ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰ ਨੇ ਜਾਰੀ ਕੀਤਾ ਹੁਕਮ, ਇਸ ਦਿਨ ਖੁੱਲ੍ਹਣਗੇ ਸਾਰੇ ਸਕੂਲ
Tuesday, Jun 17, 2025 - 10:43 AM (IST)
 
            
            ਨੈਸ਼ਨਲ ਡੈਸਕ- ਸਾਰੇ ਸਰਕਾਰੀ ਸਕੂਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਲਈ ਖੁੱਲ੍ਹਣਗੇ। ਸਕੂਲਾਂ 'ਚ ਇਕ ਧਰਤੀ ਇਕ ਸਿਹਤ ਲਈ ਯੋਗ ਧੀਮ 'ਤੇ ਯੋਗ ਸੰਗਮ ਦਾ ਆਯੋਜਨ ਕੀਤਾ ਜਾਵੇਗਾ, ਜਿਸ 'ਚ ਵਿਦਿਆਰਥੀ, ਅਧਿਆਪਕ ਅਤੇ ਮਾਪੇ ਸਮੂਹਿਕ ਯੋਗ ਅਭਿਆਸ ਕਰਨਗੇ। ਹਰਿਆਣਾ ਦੇ ਸਿੱਖਿਆ ਵਿਭਾਗ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਭਾਗੀਦਾਰਾਂ ਦੀ ਰਿਪੋਰਟ ਪੇਸ਼ ਕਰਨੀ ਹੋਵੇਗੀ। ਸੰਜੀਵ ਵਰਮਾ ਨੂੰ ਮੁੜ ਤੋਂ ਆਯੂਸ਼ ਵਿਭਾਗ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਪ੍ਰੋਗਰਾਮ ਤੋਂ ਬਾਅਦ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ 24 ਜੂਨ ਤੱਕ ਪੋਰਟਲ 'ਤੇ ਭਾਗੀਦਾਰਾਂ ਦੀ ਰਿਪੋਰਟ ਸਾਂਝੀ ਕਰਨੀ ਹੋਵੇਗੀ।
ਇਹ ਵੀ ਪੜ੍ਹੋ : ਡਾਕਟਰ ਬਣਨ ਦਾ ਸੁਪਨਾ, ਸੁਪਨਾ ਹੀ ਰਹਿ ਗਿਆ, 3 ਭਰਾਵਾਂ ਦੀ ਹੋਈ ਦਰਦਨਾਕ ਮੌਤ
ਪ੍ਰੋਗਰਾਮ ਦੇ ਸਫ਼ਲ ਆਯੋਜਨ ਨੂੰ ਲੈ ਕੇ ਸੰਬੰਧਤ ਸਕੂਲਾਂ ਦੇ ਪ੍ਰਿੰਸੀਪਲ ਅਤੇ ਯੋਗ ਕਲੱਬ ਦੀ ਜ਼ਿੰਮੇਵਾਰੀ ਹੋਵੇਗੀ। ਆਯੋਜਨ ਨਾਲ ਸੰਬੰਧਤ ਬ੍ਰਾਂਡਿੰਗ ਕਿਟ, ਅੰਤਰਰਾਸ਼ਟਰੀ ਯੋਗ ਦਿਵਸ ਨਾਲ ਸੰਬੰਧਤ ਜ਼ਰੂਰੀ ਸਮੱਗਰੀ ਅਤੇ 10 ਮਹੱਤਵਪੂਰਨ ਪ੍ਰੋਗਰਾਮਾਂ ਨਾਲ ਸੰਬੰਧਤ ਵਿਆਪਕ ਪਾਠ ਸਮੱਗਰੀ ਸਾਰੇ ਸਕੂਲਾਂ 'ਚ ਪ੍ਰਸਾਰਿਤ ਕੀਤੀ ਜਾਵੇਗੀ। ਯੋਗ ਦੀਆਂ ਤਿਆਰੀਆਂ 'ਚ ਜੁਟੀ ਹਰਿਆਣਾ ਸਰਕਾਰ ਨੇ ਆਯੂਸ਼ ਵਿਭਾਗ ਦੇ ਡਾਇਰੈਕਟਰ ਜਨਰਲ ਸੰਜੀਵ ਵਰਮਾ ਨੂੰ ਮੁੜ ਇਸੇ ਅਹੁਦੇ 'ਤੇ ਨਿਯੁਕਤੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ ! ਮਾਂ ਬਣਨ ਦੇ ਅਗਲੇ ਹੀ ਦਿਨ ਔਰਤ ਨੇ ਦੁਨੀਆ ਨੂੰ ਕਿਹਾ ਅਲਵਿਦਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                            