ਵਧ ਗਈਆਂ ਛੁੱਟੀਆਂ ! ਬੰਦ ਰਹਿਣਗੇ ਸਾਰੇ ਸਕੂਲ, ਮੌਸਮ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ
Thursday, Aug 28, 2025 - 05:23 PM (IST)

ਨੈਸ਼ਨਲ ਡੈਸਕ- ਉੱਤਰੀ ਭਾਰਤ 'ਚ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਬੀਤੇ ਹਫ਼ਤੇ ਲਗਾਤਾਰ ਹੋਈ ਬਾਰਿਸ਼ ਨੇ ਲੋਕਾਂ ਦਾ ਜੀਵਨ ਅਸਤ-ਵਿਅਸਤ ਹੋਇਆ ਪਿਆ ਹੈ। ਗੋਡੇ-ਗੋਡੇ ਹੋਏ ਪਾਣੀ 'ਚ ਬੱਚਿਆਂ ਦਾ ਸਕੂਲ ਜਾਣਾ ਵੀ ਖ਼ਤਰੇ ਭਰਿਆ ਹੋ ਗਿਆ ਸੀ, ਜਿਸ ਕਾਰਨ ਪੰਜਾਬ, ਹਿਮਾਚਲ ਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਸੀ।
ਪੰਜਾਬ 'ਚ ਜਿੱਥੇ 30 ਅਗਸਤ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ, ਉੱਥੇ ਹੀ ਜੰਮੂ ਪ੍ਰਸ਼ਾਸਨ ਨੇ ਅੱਜ, ਭਾਵ 28 ਅਗਸਤ ਤੱਕ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਸਨ। ਪਰ ਭਾਰੀ ਬਾਰਿਸ਼ ਤੇ ਪਾਣੀ ਕਾਰਨ ਪ੍ਰਸ਼ਾਸਨ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੀਆਂ ਛੁੱਟੀਆਂ 'ਚ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ।
ਜੰਮੂ ਡਵੀਜ਼ਨ ਦੇ ਸਿੱਖਿਆ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੌਸਮ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਡਵੀਜ਼ਨ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 30 ਅਗਸਤ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। 31 ਅਗਸਤ ਨੂੰ ਐਤਵਾਰ ਹੈ, ਜਿਸ ਕਾਰਨ ਡਵੀਜ਼ਨ ਦੇ ਸਾਰੇ ਸਕੂਲ ਹੁਣ 1 ਸਤੰਬਰ ਨੂੰ ਖੁੱਲ੍ਹਣਗੇ, ਜਦਕਿ ਕਸ਼ਮੀਰ ਡਵੀਜ਼ਨ ਦੇ ਸਕੂਲ ਭਲਕੇ ਤੋਂ ਆਮ ਵਾਂਗ ਖੁੱਲ੍ਹ ਜਾਣਗੇ।
ਇਹ ਵੀ ਪੜ੍ਹੋ- ਅਸੁਰੱਖਿਅਤ ਪਟੜੀ 'ਤੇ ਮੋੜ'ਤੀ ਟ੍ਰੇਨ ! ਵਾਲ-ਵਾਲ ਬਚੀ ਸੈਂਕੜੇ ਯਾਤਰੀਆਂ ਦੀ ਜਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e