ਵੱਡੀ ਖ਼ਬਰ ; ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਹਰ ਪਾਸੇ ਹੋ ਗਈ ਪੁਲਸ ਹੀ ਪੁਲਸ
Monday, Jul 14, 2025 - 10:57 AM (IST)

ਨਵੀਂ ਦਿੱਲੀ- ਰਾਜਧਾਨੀ ਦਿੱਲੀ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਈ ਸਕੂਲਾਂ 'ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਘਟਨਾ ਮਗਰੋਂ ਇਲਾਕੇ 'ਚ ਖ਼ੌਫ਼ ਦਾ ਮਾਹੌਲ ਛਾ ਗਿਆ ਹੈ।
ਜਾਣਕਾਰੀ ਅਨੁਸਾਰ ਉਕਤ ਮਾਮਲਾ ਚਾਣੱਕਿਆਪੁਰੀ ਇਲਾਕੇ ਦਾ ਹੈ, ਜਿੱਥੇ ਸਥਿਤ ਨੇਵੀ ਸਕੂਲ ਨੂੰ ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਇਲਾਵਾ ਦੁਆਰਕਾ ਸਥਿਤ ਸੀ.ਆਰ.ਪੀ.ਐੱਫ. ਸਕੂਲ ਤੇ ਰੋਹਿਣੀ ਸਥਿਤ ਇਕ ਸਕੂਲ ਨੂੰ ਵੀ ਧਮਕੀ ਭਰੇ ਈ-ਮੇਲ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਮੇਲ ਸਵੇਰੇ ਕਰੀਬ 7.30 ਵਜੇ ਮਿਲੇ ਸਨ, ਜਿਸ ਮਗਰੋਂ ਕਰੀਬ 8.30 ਵਜੇ ਇਸ ਦਾ ਪਤਾ ਲੱਗਣ 'ਤੇ ਪੁਲਸ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ- ਭਾਰਤ 'ਚ ਪੈਰ ਪਸਾਰ ਰਹੀ ਇਹ 'ਖ਼ਾਮੋਸ਼ ਮਹਾਮਾਰੀ' !
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਬੰਬ ਨਿਰੋਧਕ ਦਸਤੇ ਵੀ ਮੌਕੇ 'ਤੇ ਪਹੁੰਚ ਕੇ ਇਲਾਕੇ ਦੀ ਛਾਣਬੀਣ ਕਰ ਰਹੇ ਹਨ। ਫਿਲਹਾਲ ਹੁਣ ਤੱਕ ਦੀ ਜਾਂਚ 'ਚ ਕੁਝ ਵੀ ਸ਼ੱਕੀ ਬਰਾਮਦ ਨਹੀਂ ਹੋਇਆ ਹੈ, ਪਰ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ, ਜਿਸ ਕਾਰਨ ਇਲਾਕੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e