲਿਆ ਹੈ।
ਉੱਤਰ ਪ੍ਰਦੇਸ਼ 'ਚ ਨਵਾਂ ਸ਼ਡਿਊਲ
ਸੂਤਰਾਂ ਅਨੁਸਾਰ, ਯੂ.ਪੀ. 'ਚ 9ਵੀਂ ਤੋਂ 12ਵੀਂ ਜਮਾਤ ਤੱਕ ਦੀਆਂ ਛੁੱਟੀਆਂ 8 ਜਨਵਰੀ ਤੱਕ ਹਨ। ਇਸ ਦੇ ਨਾਲ ਹੀ, ਪਹਿਲੀ ਤੋਂ 8ਵੀਂ ਜਮਾਤ ਤੱਕ ਦੇ ਸਾਰੇ ਸਕੂਲ 15 ਜਨਵਰੀ ਤੱਕ ਬੰਦ ਰਹਿਣਗੇ। ਇਹ ਨਿਯਮ ਰਾਜ ਦੇ ਸਾਰੇ ਬੋਰਡਾਂ, ਜਿਵੇਂ ਕਿ ICSE, CBSE ਤੇ ਯੂ.ਪੀ. ਬੋਰਡ ਨਾਲ ਸਬੰਧਤ ਸਕੂਲਾਂ 'ਤੇ ਸਖ਼ਤੀ ਨਾਲ ਲਾਗੂ ਹੋਵੇਗਾ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੌਸਮ ਦੀ ਸਮੀਖਿਆ ਤੇ ਡੀ.ਐੱਮ. ਦੇ ਅਧਿਕਾਰ
ਸਰਕਾਰ ਵੱਲੋਂ 8 ਜਨਵਰੀ ਨੂੰ ਮੌਸਮ ਦੀ ਮੁੜ ਸਮੀਖਿਆ ਕੀਤੀ ਜਾਵੇਗੀ। ਜੇਕਰ ਮੌਸਮ ਵਿੱਚ ਸੁਧਾਰ ਹੁੰਦਾ ਹੈ, ਤਾਂ 9 ਜਨਵਰੀ ਤੋਂ 9ਵੀਂ ਤੋਂ 12ਵੀਂ ਜਮਾਤ ਦੇ ਸਕੂਲ ਖੋਲ੍ਹੇ ਜਾ ਸਕਦੇ ਹਨ, ਪਰ ਮੌਸਮ ਖਰਾਬ ਰਹਿਣ ਦੀ ਸੂਰਤ ਵਿੱਚ ਇਹਨਾਂ ਛੁੱਟੀਆਂ ਨੂੰ ਹੋਰ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਜ਼ਿਲ੍ਹਾ ਮੈਜਿਸਟ੍ਰੇਟ (DM) ਕੋਲ ਵੀ ਸਥਾਨਕ ਮੌਸਮ ਅਤੇ ਧੁੰਦ ਦੀ ਸਥਿਤੀ ਨੂੰ ਦੇਖਦੇ ਹੋਏ ਛੁੱਟੀਆਂ ਬਾਰੇ ਫੈਸਲਾ ਲੈਣ ਦਾ ਅਧਿਕਾਰ ਹੋਵੇਗਾ।
ਪੰਜਾਬ, ਦਿੱਲੀ ਤੇ ਹਰਿਆਣਾ ਦੀ ਸਥਿਤੀ
ਉੱਤਰ ਪ੍ਰਦੇਸ਼ ਤੋਂ ਇਲਾਵਾ ਗੁਆਂਢੀ ਰਾਜਾਂ 'ਚ ਵੀ ਠੰਡ ਦਾ ਕਹਿਰ ਜਾਰੀ ਹੈ। ਪੰਜਾਬ 'ਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ ਨੂੰ ਮੌਸਮ ਠੀਕ ਨਾ ਹੋਣ 'ਤੇ ਅੱਗੇ ਵਧਾਇਆ ਜਾ ਸਕਦਾ ਹੈ। ਦੂਜੇ ਪਾਸੇ, ਦਿੱਲੀ ਅਤੇ ਹਰਿਆਣਾ ਵਿੱਚ ਸ਼ੀਤ ਲਹਿਰ ਕਾਰਨ 15 ਜਨਵਰੀ ਤੱਕ ਸਕੂਲ ਬੰਦ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
