ਵੱਡਾ ਹਾਦਸਾ: ਮਿੰਨੀ ਬੱਸ ਪਲਟਣ ਨਾਲ 3 ਸਕੂਲੀ ਵਿਦਿਆਰਥੀਆਂ ਸਣੇ 4 ਦੀ ਮੌਤ
Friday, Sep 27, 2024 - 02:48 PM (IST)
ਵਿਰੁਧੁਨਗਰ : ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਦੇ ਸ੍ਰੀਵਿਲੀਪੁਥੁਰ ਨੇੜੇ ਮਾਮਸਾਪੁਰਮ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਮਿੰਨੀ ਬੱਸ ਦੇ ਪਲਟ ਜਾਣ ਕਾਰਨ ਤਿੰਨ ਸਕੂਲੀ ਵਿਦਿਆਰਥੀਆਂ ਸਮੇਤ ਚਾਰ ਯਾਤਰੀਆਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ 14 ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਮਮਸਾਪੁਰਮ ਦੇ ਗਾਂਧੀ ਨਗਰ ਇਲਾਕੇ ਦੇ ਨੇੜੇ ਇਕ ਮੋੜ 'ਤੇ ਮਿੰਨੀ ਬੱਸ ਦੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ, ਜਿਸ ਤੋਂ ਬਾਅਦ ਵਾਹਨ ਸੜਕ ਤੋਂ ਫਿਸਲ ਕੇ ਸੜਕ ਕਿਨਾਰੇ ਖੱਡ 'ਚ ਜਾ ਡਿੱਗਿਆ।
ਇਹ ਵੀ ਪੜ੍ਹੋ - ਗੱਡੀ ਦੀ ਬ੍ਰੇਕ ਮਾਰਨ ਤੋਂ ਪਹਿਲਾਂ ਹੋ ਜਾਓ ਸਾਵਧਾਨ! ਸੜਕ 'ਤੇ ਖੜ੍ਹਾਈ ਗੱਡੀ ਤਾਂ ਦੇਣੇ ਪੈਣਗੇ ਇਨ੍ਹੇ ਰੁਪਏ
ਹਾਦਸੇ ਦੌਰਾਨ ਬੱਸ ਪਲਟ ਜਾਣ ਕਾਰਨ ਉਸ ਵਿੱਚ ਸਵਾਰ ਸਵਾਰੀਆਂ ਹੇਠਾਂ ਦੱਬ ਗਈਆਂ। ਤਾਮਿਲਨਾਡੂ ਫਾਇਰ ਐਂਡ ਰੈਸਕਿਊ ਸਰਵਿਸ ਦੇ ਕਰਮਚਾਰੀਆਂ ਅਤੇ ਪੁਲਸ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਇਲਾਜ ਲਈ ਸ਼੍ਰੀਵਿਲੀਪੁਥੁਰ ਦੇ ਸਰਕਾਰੀ ਹਸਪਤਾਲ ਦਾਖ਼ਲ ਕਰਵਾ ਦਿੱਤਾ। ਇਸ ਹਾਦਸੇ ਵਿੱਚ ਤਿੰਨ ਸਕੂਲੀ ਵਿਦਿਆਰਥੀਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਸ਼ੁਰੂਆਤੀ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਮ੍ਰਿਤਕਾਂ ਦੀ ਪਛਾਣ ਨਿਤੀਸ਼ ਕੁਮਾਰ, ਸ੍ਰੀਧਰ, ਵਾਸੂਦੇਵਨ ਉਰਫ਼ ਵਾਸੂ ਅਤੇ ਸਤੀਸ਼ ਕੁਮਾਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ: 2 ਦਿਨਾਂ ਲਈ ਬੰਦ ਰਹਿਣਗੇ ਸਕੂਲ-ਕਾਲਜ
ਦੱਸ ਦੇਈਏ ਕਿ ਹਾਦਸੇ ਦੇ ਸਮੇਂ ਮਿੰਨੀ ਬੱਸ ਵਿੱਚ ਕਰੀਬ 30 ਯਾਤਰੀਆਂ ਸਵਾਰ ਸਨ। ਇਹ ਮਮਸਾਪੁਰਮ ਤੋਂ ਸ਼੍ਰੀਵਿਲੀਪੁਥੁਰ ਜਾ ਰਹੀਆਂ ਸਨ। ਹਾਦਸਾ ਵਾਪਰਨ ਤੋਂ ਨਾਰਾਜ਼ ਹੋਏ ਸਥਾਨਕ ਲੋਕਾਂ ਨੇ ਸੜਕ ਨੂੰ ਚੌੜਾ ਕਰਨ ਅਤੇ ਸ਼੍ਰੀਵਿਲੀਪੁਥੁਰ ਤੋਂ ਮਾਮਸਾਪੁਰਮ ਤੱਕ ਵਾਧੂ ਬੱਸਾਂ ਚਲਾਉਣ ਦੀ ਮੰਗ ਨੂੰ ਲੈ ਕੇ ਸੜਕ ਜਾਮ ਕਰ ਦਿੱਤੀ। ਸੀਨੀਅਰ ਮਾਲੀਆ ਅਤੇ ਪੁਲਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਵਾਇਆ ਅਤੇ ਸਥਿਤੀ ਆਮ ਵਾਂਗ ਬਹਾਲ ਕੀਤੀ।
ਇਹ ਵੀ ਪੜ੍ਹੋ - ਹੈਰਾਨੀਜਨਕ: ਮਾਂ ਦੇ ਢਿੱਡ 'ਚ ਬੱਚਾ, ਬੱਚੇ ਦੀ ਕੁੱਖ 'ਚ ਬੱਚਾ! ਅਨੋਖਾ ਮਾਮਲਾ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8