ਪ੍ਰਾਈਵੇਟ ਸਕੂਲ ਦੇ ਅਧਿਆਪਕ ਬਣ ਗਏ ਹੈਵਾਨ ! ਭੋਰਾ ਕੁ ਜਵਾਕੜੀ ਨਾਲ ਟੱਪੀਆਂ ਸਾਰੀਆਂ ਹੱਦਾਂ

Sunday, Feb 22, 2026 - 10:46 AM (IST)

ਪ੍ਰਾਈਵੇਟ ਸਕੂਲ ਦੇ ਅਧਿਆਪਕ ਬਣ ਗਏ ਹੈਵਾਨ ! ਭੋਰਾ ਕੁ ਜਵਾਕੜੀ ਨਾਲ ਟੱਪੀਆਂ ਸਾਰੀਆਂ ਹੱਦਾਂ

ਨੈਸ਼ਨਲ ਡੈਸਕ- ਓਡੀਸ਼ਾ ਦੇ ਕੇਂਦਰਪਾੜਾ ਜ਼ਿਲ੍ਹੇ ਤੋਂ ਇੱਕ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨਿੱਜੀ ਸਕੂਲ ਦੇ 5 ਅਧਿਆਪਕਾਂ ਨੂੰ 13 ਸਾਲਾ ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਇਹ ਕਾਰਵਾਈ ਪੀੜਤ ਬੱਚੀ ਦੇ ਪਿਤਾ ਅਤੇ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੀ ਸ਼ਿਕਾਇਤ 'ਤੇ ਕੀਤੀ ਹੈ।

7ਵੀਂ ਜਮਾਤ ਵਿੱਚ ਪੜ੍ਹਦੀ ਇਸ ਵਿਦਿਆਰਥਣ ਨੇ ਆਪਣੇ ਮਾਪਿਆਂ ਨੂੰ ਦੱਸਿਆ ਕਿ ਇਹ ਅਧਿਆਪਕ ਕਾਫੀ ਲੰਬੇ ਸਮੇਂ ਤੋਂ ਉਸ ਦਾ ਜਿਨਸੀ ਸ਼ੋਸ਼ਣ ਕਰ ਰਹੇ ਸਨ। ਬੱਚੀ ਦੀ ਹਾਲਤ ਦੇਖ ਕੇ ਮਾਪਿਆਂ ਨੇ ਤੁਰੰਤ ਬਾਲ ਭਲਾਈ ਕਮੇਟੀ ਨਾਲ ਸੰਪਰਕ ਕੀਤਾ। ਬਾਲ ਭਲਾਈ ਕਮੇਟੀ ਦੀ ਮੈਂਬਰ ਸਵਾਗਤਿਕਾ ਪਾਤਰਾ ਅਨੁਸਾਰ, 18 ਫਰਵਰੀ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ 48 ਘੰਟਿਆਂ ਤੱਕ ਮਾਮਲੇ ਦੀ ਗੁਪਤ ਜਾਂਚ ਕੀਤੀ ਗਈ। ਸਬੂਤ ਮਿਲਣ ਤੋਂ ਬਾਅਦ ਮਾਮਲਾ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਮਚੇਗੀ ਤਬਾਹੀ ! NASA ਦੇ ਵਿਗਿਆਨੀਆਂ ਨੇ ਦੇ'ਤੀ ਚਿਤਾਵਨੀ

ਰਾਜਕਨਿਕਾ ਥਾਣੇ ਦੇ ਇੰਚਾਰਜ ਸੰਜੇ ਮਲਿਕ ਨੇ ਦੱਸਿਆ ਕਿ ਮੁਢਲੀ ਜਾਂਚ ਦੇ ਆਧਾਰ 'ਤੇ 5 ਮੁਲਜ਼ਮ ਅਧਿਆਪਕਾਂ ਨੂੰ ਸ਼ਨੀਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਭਾਰੀ ਗੁੱਸਾ ਹੈ। ਵਿਰੋਧੀ ਧਿਰ ਬੀ.ਜੇ.ਡੀ. ਨੇ ਪੁਲਸ ਸੁਪਰਡੈਂਟ ਨੂੰ ਮੰਗ ਪੱਤਰ ਸੌਂਪ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਬਾਲ ਭਲਾਈ ਕਮੇਟੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਵੀ ਇਸ ਮਾਮਲੇ ਦੀ ਵੱਖਰੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਕੂਲ ਦੇ ਪ੍ਰਬੰਧਕੀ ਢਾਂਚੇ ਅਤੇ ਹੋਰ ਸਟਾਫ਼ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਸਕੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News