8 ਫਰਵਰੀ ਤੱਕ ਸਾਰੇ ਸਕੂਲ ਕੀਤੇ ਗਏ ਬੰਦ, ਜਾਣੋ ਵਜ੍ਹਾ
Thursday, Feb 06, 2025 - 01:04 PM (IST)
ਵਾਰਾਣਸੀ- ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰੀ ਖੇਤਰਾਂ 'ਚ 8ਵੀਂ ਤੱਕ ਦੇ ਸਾਰੇ ਸਕੂਲਾਂ ਨੂੰ 8 ਫਰਵਰੀ ਤੱਕ ਬੰਦ ਰੱਖਣ ਦਾ ਆਦੇਸ਼ ਦਿੱਤਾ ਹੈ। ਇਸ ਦੌਰਾਨ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ। ਮਹਾਕੁੰਭ 'ਚ ਅੰਮ੍ਰਿਤ ਇਸ਼ਨਾਨ ਤੋਂ ਬਾਅਦ ਵਾਰਾਣਸੀ 'ਚ ਤੀਰਥ ਯਾਤਰੀਆਂ ਦੀ ਵਧਦੀ ਭੀੜ ਨੂੰ ਦੇਖਦੇ ਹੋਏ ਇਹ ਆਦੇਸ਼ ਦਿੱਤਾ ਗਿਆ ਹੈ। ਬੇਸਿਕ ਸਿੱਖਿਆ ਅਧਿਕਾਰੀ ਅਰਵਿੰਦ ਕੁਮਾਰ ਪਾਠਕ ਨੇ ਵੀਰਵਾਰ ਨੂੰ ਦੱਸਿਆ ਕਿ ਜ਼ਿਲ੍ਹਾ ਅਧਿਕਾਰੀ ਦੇ ਨਿਰਦੇਸ਼ ਅਨੁਸਾਰ ਵਾਰਾਣਸੀ ਦੇ ਸ਼ਹਿਰੀ ਖੇਤਰਾਂ 'ਚ 8ਵੀਂ ਜਮਾਤ ਤੱਕ ਦੇ ਸਾਰੀ ਸਰਕਾਰੀ, ਸਰਕਾਰੀ ਮਦਦ ਪ੍ਰਾਪਤ, ਸੀਬੀਐੱਸਈ, ਆਈਸੀਐੱਸਈ ਅਤੇ ਹੋਰ ਬੋਰਡ ਤੋਂ ਸੰਬੰਧਤ ਅੰਗਰੇਜ਼ੀ ਅਤੇ ਹਿੰਦੀ ਮਾਧਿਅਮ ਦੇ ਸਕੂਲ 8 ਫਰਵਰੀ ਤੱਕ ਬੰਦ ਰਹਿਣਗੇ।
ਇਹ ਵੀ ਪੜ੍ਹੋ : ਹੁਣ ਨਹੀਂ ਮਿਲੇਗਾ ਮੁਫ਼ਤ ਰਾਸ਼ਨ! ਸਰਕਾਰ ਕਰ ਰਹੀ ਹੈ ਇਹ ਤਿਆਰੀ
ਇਸ ਦੌਰਾਨ ਸਿਰਫ਼ ਆਨਲਾਈਨ ਕਲਾਸਾਂ ਹੀ ਲੱਗਣਗੀਆਂ। ਪਾਠਕ ਨੇ ਦੱਸਿਆ ਕਿ ਗ੍ਰਾਮੀਣ ਖੇਤਰਾਂ ਦੇ ਸਕੂਲ ਖੁੱਲ੍ਹੇ ਰਹਿਣਗੇ। ਇਸ ਦੌਰਾਨ ਸਰਕਾਰੀ ਅਤੇ ਮਦਦ ਪ੍ਰਾਪਤ ਸਕੂਲਾਂ 'ਚ ਡੀਬੀਟੀ ਪ੍ਰੋਸੈਸਿੰਗ, ਆਧਾਰ ਸੀਡਿੰਗ ਅਤੇ ਸਕੂਲ ਦੀ ਮੁਰੰਮਤ, ਪੇਂਟਿੰਗ ਆਦਿ ਵਰਗੇ ਕੰਮ ਜਾਰੀ ਰਹਿਣਗੇ। ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਗਤੀਵਿਧੀਆਂ ਦੀ ਨਿਗਰਾਨੀ ਲਈ ਸਕੂਲਾਂ 'ਚ ਮੌਜੂਦ ਰਹਿਣ ਦਾ ਨਿਰਦੇਸ਼ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8