ਟੀਚਰ ਨੇ ਮਾਸੂਮ ਬੱਚੇ ਦੀ ਡੰਡੇ ਨਾਲ ਕੀਤੀ ਕੁੱਟਮਾਰ, ਅੱਖ ''ਚ ਲੱਗੀ ਗੰਭੀਰ ਸੱਟ

Monday, Nov 18, 2024 - 06:18 PM (IST)

ਨੈਸ਼ਨਲ ਡੈਸਕ- ਸਕੂਲ 'ਚ ਇਕ ਅਧਿਆਪਕ ਨੇ ਹੋਮਵਰਕ ਨਾ ਕਰਨ 'ਤੇ 12 ਸਾਲਾ ਇਕ ਵਿਦਿਆਰਥੀ ਦੀ ਕੁੱਟਮਾਰ ਕਰ ਦਿੱਤੀ, ਜਿਸ ਨਾਲ ਉਸ ਦੀ ਅੱਖ 'ਚ ਗੰਭੀਰ ਸੱਟ ਲੱਗ ਗਈ। ਪੁਲਸ ਨੇ ਸੋਮਵਾਰ ਨੂੰ ਦੱਸਿਆ ਕੀ ਪੀੜਤ ਅਮਿਤ ਰਾਜ 5ਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਉਸ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਬਿਹਾਰ ਦੇ ਅਰਵਲ ਦੇ ਨਿੱਜੀ ਸਕੂਲ ਦੇ ਅਧਿਆਪਕ ਅਤੇ ਪ੍ਰਬੰਧਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਅਨੁਸਾਰ ਅਮਿਤ ਦਾ ਪਟਨਾ ਦੇ ਇਕ ਹਸਪਤਾਲ 'ਚ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ

ਅਰਵਲ 'ਚ ਅਮਿਤ ਨੇ ਦੱਸਿਆ,''13 ਨਵੰਬਰ ਨੂੰ ਜਦੋਂ ਮੇਰੇ ਅਧਿਆਪਕ ਨੇ ਹੋਮਵਰਕ ਨਹੀਂ ਕਰਨ 'ਤੇ ਮੈਨੂੰ ਡੰਡੇ ਨਾਲ ਕੁੱਟਣਾ ਸ਼ੁਰੂ ਕੀਤਾ ਤਾਂ ਮੇਰੀ ਖੱਬੀ ਅੱਖ 'ਤੇ ਗੰਭੀਰ ਸੱਟ ਲੱਗ ਗਈ। ਮੈਂ ਆਪਣੇ ਮਾਤਾ-ਪਿਤਾ ਨੂੰ ਇਸ ਬਾਰੇ ਦੱਸਿਆ। ਉਹ ਮੈਨੂੰ ਇਲਾਜ ਲਈ ਤੁਰੰਤ ਹਸਪਤਾਲ ਲੈ ਗਏ।'' ਅਮਿਤ ਦੇ ਮਾਤਾ-ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੂੰ ਬਿਹਤਰ ਇਲਾਜ ਲਈ ਪਟਨਾ ਦੇ ਇਕ ਹਸਪਤਾਲ 'ਚ ਰੈਫਰ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕਿ ਡਾਕਟਰਾਂ ਨੇ ਅਮਿਤ ਦੀ ਅੱਖ 'ਚ ਲੱਗੀ ਸੱਟ ਨੂੰ ਗੰਭੀਰ ਦੱਸਿਆ ਹੈ। ਅਰਵਲ ਦੇ ਪੁਲਸ ਸੁਪਰਡੈਂਟ (ਐੱਸਪੀ) ਰਾਜੇਂਦਰ ਕੁਮਾਰ ਭੀਲ ਨੇ ਕਿਹਾ,''ਅਮਿਤ ਦੇ ਪਰਿਵਾਰ ਵਾਲਿਆਂ ਨੇ ਐਤਵਾਰ ਨੂੰ ਸਕੂਲ ਦੇ ਅਧਿਆਪਕ ਅਤੇ ਪ੍ਰਬੰਧਨ ਖ਼ਿਲਾਫ਼ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ। ਵਿਦਿਆਰਥੀ ਨੂੰ ਸੱਟ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News