ਸਕੂਲ ਮੈਨੇਜਰ ਨੇ ਅਧਿਆਪਕਾ ਨਾਲ ਕੀਤੀ ਸ਼ਰਮਨਾਕ ਕਰਤੂਤ ! ਪੁਲਸ ਨੇ ਕੀਤਾ ਗ੍ਰਿਫ਼ਤਾਰ

Sunday, Oct 04, 2026 - 04:42 PM (IST)

ਸਕੂਲ ਮੈਨੇਜਰ ਨੇ ਅਧਿਆਪਕਾ ਨਾਲ ਕੀਤੀ ਸ਼ਰਮਨਾਕ ਕਰਤੂਤ ! ਪੁਲਸ ਨੇ ਕੀਤਾ ਗ੍ਰਿਫ਼ਤਾਰ

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿਚ ਇਕ ਨਿੱਜੀ ਸਕੂਲ ਦੀ ਅਧਿਆਪਕਾ ਨਾਲ ਕਥਿਤ ਛੇੜਛਾੜ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿਚ ਪੁਲਸ ਨੇ ਸਕੂਲ ਪ੍ਰਬੰਧਕ ਨੂੰ ਗ੍ਰਿਫ਼ਤਾਰ ਕੀਤਾ ਹੈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਪੁਲਸ ਅਨੁਸਾਰ ਰਵਿੰਦਰ ਨਗਰ ਥਾਣਾ ਖੇਤਰ ਵਿਚ ਸਥਿਤ ਸਕੂਲ ਦੀ ਅਧਿਆਪਕਾ ਨੇ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ 1 ਅਕਤੂਬਰ ਨੂੰ ਛੁੱਟੀ ਤੋਂ ਬਾਅਦ ਉਹ ਬੱਚਿਆਂ ਨਾਲ ਘਰ ਜਾਣ ਦੀ ਤਿਆਰੀ ਕਰ ਰਹੀ ਸੀ। ਇਸੇ ਦੌਰਾਨ ਪ੍ਰਬੰਧਕ ਨੇ ਕੰਮ ਦੇ ਬਹਾਨੇ ਉਸ ਨੂੰ ਰੋਕ ਲਿਆ। ਲੱਗਭਗ 10 ਮਿੰਟ ਬਾਅਦ ਉਹ ਅਧਿਆਪਕਾ ਕੋਲ ਪਹੁੰਚਿਆ ਅਤੇ ਉਸ ਦਾ ਹੱਥ ਫੜ ਕੇ ਕਥਿਤ ਤੌਰ ’ਤੇ ਛੇੜਛਾੜ ਕਰਨ ਲੱਗਾ।

ਸ਼ਿਕਾਇਤ ਦੇ ਮੁਤਾਬਕ, ਵਿਰੋਧ ਕਰਨ ’ਤੇ ਪ੍ਰਬੰਧਕ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਥਾਣਾ ਇੰਚਾਰਜ ਅਨਿਲ ਕੁਮਾਰ ਸਿੰਘ ਨੇ ਦੱਸਿਆ ਕਿ ਭਿਸਵਾ ਪਿੰਡ ਦੇ ਰਹਿਣ ਵਾਲੇ ਸਕੂਲ ਪ੍ਰਬੰਧਕ ਦਿਨੇਸ਼ ਰਾਏ ਦੇ ਖਿਲਾਫ ਐੱਫ. ਆਈ. ਆਰ. ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


author

Harpreet SIngh

Content Editor

Related News