ਸਕੂਲ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨਾਲ ਗੰਦੀ ਹਰਕਤ, ਗ੍ਰਿਫਤਾਰ

Tuesday, Aug 27, 2024 - 07:46 PM (IST)

ਸਕੂਲ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨਾਲ ਗੰਦੀ ਹਰਕਤ, ਗ੍ਰਿਫਤਾਰ

ਪਟਨਾ : ਪਟਨਾ ਜ਼ਿਲ੍ਹੇ ਦੇ ਮਸੋਧੀ ਥਾਣਾ ਖੇਤਰ ਵਿਚ ਇਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਨੂੰ ਦੋ ਕਿਸ਼ੋਰਾਂ ਨਾਲ ਕੁਕਰਮ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮਸੌਰੀ (1) ਦੇ ਉਪਮੰਡਲ ਪੁਲਸ ਅਧਿਕਾਰੀ ਨਵ ਵੈਭਵ ਨੇ ਮੰਗਲਵਾਰ ਨੂੰ ਦੱਸਿਆ ਕਿ ਪੀੜਤ ਬੱਚਿਆਂ ਦੇ ਮਾਪਿਆਂ ਨੇ 26 ਅਗਸਤ ਨੂੰ ਇਸ ਸਬੰਧ 'ਚ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਪ੍ਰਿੰਸੀਪਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਉਪਮੰਡਲ ਪੁਲਸ ਅਧਿਕਾਰੀ ਨੇ ਦੱਸਿਆ ਕਿ ਪ੍ਰਿੰਸੀਪਲ ’ਤੇ ਦੋਵਾਂ ਬੱਚਿਆਂ ਨੂੰ ਘਰ ਦੀ ਸਫ਼ਾਈ ਦੇ ਬਹਾਨੇ ਬੁਲਾ ਕੇ ਕੁਕਰਮ ਕਰਨ ਦਾ ਦੋਸ਼ ਹੈ। ਪੁਲਸ ਮੁਤਾਬਕ ਪੀੜਤ ਵਿਦਿਆਰਥੀ ਜਦੋਂ ਆਪਣੇ ਘਰ ਪਹੁੰਚਿਆ ਤਾਂ ਉਨ੍ਹਾਂ ਨੇ ਪ੍ਰਿੰਸੀਪਲ ਵੱਲੋਂ ਆਪਣੇ ਨਾਲ ਕੀਤੀ ਗਈ ਘਿਨਾਉਣੀ ਹਰਕਤ ਬਾਰੇ ਆਪਣੇ ਮਾਪਿਆਂ ਨੂੰ ਦੱਸਿਆ।


author

Baljit Singh

Content Editor

Related News