ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਭੱਖ਼ਦੀ ਗਰਮੀ ਕਾਰਨ 7 ਜੁਲਾਈ ਤੱਕ ਹੋ ਗਿਆ ਛੁੱਟੀਆਂ ਦਾ ਐਲਾਨ

Monday, Jun 23, 2025 - 01:13 PM (IST)

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਭੱਖ਼ਦੀ ਗਰਮੀ ਕਾਰਨ 7 ਜੁਲਾਈ ਤੱਕ ਹੋ ਗਿਆ ਛੁੱਟੀਆਂ ਦਾ ਐਲਾਨ

ਨੈਸ਼ਨਲ ਡੈਸਕ- ਇਕ ਪਾਸੇ ਜਿੱਥੇ ਉੱਤਰ ਭਾਰਤ 'ਚ ਗਰਮੀ ਨੇ ਜ਼ੋਰ ਫੜਿਆ ਹੋਇਆ ਹੈ, ਉੱਥੇ ਪੰਜਾਬ-ਹਰਿਆਣਾ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਹੋਣ ਕਾਰਨ ਸਕੂਲ ਬੰਦ ਹਨ। ਇਸੇ ਦੌਰਾਨ ਹੁਣ ਜੰਮੂ-ਕਸ਼ਮੀਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਧਦੇ ਹੋਏ ਤਾਪਮਾਨ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕੀਤਾ ਹੈ। 

ਵਿਭਾਗ ਨੇ ਪਹਿਲਾਂ 1 ਜੁਲਾਈ ਤੋਂ 10 ਜੁਲਾਈ ਤੱਕ ਗਰਮੀ ਦੀਆਂ ਛੁੱਟੀਆਂ ਕਰਨ ਦਾ ਐਲਾਨ ਕੀਤਾ ਸੀ, ਉੱਥੇ ਹੀ ਹੁਣ ਜਦੋਂ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ ਤਾਂ ਪ੍ਰਸ਼ਾਸਨ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ 'ਚ 10 ਦੀ ਜਗ੍ਹਾ 15 ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਨਵੇਂ ਹੁਕਮਾਂ ਮੁਤਾਬਕ ਹੁਣ 23 ਜੂਨ ਤੋਂ ਲੈ ਕੇ 7 ਜੁਲਾਈ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। 

ਇਹ ਵੀ ਪੜ੍ਹੋ- ਇਹ ਹੈ ਅਸਲੀ 'ਏਕ ਕਾ ਡਬਲ' ! ਜਦੋਂ ATM ਮਸ਼ੀਨ ਨੇ ਲੋਕਾਂ ਨੂੰ ਕਰ'ਤਾ ਮਾਲਾਮਾਲ...

ਜਾਣਕਾਰੀ ਦਿੰਦੇ ਹੋਏ ਜੰਮੂ-ਕਸ਼ਮੀਰ ਦੀ ਸਿੱਖਿਆ ਮੰਤਰੀ ਸਕੀਨਾ ਇਟੂ ਦੇ ਦੱਸਿਆ ਕਿ ਤੇਜ਼ੀ ਨਾਲ ਵਧਦੇ ਜਾ ਰਹੇ ਤਾਪਮਾਨ ਦੌਰਾਨ ਵਿਦਿਆਰਥੀਆਂ ਦੀ ਸਿਹਤ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਇਸ ਵਾਰ ਸਕੂਲਾਂ 'ਚ ਛੁੱਟੀਆਂ ਜਲਦੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਜਿੱਥੇ 1 ਜੁਲਾਈ ਤੋਂ 10 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਉੱਥੇ ਹੀ ਹੁਣ 23 ਜੂਨ ਤੋਂ 7 ਜੁਲਾਈ ਤੱਕ 15 ਦਿਨਾਂ ਲਈ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। 

ਇਹ ਵੀ ਪੜ੍ਹੋ- ਹੋਰ ਵਧਿਆ ਜੰਗ ਦਾ ਸੇਕ ! ਇਜ਼ਰਾਈਲ ਦਾ ਈਰਾਨੀ ਏਅਰਬੇਸਾਂ 'ਤੇ ਵੱਡਾ ਹਮਲਾ, ਕਈ ਲੜਾਕੂ ਜਹਾਜ਼ ਕੀਤੇ ਤਬਾਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News