10ਵੀਂ ਦੇ ਵਿਦਿਆਰਥੀਆਂ ਨੂੰ ਮਿਲਣਗੇ ਲੈਪਟਾਪ, ਬਜਟ ਵਿੱਚ CM ਗੁਪਤਾ ਦਾ ਵੱਡਾ ਐਲਾਨ

Tuesday, Mar 24, 2026 - 01:10 PM (IST)

10ਵੀਂ ਦੇ ਵਿਦਿਆਰਥੀਆਂ ਨੂੰ ਮਿਲਣਗੇ ਲੈਪਟਾਪ, ਬਜਟ ਵਿੱਚ CM ਗੁਪਤਾ ਦਾ ਵੱਡਾ ਐਲਾਨ

ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਵਿਧਾਨ ਸਭਾ ਵਿੱਚ ਸਾਲਾਨਾ ਬਜਟ ਪੇਸ਼ ਕਰਦਿਆਂ ਰਾਜਧਾਨੀ ਦੇ ਵਿਕਾਸ ਲਈ ਵੱਡੇ ਐਲਾਨ ਕੀਤੇ ਹਨ। ਇਸ ਵਾਰ ਦਿੱਲੀ ਦਾ ਕੁੱਲ ਬਜਟ 1 ਲੱਖ ਕਰੋੜ ਰੁਪਏ ਰੱਖਿਆ ਗਿਆ ਹੈ, ਜਿਸ ਵਿੱਚ ਟਰਾਂਸਪੋਰਟ, ਸਿੱਖਿਆ ਅਤੇ ਸਿਹਤ ਸਹੂਲਤਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਇਸ ਬਜਟ ਵਿਚ ਮੁੱਖ ਮੰਤਰੀ ਵਲੋਂ ਦਿੱਲੀ ਦੇ ਸਕੂਲਾਂ ਵਿਚ ਪੜ੍ਹਾਈ ਕਰਨ ਵਾਲੇ ਬੱਚਿਆਂ ਨੂੰ ਲੈ ਕੇ ਕਈ ਵੱਡੇ ਐਲਾਨ ਕਰ ਦਿੱਤੇ ਹਨ। 

ਇਹ ਵੀ ਪੜ੍ਹੋ - 3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ ਸ਼ੁਰੂ ਹਾਈ-ਟੈਕ ਸਰਵਿਸ

ਧੀਆਂ ਲਈ ਸਾਈਕਲ ਤੇ ਮੇਧਾਵੀ ਵਿਦਿਆਰਥੀਆਂ ਨੂੰ ਲੈਪਟਾਪ
ਸਿੱਖਿਆ ਦੇ ਖੇਤਰ ਵਿੱਚ ਵੱਡਾ ਕਦਮ ਚੁੱਕਦਿਆਂ ਸਕੂਲੀ ਬੱਚਿਆਂ ਲਈ ਇੱਕ ਨਵੀਂ ਆਵਾਜਾਈ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਸੀਐਮ ਰੇਖਾ ਗੁਪਤਾ ਨੇ ਐਲਾਨ ਕੀਤਾ ਕਿ ਦਿੱਲੀ ਦੇ ਸਕੂਲਾਂ ਵਿਚ 9ਵੀਂ ਜਮਾਤ ਵਿੱਚ ਪੜ੍ਹਦੀਆਂ 1 ਲੱਖ 30 ਹਜ਼ਾਰ ਧੀਆਂ ਨੂੰ ਸਰਕਾਰ ਵਲੋਂ ਸਕੂਲ ਆਉਣ ਲਈ ਮੁਫ਼ਤ ਸਾਈਕਲ ਤੋਹਫ਼ੇ ਵਜੋਂ ਦਿੱਤੇ ਜਾਣਗੇ। ਇਸ ਲਈ ਸਰਕਾਰ ਵਲੋਂ 90 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਨਾਲ ਵਿਦਿਆਰਥਣਾਂ ਨੂੰ ਸਕੂਲ ਆਉਣ-ਜਾਣ ਵਿਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ - ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼

10ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਿਲਣਗੇ ਲੈਪਟਾਪ
ਇਸ ਦੇ ਨਾਲ ਹੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਬਜਟ ਦੌਰਾਨ 10ਵੀਂ ਜਮਾਤ ਦੇ ਹੋਣਹਾਰ (ਮੇਧਾਵੀ) ਵਿਦਿਆਰਥੀਆਂ ਨੂੰ ਲੈਪਟਾਪ ਦੇਣ ਦਾ ਵੀ ਐਲਾਨ ਕੀਤਾ ਹੈ। ਇਸ ਦੇ ਲਈ 10 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਸਰਕਾਰ ਨੇ ਸਕੂਲਾਂ ਦੇ ਸੁਧਾਰ ਲਈ 19,148 ਕਰੋੜ ਰੁਪਏ ਦਾ ਫੰਡ ਦਿੱਤਾ ਹੈ। ਅਗਲੇ ਇੱਕ ਸਾਲ ਵਿੱਚ 8,777 ਕਲਾਸਾਂ ਵਿੱਚ ਸਮਾਰਟ ਬੋਰਡ ਲਗਾਉਣ ਦਾ ਟੀਚਾ ਹੈ।

ਇਹ ਵੀ ਪੜ੍ਹੋ - ਮਹਿੰਗਾ ਹੋਇਆ ਦੁੱਧ, 10 ਰੁਪਏ ਤਕ ਵੱਧ ਗਈਆਂ ਕੀਮਤਾਂ, ਬਜਟ ਦੌਰਾਨ ਵੱਡਾ ਐਲਾਨ

ਨਵਜੰਮੇ ਬੱਚਿਆਂ ਲਈ ‘ਅਨਮੋਲ ਯੋਜਨਾ’
ਸਿਹਤ ਸਹੂਲਤਾਂ ਵਿੱਚ ਇਨਕਲਾਬ ਲਿਆਉਣ ਲਈ ਸਰਕਾਰ ਨੇ ‘ਅਨਮੋਲ ਯੋਜਨਾ’ ਸ਼ੁਰੂ ਕੀਤੀ ਹੈ। ਇਸ ਤਹਿਤ ਦਿੱਲੀ ਦੇ ਹਸਪਤਾਲਾਂ ਵਿੱਚ ਜਨਮ ਲੈਣ ਵਾਲੇ ਹਰ ਬੱਚੇ ਦੇ 56 ਤਰ੍ਹਾਂ ਦੇ ਮੈਡੀਕਲ ਟੈਸਟ ਮੁਫ਼ਤ ਕੀਤੇ ਜਾਣਗੇ। ਇਸ ਯੋਜਨਾ ਲਈ 25 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ ਡਿਜੀਟਲ ਬਲੱਡ ਬੈਂਕ ਬਣਾਇਆ ਜਾਵੇਗਾ ਅਤੇ ਵੈਂਟੀਲੇਟਰਾਂ ਦਾ ਰੀਅਲ-ਟਾਈਮ ਰਿਕਾਰਡ ਰੱਖਿਆ ਜਾਵੇਗਾ ਤਾਂ ਜੋ ਮਰੀਜ਼ਾਂ ਨੂੰ ਪਤਾ ਲੱਗ ਸਕੇ ਕਿ ਕਿਹੜੇ ਹਸਪਤਾਲ ਵਿੱਚ ਆਈ.ਸੀ.ਯੂ. ਬੈੱਡ ਖਾਲੀ ਹਨ।

ਇਹ ਵੀ ਪੜ੍ਹੋ - ਰਾਸ਼ਨ ਕਾਰਡ 'ਤੇ ਅਪ੍ਰੈਲ ਤੋਂ ਮਿਲੇਗਾ ਇੱਕਠਾ 3 ਮਹੀਨਿਆਂ ਦਾ ਰਾਸ਼ਨ, ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਟਰਾਂਸਪੋਰਟ ਨੂੰ ਮਿਲਿਆ ਸਭ ਤੋਂ ਵੱਡਾ ਹਿੱਸਾ
ਬਜਟ ਵਿੱਚ ਸਭ ਤੋਂ ਵੱਧ ਤਰਜੀਹ ਟਰਾਂਸਪੋਰਟ ਨੂੰ ਦਿੱਤੀ ਗਈ ਹੈ। ਮੈਟਰੋ ਦਾ ਵਿਸਤਾਰ, ਇਲੈਕਟ੍ਰਿਕ ਬੱਸਾਂ ਦੀ ਗਿਣਤੀ ਵਿੱਚ ਵਾਧਾ ਅਤੇ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਦਿੱਲੀ ਵਾਸੀਆਂ ਨੂੰ ਮਿਲ ਰਹੀ ਬਿਜਲੀ ਸਬਸਿਡੀ ਵੀ ਜਾਰੀ ਰਹੇਗੀ। ਇਸ ਦੇ ਨਾਲ ਹੀ ਸੀਐਮ ਨੇ ਅਣਅਧਿਕਾਰਤ ਕਲੋਨੀਆਂ ਵਿੱਚ ਨਾਗਰਿਕ ਸਹੂਲਤਾਂ (ਪਾਣੀ, ਸੜਕਾਂ ਤੇ ਸੀਵਰੇਜ) ਦੇ ਵਿਸਤਾਰ ਲਈ ਵੱਡੇ ਬਜਟ ਦਾ ਐਲਾਨ ਕੀਤਾ ਹੈ। ਰਿਪੋਰਟ ਮੁਤਾਬਕ 93.5% ਘਰਾਂ ਤੱਕ ਪਾਈਪ ਰਾਹੀਂ ਪਾਣੀ ਪਹੁੰਚ ਚੁੱਕਾ ਹੈ ਅਤੇ ਹਰਿਆਲੀ (ਗ੍ਰੀਨ ਕਵਰ) ਨੂੰ ਵਧਾਉਣਾ ਸਰਕਾਰ ਦੀ ਮੁੱਖ ਪ੍ਰਾਪਤੀ ਰਹੀ ਹੈ।

ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News