ਸਕੂਲ ਜਾ ਰਹੀ ਵਿਦਿਆਰਥਣ ਨੂੰ ਨੌਜਵਾਨਾਂ ਨੇ ਜਬਰਨ ਪਿਆਇਆ ਜ਼ਹਿਰ, ਹਸਪਤਾਲ ''ਚ ਦਾਖ਼ਲ
Saturday, Nov 09, 2024 - 07:45 AM (IST)
ਨੈਸ਼ਨਲ ਡੈਸਕ : ਪੀਲੀਭੀਤ ਜ਼ਿਲ੍ਹੇ ਦੇ ਜਹਾਨਾਬਾਦ ਥਾਣਾ ਖੇਤਰ 'ਚ ਸ਼ੁੱਕਰਵਾਰ ਨੂੰ ਸਕੂਲ ਜਾ ਰਹੀ ਇਕ ਪੰਜਵੀਂ ਜਮਾਤ ਦੀ ਵਿਦਿਆਰਥਣ ਨੂੰ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਕਥਿਤ ਤੌਰ 'ਤੇ ਜ਼ਹਿਰੀਲਾ ਪਦਾਰਥ ਪਿਆ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਇਲਾਕੇ ਦੇ ਪਿੰਡ ਸੁਸਵਾਰ ਵਾਸੀ ਰਾਮ ਗੋਪਾਲ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਸ਼ੁੱਕਰਵਾਰ ਸਵੇਰੇ 8.30 ਵਜੇ ਜਦੋਂ ਉਸਦੀ ਭਤੀਜੀ ਅੰਸ਼ਿਕਾ ਸਕੂਲ ਜਾ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਜੇ. ਐੱਮ. ਬੀ ਕਾਲਜ ਨੇੜੇ ਉਸ ਨੂੰ ਰੋਕ ਲਿਆ ਅਤੇ ਜ਼ਬਰਦਸਤੀ ਜ਼ਹਿਰ ਪੀਣ ਲਈ ਪਦਾਰਥ ਦਿੱਤਾ।
ਸਿਟੀ ਏਰੀਆ ਪੁਲਸ ਅਧਿਕਾਰੀ (ਸੀਓ) ਦੀਪਕ ਚਤੁਰਵੇਦੀ ਨੇ ਦੱਸਿਆ ਕਿ ਮਾਮਲਾ ਜ਼ਮੀਨੀ ਵਿਵਾਦ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਦਾ ਆਪਣੇ ਚਾਚੇ ਨਾਲ ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਅਤੇ ਇਸੇ ਦੁਸ਼ਮਣੀ ਕਾਰਨ ਤਿੰਨ ਮੁਲਜ਼ਮ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਭੁਗਤਾਨ ਦੇ ਨਵੇਂ ਪੇਮੈਂਟ ਸਿਸਟਮ ਨਾਲ 78 ਲੱਖ ਪੈਨਸ਼ਨਰਾਂ ਨੂੰ ਹੋਵੇਗਾ ਫ਼ਾਇਦਾ, ਨਵਾਂ CPPS ਇੰਝ ਕਰੇਗਾ ਕੰਮ
ਐੱਸਪੀ ਅਵਿਨਾਸ਼ ਪਾਂਡੇ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਸੀਸੀਟੀਵੀ ਫੁਟੇਜ ਦੇ ਵਿਸ਼ਲੇਸ਼ਣ ਦੇ ਆਧਾਰ 'ਤੇ ਸਬੂਤ ਇਕੱਠੇ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਸੱਚਾਈ ਸਾਬਤ ਹੋਣ ’ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਪੁਲਸ ਮੁਤਾਬਕ ਵਿਦਿਆਰਥਣ ਨੂੰ ਗੰਭੀਰ ਹਾਲਤ 'ਚ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8