ਹੱਦ ਹੋ ਗਈ! ਸਰਕਾਰੀ ਸਕੂਲ ’ਚ ਵਿਦਿਆਰਥੀਆਂ ਨੂੰ ਵੰਡੀ ਗਈ ਸ਼ਰਾਬ
Sunday, Apr 20, 2025 - 08:35 AM (IST)

ਕਟਨੀ (ਭਾਸ਼ਾ)- ਮੱਧ ਪ੍ਰਦੇਸ਼ ਦੇ ਕਟਨੀ ਜ਼ਿਲ੍ਹੇ ’ਚ ਇਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਆਪਣੇ ਹੀ ਵਿਦਿਆਰਥੀਆਂ ਨੂੰ ਕਥਿਤ ਤੌਰ ’ਤੇ ਸ਼ਰਾਬ ਵੰਡਣ ਦੇ ਵੀਡੀਓ ਦੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਪਿੱਛੋਂ ਮੁਅੱਤਲ ਕਰ ਦਿੱਤਾ ਗਿਆ ਹੈ। ਬਰਵਾੜਾ ਬਲਾਕ ਦੇ ਖਿਰਹਾਨੀ ਪਿੰਡ ਦੇ ਇਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਲਾਲ ਨਵੀਨ ਪ੍ਰਤਾਪ ਸਿੰਘ ਦਾ ਇਕ ਵੀਡੀਓ ਸ਼ੁੱਕਰਵਾਰ ਸੋਸ਼ਲ ਮੀਡੀਆ ’ਤੇ ਸਾਹਮਣੇ ਆਇਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੰਗਲਵਾਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਵੀਡੀਓ ਦਾ ਨੋਟਿਸ ਲੈਂਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਦਿਲੀਪ ਕੁਮਾਰ ਯਾਦਵ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਓ. ਪੀ. ਸਿੰਘ ਨੂੰ ਉਕਤ ਅਧਿਆਪਕ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਵੀਡੀਓ ਵੱਖ-ਵੱਖ ਸੈਕਸ਼ਨਾਂ ਦੇ ਅਧਿਕਾਰੀਆਂ ਨੂੰ ਭੇਜੀ ਗਈ ਸੀ । ਬਾਅਦ ’ਚ ਅਧਿਆਪਕ ਦੀ ਪਛਾਣ ਲਾਲ ਨਵੀਨ ਪ੍ਰਤਾਪ ਸਿੰਘ ਵਜੋਂ ਹੋਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਹੀਂ ਚੱਲੇਗੀ Private Schools ਦੀ ਮਨਮਰਜ਼ੀ! ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ
ਨਵੀਨ ਸਿੰਘ ਨੂੰ ਮੱਧ ਪ੍ਰਦੇਸ਼ ਸਿਵਲ ਸੇਵਾਵਾਂ (ਕਦਾਚਾਰ) ਨਿਯਮਾਂ ਅਧੀਨ ਮਾੜੇ ਵਤੀਰੇ, ਬੱਚਿਆਂ ਨੂੰ ਸ਼ਰਾਬ ਪੀਣ ਲਈ ਉਤਸ਼ਾਹਿਤ ਕਰਨ ਤੇ ਇਕ ਅਧਿਆਪਕ ਦੀ ਸ਼ਾਨ ਨੂੰ ਢਾਅ ਲਾਉਣ ਦੇ ਦੋਸ਼ਾਂ ਅਧੀਨ ਮੁਅੱਤਲ ਕਰ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8