32 ਸਕਿੰਟਾਂ ''ਚ 27 ਵਾਰ...! ਸਿਰਫਿਰੇ ਨੌਜਵਾਨ ਵਲੋਂ ਸਕੂਲ ਅਧਿਆਪਕਾ ਦਾ ਬੇਰਹਿਮੀ ਨਾਲ ਕਤਲ, CCTV ਵਾਇਰਲ
Tuesday, Aug 04, 2026 - 08:06 AM (IST)
ਫ਼ਰੀਦਾਬਾਦ (ਸੂਰਜਮਲ) - ਬੱਲਭਗੜ੍ਹ ਦੇ ਪਿੰਡ ਸਿਕਰੋਨਾ ਸਥਿਤ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਚ ਸੋਮਵਾਰ ਸਵੇਰੇ ਇਕ ਸਨਸਨੀਖੇਜ਼ ਵਾਰਦਾਤ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿਥੇ ਇਕ ਸਿਰਫਿਰੇ ਨੌਜਵਾਨ ਨੇ ਸਕੂਲ ਵਿਚ ਮਹਿਲਾ ਅਧਿਆਪਕਾ ਦਾ ਚਾਕੂ ਨਾਲ ਹਮਲਾ ਕਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਸਨਸਨੀ ਫੈਲ ਗਈ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।
ਪੜ੍ਹੋ ਇਹ ਵੀ - ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ ਹੋਈ ਸ਼ੁਰੂ
ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮ ਨੌਜਵਾਨ ਨੇ ਸਕੂਲ ਕੰਪਲੈਕਸ ਵਿਚ ਵੜ ਕੇ ਅਧਿਆਪਕਾ ਸੰਧਿਆ ’ਤੇ ਤਾਬੜਤੋੜ ਹਮਲਾ ਕੀਤਾ ਅਤੇ ਪੁਲਸ ਅਨੁਸਾਰ ਕਰੀਬ 32 ਸਕਿੰਟਾਂ 'ਚ ਸਰੀਰ ਦੇ ਵੱਖ-ਵੱਖ ਹਿੱਸਿਆਂ ’ਤੇ ਲੱਗਭਗ 27 ਵਾਰ ਚਾਕੂ ਨਾਲ ਵਾਰ ਕੀਤੇ। ਗੰਭੀਰ ਰੂਪ ਵਿਚ ਜ਼ਖ਼ਮੀ ਅਧਿਆਪਕਾ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਪਹਿਲਾਂ ਵੀ ਅਧਿਆਪਕਾ ਨਾਲ ਛੇੜਛਾੜ ਕੀਤੀ ਸੀ, ਜਿਸ ਦੀ ਸ਼ਿਕਾਇਤ ਪੁਲਸ ਵਿਚ ਦਰਜ ਕਰਵਾਈ ਗਈ ਸੀ।
ਪੜ੍ਹੋ ਇਹ ਵੀ - Love Marriage ਕਰਵਾਉਣ ਵਾਲਿਆਂ ਦੀ ਹੁਣ ਨੋ-ਐਂਟਰੀ! ਹਰਿਆਣਾ ਦੇ ਇਸ ਪਿੰਡ ਦੀ ਪੰਚਾਇਤ ਦਾ ਵੱਡਾ ਫੈਸਲਾ
ਉਸ ਸਮੇਂ ਮੁਆਫ਼ੀ ਮੰਗਣ ਦੇ ਬਾਵਜੂਦ ਉਹ ਰੰਜਿਸ਼ ਰੱਖਦਾ ਸੀ। ਸੋਮਵਾਰ ਸਵੇਰੇ ਉਹ ਮੂੰਹ ’ਤੇ ਕੱਪੜਾ ਬੰਨ੍ਹ ਕੇ ਸਕੂਲ ਪਹੁੰਚਿਆ ਅਤੇ ਅਧਿਆਪਕਾ ਨੂੰ ਮਿਲਣ ਦੇ ਬਹਾਨੇ ਉਨ੍ਹਾਂ ਨੂੰ ਮੁੱਖ ਗੇਟ ਤੱਕ ਬੁਲਾਇਆ। ਉੱਥੇ ਪਹੁੰਚਦੇ ਹੀ ਉਸ ਨੇ ਚਾਕੂ ਨਾਲ ਤਾਬੜਤੋੜ ਹਮਲਾ ਕਰ ਦਿੱਤਾ। ਹਮਲੇ ਦੌਰਾਨ ਅਧਿਆਪਕਾ ਜਾਨ ਬਚਾਉਣ ਦੀ ਕੋਸ਼ਿਸ਼ ਕਰਦੀ ਰਹੀ ਪਰ ਮੁਲਜ਼ਮ ਲਗਾਤਾਰ ਵਾਰ ਕਰਦਾ ਰਿਹਾ। ਉਨ੍ਹਾਂ ਨੂੰ ਬਚਾਉਣ ਲਈ ਅੱਗੇ ਆਏ ਲੋਕਾਂ ਨੂੰ ਵੀ ਮੁਲਜ਼ਮ ਨੇ ਚਾਕੂ ਦਿਖਾ ਕੇ ਅਤੇ ਧਮਕਾ ਕੇ ਪਿੱਛੇ ਹਟਾ ਦਿੱਤਾ। ਵਾਰਦਾਤ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਕਤਲ ਦੀ ਪੂਰੀ ਘਟਨਾ ਸਕੂਲ ਦੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਰਿਕਾਰਡ ਹੋ ਗਈ ਹੈ।
ਪੜ੍ਹੋ ਇਹ ਵੀ - 2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
