9 ਬੱਚੀਆਂ ਦਾ ਜਿਨਸੀ ਸ਼ੋਸ਼ਣ, ਐਕਸਟ੍ਰਾ ਕਲਾਸ ਦੇ ਨਾਂ ’ਤੇ ਟੀਚਰ ਕਰ ਰਿਹਾ ਸੀ ਸ਼ੋਸ਼ਣ

Sunday, Aug 25, 2024 - 11:36 AM (IST)

ਕੋਇੰਬਟੂਰ- ਤਾਮਿਲਨਾਡੂ ਦੇ ਕੋਇੰਬਟੂਰ ਜ਼ਿਲ੍ਹੇ ਤੋਂ ਇਕ ਹੈਰਾਨ ਕਰਨ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਸਰਕਾਰੀ ਸਕੂਲ ਦੇ ਅਧਿਆਪਕ 'ਤੇ ਸਕੂਲ 'ਚ ਹੀ 9 ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਦਾ ਦੋਸ਼ ਲੱਗਾ ਹੈ। ਘਟਨਾ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਸਕੂਲ ਵਿਚ ਬਾਲ ਯੌਨ ਸ਼ੋਸ਼ਣ ਅਤੇ ਬਾਲ ਵਿਆਹ 'ਤੇ ਜਾਗਰੂਕਤਾ ਸੈਸ਼ਨ ਆਯੋਜਿਤ ਕਰਨ ਲਈ ਬਾਲ ਸੁਰੱਖਿਆ ਇਕਾਈ ਪਹੁੰਚੀ ਸੀ। ਮਾਮਲੇ ਵਿਚ ਪੁਲਸ ਨੇ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ- ਨਾਬਾਲਗ ਨਾਲ ਸਮੂਹਿਕ ਜਬਰ-ਜ਼ਨਾਹ, ਵਿਰੋਧ ’ਚ ਸੜਕਾਂ ’ਤੇ ਉਤਰੇ ਲੋਕ

9ਵੀਂ ਜਮਾਤ ਦੀ ਇਕ ਵਿਦਿਆਰਥਣ ਨੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਟੀਮ ਨੂੰ ਦੱਸਿਆ ਕਿ ਨਟਰਾਜਨ ਨਾਂ ਦਾ 54 ਸਾਲਾ ਅਧਿਆਪਕ ਐਕਸਟ੍ਰਾ ਕਲਾਸਾਂ ਦੇ ਨਾਂ ’ਤੇ ਕਈ ਮਹੀਨਿਆਂ ਤੋਂ ਉਸ ਦਾ ਜਿਨਸੀ ਸ਼ੋਸ਼ਣ ਕਰ ਰਿਹਾ ਸੀ। ਇਸ ਤੋਂ ਬਾਅਦ ਟੀਮ ਨੇ ਸਕੂਲ ਦੀਆਂ ਹੋਰ ਵਿਦਿਆਰਥਣਾਂ ਤੋਂ ਪੁੱਛਗਿੱਛ ਕੀਤੀ। ਇਹ ਗੱਲ ਸਾਹਮਣੇ ਆਈ ਹੈ ਕਿ ਨਟਰਾਜਨ ਨੇ 7ਵੀਂ, 8ਵੀਂ ਅਤੇ 9ਵੀਂ ਜਮਾਤ ’ਚ ਪੜ੍ਹਦੀਆਂ ਇਕ-ਦੋ ਨਹੀਂ ਸਗੋਂ 9 ਵਿਦਿਆਰਥਣਾਂ ਦਾ ਕਈ ਵਾਰ ਜਿਨਸੀ ਸ਼ੋਸ਼ਣ ਕੀਤਾ ਸੀ। 

ਇਹ ਵੀ ਪੜ੍ਹੋ- ਸੂਟਕੇਸ 'ਚ ਮਿਲੀ 3 ਸਾਲਾ ਬੱਚੀ ਦੀ ਲਾਸ਼, ਮਾਂ ਲਾਪਤਾ

ਮੁਲਜ਼ਮ ਟੀਚਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਸਕੂਲ ਨੂੰ ਕੀਤਾ ਬੰਦ

ਵਿਦਿਆਰਥਣਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਮੁੱਖ ਅਧਿਆਪਕ ਅਤੇ ਕਲਾਸ ਟੀਚਰ ਨੂੰ ਵੀ ਜਾਣੂ ਕਰਵਾਇਆ ਸੀ ਪਰ ਉਨ੍ਹਾਂ ਨੇ ਵੀ ਕੋਈ ਕਾਰਵਾਈ ਨਹੀਂ ਕੀਤੀ। ਮੁਲਜ਼ਮ ਅਧਿਆਪਕ ਦੀ ਗ੍ਰਿਫਤਾਰੀ ਤੋਂ ਬਾਅਦ ਅਗਲੇ ਹੁਕਮਾਂ ਤੱਕ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਅਧਿਆਪਕ ਖਿਲਾਫ਼ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ  (POCSO) ਦੀਆਂ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨਾਲ ਸਕੂਲ ਦੀ ਪ੍ਰਿੰਸੀਪਲ ਅਤੇ 3 ਮਹਿਲਾ ਅਧਿਆਪਕਾਂ ਨੂੰ ਸ਼ਿਕਾਇਤ ਮਿਲਣ ਦੇ ਬਾਵਜੂਦ ਪੁਲਸ ਨੂੰ ਘਟਨਾ ਦੀ ਸੂਚਨਾ ਨਾ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਦੇ ਅਕੋਲਾ ਵਿਚ ਵੀ ਅਧਿਆਪਕ ਵਲੋਂ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਇਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Tanu

Content Editor

Related News