ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ 'ਤੀ ਗੋਲੀ
Friday, Apr 03, 2026 - 08:00 AM (IST)
ਲਖਨਊ (ਰਹੀਮਾਬਾਦ): ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਰਹੀਮਾਬਾਦ ਥਾਣਾ ਖੇਤਰ ਦੇ ਇਕ ਸਕੂਲ ਵਿੱਚ ਵੀਰਵਾਰ ਵਾਲੇ ਦਿਨ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਇੱਕ ਸਿਰਫਿਰੇ ਨੌਜਵਾਨ ਨੇ ਸਕੂਲ ਦੇ ਅੰਦਰ ਵੜ ਕੇ ਪ੍ਰਿੰਸੀਪਲ 'ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਜੁਗਰਾਜਗੰਜ ਸਥਿਤ ਪ੍ਰਭਾਵਤੀ ਪੀ.ਵੀ. ਸਿੱਖਿਆ ਸੰਸਥਾ ਦੀ ਹੈ। ਜ਼ਖਮੀ ਪ੍ਰਿੰਸੀਪਲ ਅਨਿਲ ਕੁਮਾਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਟਰਾਮਾ ਸੈਂਟਰ ਰੈਫਰ ਕੀਤਾ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ - 11 ਰੁਪਏ ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ
ਦਹਿਸ਼ਤ ਦਾ ਮੰਜ਼ਰ: ਕਾਰ 'ਚ ਆਇਆ ਸੀ ਹਮਲਾਵਰ
ਜਾਣਕਾਰੀ ਮੁਤਾਬਕ ਦੁਪਹਿਰ ਕਰੀਬ 12 ਵਜੇ ਜੁਗਰਾਜਗੰਜ ਦਾ ਰਹਿਣ ਵਾਲਾ ਮੁਲਜ਼ਮ ਵਿਜੇ ਪਾਲ ਆਪਣੀ ਵੈਗਨਆਰ ਕਾਰ ਵਿੱਚ ਸਵਾਰ ਹੋ ਕੇ ਸਕੂਲ ਪਹੁੰਚਿਆ। ਉਹ ਹੱਥ ਵਿੱਚ ਹਥਿਆਰ ਲਹਿਰਾਉਂਦਾ ਹੋਇਆ ਸਿੱਧਾ ਪ੍ਰਿੰਸੀਪਲ ਦੇ ਦਫ਼ਤਰ ਵਿੱਚ ਦਾਖ਼ਲ ਹੋ ਗਿਆ। ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝ ਪਾਉਂਦਾ, ਉਸਨੇ ਪ੍ਰਿੰਸੀਪਲ ਅਨਿਲ ਕੁਮਾਰ ਸਿੰਘ 'ਤੇ ਫਾਇਰ ਕਰ ਦਿੱਤਾ। ਪ੍ਰਿੰਸੀਪਲ ਨੇ ਆਪਣੀ ਜਾਨ ਬਚਾਉਣ ਲਈ ਅਲਮਾਰੀ ਦੇ ਪਿੱਛੇ ਛੁਪਣ ਦੀ ਕੋਸ਼ਿਸ਼ ਕੀਤੀ ਪਰ ਗੋਲੀ ਅਲਮਾਰੀ ਨਾਲ ਟਕਰਾ ਕੇ ਉਨ੍ਹਾਂ ਦੇ ਪੇਟ ਵਿੱਚ ਜਾ ਲੱਗੀ।
ਇਹ ਵੀ ਪੜ੍ਹੋ - ਸਿਲੰਡਰ ਵੀ ਹੋ ਗਿਆ 218 ਰੁਪਏ ਮਹਿੰਗਾ, ਅੱਜ ਤੋਂ ਨਵੀਆਂ ਕੀਮਤਾਂ ਲਾਗੂ
ਸਕੂਲ 'ਚ ਮਚੀ ਚੀਕ-ਪੁਕਾਰ
ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪੂਰੇ ਸਕੂਲ ਵਿੱਚ ਸਨਸਨੀ ਫੈਲ ਗਈ। ਇਸ ਘਟਨਾ ਦੌਰਾਨ ਮਾਸੂਮ ਬੱਚੇ ਡਰ ਦੇ ਮਾਰੇ ਇੱਧਰ-ਉੱਧਰ ਭੱਜਣ ਲੱਗੇ ਅਤੇ ਸਕੂਲ ਵਿੱਚ ਚੀਕ-ਪੁਕਾਰ ਮਚ ਗਈ। ਮੌਕੇ 'ਤੇ ਮੌਜੂਦ ਅਧਿਆਪਕਾਂ ਨੇ ਬੜੀ ਮੁਸ਼ਕਲ ਨਾਲ ਬੱਚਿਆਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਇਆ। ਜਦੋਂ ਅਧਿਆਪਕਾਂ ਅਤੇ ਸਥਾਨਕ ਲੋਕਾਂ ਨੇ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਹਵਾ ਵਿੱਚ ਹਥਿਆਰ ਲਹਿਰਾਉਂਦਾ ਹੋਇਆ ਫ਼ਰਾਰ ਹੋ ਗਿਆ। ਜ਼ਖਮੀ ਪ੍ਰਿੰਸੀਪਲ ਨੂੰ ਤੁਰੰਤ ਮਲੀਹਾਬਾਦ ਦੇ ਸੀ.ਐਚ.ਸੀ. ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਲਖਨਊ ਦੇ ਟਰਾਮਾ ਸੈਂਟਰ ਰੈਫਰ ਕਰ ਦਿੱਤਾ।
ਇਹ ਵੀ ਪੜ੍ਹੋ - ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ
ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਰਹੀਮਾਬਾਦ ਪੁਲਸ ਨੇ ਮਾਮਲਾ ਦਰਜ ਕਰ ਲਿਆ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਸ ਦੀਆਂ ਤਿੰਨ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਇੰਸਪੈਕਟਰ ਰਹੀਮਾਬਾਦ ਅਨੁਸਾਰ ਸ਼ੁਰੂਆਤੀ ਜਾਂਚ ਵਿੱਚ ਇਹ ਮਾਮਲਾ ਪੁਰਾਣੀ ਰੰਜਿਸ਼ ਜਾਂ ਪੈਸਿਆਂ ਦੇ ਲੈਣ-ਦੇਣ ਦਾ ਜਾਪਦਾ ਹੈ। ਪੁਲਸ ਵੱਲੋਂ ਮੁਲਜ਼ਮ ਦੇ ਟਿਕਾਣਿਆਂ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਅਤੇ ਸਕੂਲ ਸਟਾਫ਼ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ - ਮਹਿੰਗਾ ਹੋਇਆ ਦੁੱਧ, ਕੀਮਤਾਂ 'ਚ ਵਾਧਾ ਹੋਣ ਨਾਲ ਲੋਕਾਂ ਨੂੰ ਲੱਗਾ ਵੱਡਾ ਝਟਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
