ਵੱਡੀ ਖ਼ਬਰ ; 25 ਸਾਲਾ ਅਧਿਆਪਕਾ ਨੇ ਸਕੂਲ ''ਚ ਹੀ ਚੁੱਕ ਲਿਆ ਖ਼ੌਫ਼ਨਾਕ ਕਦਮ ! ਆਪਣੇ ਹੀ ਦੁਪੱਟੇ ਨਾਲ...
Thursday, Jul 17, 2025 - 12:34 PM (IST)

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਸੂਬੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇ ਬਲੀਆ ਜ਼ਿਲ੍ਹੇ ਸਥਿਤ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੈਂਟਰ ਸਕੂਲ ਦੀ 25 ਸਾਲਾ ਇਕ ਟਰੇਨੀ ਅਧਿਆਪਕਾ ਨੇ ਫਾਹਾ ਲਗਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ। ਉਸ ਦੇ ਇਸ ਕਦਮ ਦਾ ਕਾਰਨ ਪ੍ਰੇਮ ਸਬੰਧ ਦੱਸਿਆ ਜਾ ਰਿਹਾ ਹੈ, ਜਿਸ ਦਾ ਪਤਾ ਲੱਗਣ ਮਗਰੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਝਿੜਕਿਆ ਸੀ, ਜਿਸ ਕਾਰਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ।
ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਅਨਿਲ ਕੁਮਾਰ ਝਾਅ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਸ਼ਾਮ ਨੂੰ ਪਕਵਾਈਨਾਰ ਸਥਿਤ ਇਕ ਸਕੂਲ 'ਚ ਵਾਪਰੀ, ਜਿੱਥੇ 25 ਸਾਲਾ ਟਰੇਨੀ ਅਧਿਆਪਕਾ ਪ੍ਰਿਆ ਗਿਰੀ ਨੇ ਆਪਣੇ ਦੁਪੱਟੇ ਨਾਲ ਫਾਹਾ ਲਗਾ ਲਿਆ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਤੇ ਫੌਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਤੇ ਆ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜਿਆ।
ਇਹ ਵੀ ਪੜ੍ਹੋ- ਵਿਆਹ ਕਰਵਾਉਣ ਜਾ ਰਹੇ ਜੋੜਿਆਂ ਲਈ ਵੱਡੀ ਖ਼ੁਸ਼ਖ਼ਬਰੀ ! ਹੁਣ ਮੌਕੇ 'ਤੇ ਹੀ...
ਪੁਲਸ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਮੌਕੇ ਤੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਪ੍ਰਿਆ ਦਾ ਰਸੜਾ ਇਲਾਕੇ ਦੇ ਇਕ ਨੌਜਵਾਨ ਨਾਲ ਪ੍ਰੇਮ ਸਬੰਧ ਸੀ, ਜਿਸ ਦਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗ ਗਿਆ ਸੀ ਤੇ ਉਨ੍ਹਾਂ ਨੇ ਪ੍ਰਿਆ ਨੂੰ ਡਾਂਟਿਆ ਸੀ। ਇਸੇ ਗੱਲੋਂ ਨਾਰਾਜ਼ ਹੋ ਕੇ ਪ੍ਰਿਆ ਨੇ ਇਕ ਸਖ਼ਤ ਕਦਮ ਚੁੱਕਿਆ ਹੈ। ਫਿਲਹਾਲ ਪੁਲਸ ਨੇ ਮਾਮਲੇ ਦੀ ਅਗਲੇਰੀ ਜਾਂਚ ਆਰੰਭ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e