ਇਸ ਸੂਬੇ 'ਚ 18 ਜਨਵਰੀ ਤੋਂ ਖੁੱਲ੍ਹਣਗੇ ਸਕੂਲ, ਕਾਲਜ ਤੇ ਕੋਚਿੰਗ ਸੈਂਟਰ, CM ਨੇ ਦਿੱਤਾ ਹੁਕਮ

01/06/2021 12:28:36 AM

ਜੈਪੁਰ - ਕੋਰੋਨਾ ਵਾਇਰਸ ਕਾਰਨ ਪਿਛਲੇ ਕੁੱਝ ਮਹੀਨਿਆਂ ਤੋਂ ਸਕੂਲ ਅਤੇ ਕਾਲਜ ਬੰਦ ਹਨ। ਹਾਲਾਂਕਿ, ਕਈ ਸੂਬਿਆਂ ਵਿੱਚ ਸਕੂਲ ਕਾਲਜ ਖੋਲ੍ਹਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਰਾਜਸਥਾਨ ਸਰਕਾਰ ਨੇ ਵੀ ਐਲਾਨ ਕਰ ਦਿੱਤਾ ਹੈ ਕਿ 18 ਜਨਵਰੀ ਤੋਂ ਸਕੂਲ, ਕਾਲਜ ਅਤੇ ਕੋਚਿੰਗ ਸੈਂਟਰ ਮੈਡੀਕਲ, ਡੈਂਟਲ, ਨਰਸਿੰਗ ਅਤੇ ਪੈਰਾਮੈਡੀਕਲ ਕਾਲਜ 11 ਜਨਵਰੀ ਤੋਂ ਖੁੱਲ੍ਹਣਗੇ।

ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਦੇਸ਼ ਅਤੇ ਪ੍ਰਦੇਸ਼ ਵਿੱਚ ਕੋਵਿਡ-19 ਦੇ ਨਵੇਂ ਸਟ੍ਰੇਨ ਦੇ ਮਾਮਲੇ ਸਾਹਮਣੇ ਆਉਣਾ ਚਿੰਤਾ ਦਾ ਵਿਸ਼ਾ ਹੈ। ਇਸ ਦੇ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਵੱਡਾ ਸੰਕਟ ਖੜਾ ਕਰ ਸਕਦੀ ਹੈ। ਇਸ ਨੂੰ ਵੇਖਦੇ ਹੋਏ ਇਸ ਵਾਇਰਸ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਇੰਗਲੈਂਡ ਸਮੇਤ ਹੋਰ ਦੇਸ਼ਾਂ ਤੋਂ ਪ੍ਰਦੇਸ਼ ਵਿੱਚ ਆਏ ਮੁਸਾਫਰਾਂ 'ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ।
ਇਹ ਵੀ ਪੜ੍ਹੋ- ਕਿਸਾਨਾਂ ਲਈ ਕਲਿਆਣ ਮਿਸ਼ਨ ਦੀ ਸ਼ੁਰੂਆਤ, ਅੱਜ CM ਯੋਗੀ ਲਖਨਊ 'ਚ ਕਰਨਗੇ ਮੇਲੇ ਦਾ ਉਦਘਾਟਨ

ਗਹਿਲੋਤ ਮੰਗਲਵਾਰ ਨੂੰ ਮੁੱਖ ਮੰਤਰੀ ਨਿਵਾਸ 'ਤੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਦੀ ਸਮੀਖਿਆ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਵੇਂ ਸਟ੍ਰੇਨ ਕਾਰਨ ਇੰਗਲੈਂਡ ਵਿੱਚ ਜਿਸ ਤਰ੍ਹਾਂ ਦੀ ਭਿਆਨਕ ਸਥਿਤੀ ਪੈਦਾ ਹੋ ਗਈ ਹੈ ਅਤੇ ਉੱਥੇ ਫਿਰ ਲਾਕਡਾਊਨ ਲਗਾਉਣਾ ਪਿਆ ਹੈ। ਉਸ ਤੋਂ ਸਬਕ ਲੈਂਦੇ ਹੋਏ ਸਾਨੂੰ ਵਿਸ਼ੇਸ਼ ਸਾਵਧਾਨੀ ਬਰਤਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਨਵੇਂ ਸਟ੍ਰੇਨ ਨੂੰ ਲੈ ਕੇ ਪ੍ਰਦੇਸ਼ ਤੋਂ ਕੇਂਦਰ ਸਰਕਾਰ ਨੂੰ ਜ਼ਰੂਰੀ ਸੁਝਾਅ ਛੇਤੀ ਭੇਜੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਵਧੀਆ ਪ੍ਰਬੰਧਨ ਅਤੇ ਪ੍ਰਦੇਸ਼ ਵਾਸੀਆਂ ਦੇ ਸਹਿਯੋਗ ਨਾਲ ਰਾਜਸਥਾਨ ਵਿੱਚ ਕੋਰੋਨਾ ਦੀ ਸਥਿਤੀ ਕਾਫ਼ੀ ਕਾਬੂ ਵਿੱਚ ਹੈ। ਰਿਕਵਰੀ ਰੇਟ ਵੱਧਕੇ ਹੁਣ ਤੱਕ ਦੀ ਸਭ ਤੋਂ ਜ਼ਿਆਦਾ 96.31 ਫ਼ੀਸਦੀ ਹੋ ਗਈ ਹੈ। ਕੁੱਝ ਜ਼ਿਲ੍ਹਿਆਂ ਵਿੱਚ ਪਾਜ਼ੇਟਿਵ ਕੇਸ ਸਿਫ਼ਰ ਹੋਣ ਦੇ ਨਾਲ ਹੀ ਹੋਰ ਜ਼ਿਲ੍ਹਿਆਂ ਵਿੱਚ ਵੀ ਸਥਿਤੀ ਬਿਹਤਰ ਹੈ।
ਇਹ ਵੀ ਪੜ੍ਹੋ- ਕੋਰੋਨਾ ਨਾਲ ਮੁਕਾਬਲੇ ਲਈ ਭਾਰਤ ਦੀ ਤਾਰੀਫ਼, ਪੀ.ਐੱਮ. ਮੋਦੀ ਨੂੰ ਟੈਗ ਕਰ ਇਹ ਬੋਲੇ WHO ਚੀਫ

ਇਸ ਨੂੰ ਵੇਖਦੇ ਹੋਏ ਮੁੱਖ ਮੰਤਰੀ ਨੇ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਤੱਕ ਦੀਆਂ ਸਕੂਲਾਂ, ਯੂਨੀਵਰਸਿਟੀ ਅਤੇ ਕਾਲਜ ਦੀ ਅੰਤਿਮ ਸਾਲ ਦੀਆਂ ਜਮਾਤਾਂ, ਕੋਚਿੰਗ ਸੈਂਟਰ ਅਤੇ ਸਰਕਾਰੀ ਸਿਖਲਾਈ ਸੰਸਥਾਨਾਂ ਨੂੰ 18 ਜਨਵਰੀ ਤੋਂ ਖੋਲ੍ਹੇ ਜਾਣ ਦੇ ਨਿਰਦੇਸ਼ ਦਿੱਤੇ। ਨਾਲ ਹੀ, ਟੀਕਾਕਰਣ ਦੀ ਪ੍ਰਕਿਰਿਆ ਕਾਰਨ 11 ਜਨਵਰੀ ਤੋਂ ਮੈਡੀਕਲ ਕਾਲਜ, ਡੈਂਟਲ ਕਾਲਜ, ਨਰਸਿੰਗ ਕਾਲਜ ਅਤੇ ਪੈਰਾਮੇਡੀਕਲ ਕਾਲਜ ਖੁੱਲ੍ਹਣਗੇ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿਚ ਦਿਓ ਜਵਾਬ।

Inder Prajapati

This news is Content Editor Inder Prajapati