ਯੂਪੀ ਦੇ ਸਕੂਲ ''ਚ ਵਾਪਰੀ ਵੱਡੀ ਘਟਨਾ: ਗੈਸ ਲੀਕ ਹੋਣ ਨਾਲ 16 ਵਿਦਿਆਰਥੀ ਬੇਹੋਸ਼, ਪਈਆਂ ਭਾਜੜਾਂ
Thursday, Nov 20, 2025 - 03:29 PM (IST)
ਹਰਦੋਈ : ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਸੰਦੀਲਾ ਕਸਬੇ ਦੇ ਇੱਕ ਨਿੱਜੀ ਸਕੂਲ ਵਿੱਚ ਵੀਰਵਾਰ ਨੂੰ ਸ਼ੱਕੀ ਗੈਸ ਲੀਕ ਹੋਣ ਕਾਰਨ ਘੱਟੋ-ਘੱਟ 16 ਵਿਦਿਆਰਥੀ ਬੇਹੋਸ਼ ਹੋ ਗਏ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪ੍ਰਭਾਵਿਤ ਬੱਚਿਆਂ ਨੂੰ ਦੋ ਨਿੱਜੀ ਹਸਪਤਾਲਾਂ ਵਿੱਚ ਲਿਜਾਇਆ ਗਿਆ, ਜਿੱਥੋਂ ਇੱਕ ਬੱਚੇ ਨੂੰ ਬਿਹਤਰ ਇਲਾਜ ਲਈ ਲਖਨਊ ਤਬਦੀਲ ਕਰ ਦਿੱਤਾ ਗਿਆ। ਜ਼ਿਲ੍ਹਾ ਮੈਜਿਸਟ੍ਰੇਟ ਅਨੂਨੇ ਝਾਅ ਨੇ ਕਿਹਾ ਕਿ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਜੇਕਰ ਲੀਕ ਹੋਣ ਦੇ ਕਾਰਨ ਦੀ ਪੁਸ਼ਟੀ ਹੁੰਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੜ੍ਹੋ ਇਹ ਵੀ : ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ ਨਿਯਮ
ਅਧਿਕਾਰੀਆਂ ਦੇ ਅਨੁਸਾਰ ਸਕੂਲ ਦੇ ਅਹਾਤੇ ਵਿੱਚ ਗੈਸ ਦੀ ਤੇਜ਼ ਬਦਬੂ ਫੈਲ ਗਈ, ਜਿਸ ਕਾਰਨ ਬਹੁਤ ਸਾਰੇ ਬੱਚੇ ਘਬਰਾ ਗਏ ਅਤੇ ਆਪਣੀਆਂ ਕਲਾਸਾਂ ਵਿੱਚੋਂ ਨਿਕਲ ਕੇ ਬਾਹਰ ਨੂੰ ਭੱਜਣ ਲੱਗੇ। ਅਧਿਆਪਕਾਂ ਨੇ ਤੁਰੰਤ ਸਾਰੇ ਵਿਦਿਆਰਥੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਜ਼ਿਲ੍ਹਾ ਮੈਜਿਸਟ੍ਰੇਟ ਝਾਅ ਅਤੇ ਪੁਲਸ ਸੁਪਰਡੈਂਟ ਅਸ਼ੋਕ ਕੁਮਾਰ ਮੀਣਾ ਹੋਰ ਅਧਿਕਾਰੀਆਂ ਨਾਲ ਮੌਕੇ 'ਤੇ ਪਹੁੰਚੇ ਅਤੇ ਇਲਾਜ ਅਧੀਨ ਬੱਚਿਆਂ ਨਾਲ ਮੁਲਾਕਾਤ ਕੀਤੀ।
ਪੜ੍ਹੋ ਇਹ ਵੀ : ਹੈਰਾਨੀਜਨਕ! 2 ਲੱਖ ਮ੍ਰਿਤਕਾਂ ਨੂੰ ਮਿਲ ਰਹੀ ਪੈਨਸ਼ਨ, ਬਿਹਾਰ ਸਰਕਾਰ ਵਲੋਂ ਜਾਂਚ ਦੇ ਹੁਕਮ
ਇਸ ਘਟਨਾ ਨੂੰ ਲੈ ਕੇ ਝਾਅ ਨੇ ਕਿਹਾ ਕਿ ਇਸ ਘਟਨਾ ਕਾਰਨ ਕਰੀਬ 16 ਵਿਦਿਆਰਥੀ ਪ੍ਰਭਾਵਿਤ ਹੋਏ ਹਨ ਪਰ ਹੁਣ ਸਾਰੇ ਸਥਿਰ ਹਾਲਤ ਵਿੱਚ ਹਨ। ਉਨ੍ਹਾਂ ਕਿਹਾ, "ਇੱਕ ਬੱਚੇ ਨੂੰ ਲਖਨਊ ਦੇ ਕਿੰਗ ਜਾਰਜ ਮੈਡੀਕਲ ਯੂਨੀਵਰਸਿਟੀ ਅਤੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਗੈਸ ਲੀਕ ਹੋਣ ਦੇ ਸਰੋਤ ਦਾ ਅਜੇ ਪਤਾ ਨਹੀਂ ਹੈ। ਜਾਂਚ ਤੋਂ ਬਾਅਦ ਜ਼ਰੂਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।" ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਘਟਨਾ ਦਾ ਨੋਟਿਸ ਲਿਆ ਹੈ ਅਤੇ ਅਧਿਕਾਰੀਆਂ ਨੂੰ ਬੱਚਿਆਂ ਦਾ ਸਹੀ ਇਲਾਜ ਯਕੀਨੀ ਬਣਾਉਣ ਅਤੇ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪੜ੍ਹੋ ਇਹ ਵੀ : ਹੁਣ ਬਿਨਾਂ ਹਸਪਤਾਲ ਦਾਖਲ ਹੋਏ ਘਰ ਬੈਠਕੇ ਆਯੁਰਵੈਦਿਕ ਤਰੀਕੇ ਨਾਲ ਛੱਡੋ ਨਸ਼ਾ
