ਫ਼ਿਰ ਪੈ ਗਈਆਂ ਛੁੱਟੀਆਂ! ਲਗਾਤਾਰ 10 ਦਿਨ ਬੰਦ ਰਹਿਣਗੇ ਸਕੂਲ
Saturday, Jul 12, 2025 - 09:52 AM (IST)

ਨੈਸ਼ਨਲ ਡੈਸਕ- ਸਾਲ 2025 ਦੀ ਕਾਂਵੜ ਯਾਤਰਾ ਸ਼ੁਰੂ ਹੋ ਚੁੱਕੀ ਹੈ। ਇਸ ਯਾਤਰਾ ਦੌਰਾਨ ਉੱਤਰ ਪ੍ਰਦੇਸ਼ ਦੇ ਢਾਬਿਆਂ, ਰੈਸਟੋਰੈਂਟਾਂ 'ਤੇ ਮਾਸਾਹਾਰੀ ਭੋਜਨ ਨਾ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਦਕਿ ਮੀਟ-ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਹਏ ਹਨ। ਇਸੇ ਦੌਰਾਨ ਉੱਤਰਾਖੰਡ ਸੂਬੇ ਤੋਂ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਹਰਿਦੁਆਰ ਜ਼ਿਲ੍ਹੇ 'ਚ 14 ਜੁਲਾਈ ਤੋਂ 23 ਜੁਲਾਈ ਤੱਕ ਲਈ ਸਾਰੇ ਸਕੂਲਾਂ-ਕਾਲਜਾਂ 'ਚ 10 ਦਿਨਾਂ ਲਈ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਹਰਿਦੁਆਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਮਯੂਰ ਦਿਕਸ਼ਿਤ ਨੇ ਇਹ ਹੁਕਮ ਜਾਰੀ ਕੀਤਾ ਹੈ, ਜਿਸ 'ਚ ਕਿਹਾ ਗਿਆ ਹੈ ਕਿ ਕਾਂਵੜ ਯਾਤਰਾ ਕਾਰਨ ਸੜਕਾਂ 'ਤੇ ਭਾਰੀ ਆਵਾਜਾਈ ਦੇ ਮੱਦੇਨਜ਼ਰ ਸਕੂਲਾਂ ਨੂੰ 10 ਦਿਨਾਂ ਲਈ ਬੰਦ ਕਰਨ ਦੇ ਆਦੇਸ਼ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਪੈਨਸ਼ਨਾਂ 'ਚ ਤਿੰਨ ਗੁਣਾ ਵਾਧਾ ! CM ਨੇ ਕਰ ਦਿੱਤਾ ਵੱਡਾ ਐਲਾਨ
ਸੜਕ 'ਤੇ ਟ੍ਰੈਫਿਕ ਦੇ ਕਾਰਨ ਸਕੂਲ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਹੋਵੇ, ਇਸ ਕਾਰਨ ਪ੍ਰਸ਼ਾਸਨ ਨੇ ਇਹ ਫ਼ੈਸਲਾ ਲਿਆ ਹੈ। ਇਸ ਦੌਰਾਨ 12ਵੀਂ ਤੱਕ ਦੇ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਤੇ ਆਂਗਨਵਾੜੀ ਕੇਂਦਰ ਵੀ ਬੰਦ ਰਹਿਣਗੇ।
ਹਾਲਾਂਕਿ ਇਸ ਦੌਰਾਨ ਸਕੂਲ ਚਾਹੇ ਬੰਦ ਰਹਿਣਗੇ, ਪਰ ਅਧਿਆਪਕਾਂ ਨੂੰ ਪੜ੍ਹਾਈ ਆਨਲਾਈਨ ਕਰਵਾਉਣ ਦੇ ਵੀ ਹੁਕਮ ਜਾਰੀ ਹੋਏ ਹਨ। ਹੁਕਮਾਂ 'ਚ ਕਿਹਾ ਗਿਆ ਹੈ ਕਿ ਅਧਿਆਪਕ ਡਿਜੀਟਲ ਮੀਡੀਅਮ ਰਾਹੀਂ ਬੱਚਿਆਂ ਨੂੰ ਪੜ੍ਹਾਉਣਗੇ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e