ਅਜੇ ਵੀ ਨਹੀਂ ਖੁੱਲ੍ਹਣਗੇ ਸਕੂਲ, ਮੁੜ ਵਧੀਆਂ ਛੁੱਟੀਆਂ, ਜਾਣੋ ਤਾਜ਼ਾ ਅਪਡੇਟ

01/23/2024 1:21:51 PM

ਹਰਿਆਣਾ- ਉੱਤਰ ਭਾਰਤ 'ਚ ਸੀਤ ਲਹਿਰ ਅਤੇ ਕੜਾਕੇ ਦੀ ਠੰਡ ਵਿਚਾਲੇ ਪ੍ਰਦੇਸ਼ਾਂ 'ਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹਰਿਆਣਾ 'ਚ ਪਹਿਲੀ ਤੋਂ 5ਵੀਂ ਤੱਕ ਦੇ ਸਕੂਲ 28 ਜਨਵਰੀ ਤੱਕ ਬੰਦ ਰਹਿਣਗੇ, ਜਦੋਂ ਕਿ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ ਕਲਾਸਾਂ ਲੱਗਣਗੀਆਂ। ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਗੁੱਜਰ ਨੇ ਦੱਸਿਆ ਕਿ ਲਗਾਤਾਰ ਵਧ ਰਹੀ ਠੰਡ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। 5ਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਕਲਾਸਾਂ 29 ਜਨਵਰੀ ਤੋਂ ਲੱਗਣਗੀਆਂ।

ਇਹ ਵੀ ਪੜ੍ਹੋ : ਹੈਰਾਨੀਜਨਕ! ਮੋਬਾਇਲ 'ਤੇ ਕਾਰਟੂਨ ਦੇਖ ਰਹੀ 5 ਸਾਲਾ ਬੱਚੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਚੰਡੀਗੜ੍ਹ 'ਚ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਆਨਲਾਈਨ ਸਿੱਖਿਆ ਦਿੱਤੀ ਜਾਵੇਗੀ। ਹਰਿਆਣਾ ਦੇ ਕੁਝ ਨਿੱਜੀ ਸਕੂਲਾਂ ਨੇ ਸੋਮਵਾਰ ਤੋਂ ਸਕੂਲ ਖੁੱਲ੍ਹਣ ਦੇ ਮੈਸੇਜ ਜਾਰੀ ਕੀਤੇ ਹਨ। ਇਸ ਗੱਲ ਦੀ ਸੂਚਨਾ ਮਿਲਣ ਤੋਂ ਬਾਅਦ ਹਰਿਆਣਾ ਦੇ ਸਿੱਖਿਆ ਵਿਭਾਗ ਨੇ ਪ੍ਰਦੇਸ਼ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਨਾਂ ਪੱਰਤ ਜਾਰੀ ਕਰ ਕੇ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਕਿਸੇ ਵੀ ਸਰਕਾਰੀ ਜਾਂ ਨਿੱਜੀ ਸਕੂਲ ਦੇ ਖੁੱਲ੍ਹਣ 'ਤੇ ਪਾਬੰਦੀ ਲਗਾਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

DIsha

This news is Content Editor DIsha