ਸਕੂਲਾਂ ਦਾ ਬਦਲਿਆ ਟਾਈਮ ਟੇਬਲ, 5ਵੀਂ ਤੱਕ ਦੀਆਂ ਜਮਾਤਾਂ ਚੱਲਣਗੀਆਂ ਆਨਲਾਈਨ

Wednesday, Dec 18, 2024 - 06:03 AM (IST)

ਸਕੂਲਾਂ ਦਾ ਬਦਲਿਆ ਟਾਈਮ ਟੇਬਲ, 5ਵੀਂ ਤੱਕ ਦੀਆਂ ਜਮਾਤਾਂ ਚੱਲਣਗੀਆਂ ਆਨਲਾਈਨ

ਨੈਸ਼ਨਲ ਡੈਸਕ - ਉੱਤਰ ਪ੍ਰਦੇਸ਼ ਸਮੇਤ ਦਿੱਲੀ ਐਨ.ਸੀ.ਆਰ. ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਲਪੇਟ ਵਿੱਚ ਹੈ। ਯੂ.ਪੀ. ਵਿੱਚ ਮੌਸਮ ਵਿਭਾਗ ਨੇ 32 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਦਿੱਲੀ ਐਨ.ਸੀ.ਆਰ. ਖੇਤਰ ਵਿੱਚ ਵੀ ਪ੍ਰਦੂਸ਼ਣ ਕਾਫੀ ਵਧਿਆ ਹੈ। ਗਾਜ਼ੀਆਬਾਦ ਦੇ ਇੰਦਰਾਪੁਰਮ ਵਿੱਚ AQI 426 ਤੱਕ ਪਹੁੰਚ ਗਿਆ ਹੈ। ਅਜਿਹੇ 'ਚ ਸਕੂਲਾਂ ਨੂੰ ਲੈ ਕੇ ਅਹਿਮ ਹੁਕਮ ਜਾਰੀ ਕੀਤੇ ਗਏ ਹਨ।

ਪੰਜਵੀਂ ਜਮਾਤ ਤੱਕ ਦੇ ਸਕੂਲ ਬੰਦ
ਮੀਡੀਆ ਰਿਪੋਰਟਾਂ ਮੁਤਾਬਕ ਗ੍ਰੇਟਰ ਨੋਇਡਾ ਤੋਂ ਬਾਅਦ ਹੁਣ ਗਾਜ਼ੀਆਬਾਦ ਵਿੱਚ ਵੀ 5ਵੀਂ ਜਮਾਤ ਤੱਕ ਦੇ ਸਕੂਲ ਪ੍ਰਦੂਸ਼ਣ ਅਤੇ ਠੰਡ ਕਾਰਨ ਬੰਦ ਕਰ ਦਿੱਤੇ ਗਏ ਹਨ। ਹੁਣ ਨਰਸਰੀ ਤੋਂ 5ਵੀਂ ਤੱਕ ਦੇ ਬੱਚਿਆਂ ਦੀਆਂ ਕਲਾਸਾਂ ਆਨਲਾਈਨ ਚੱਲਣਗੀਆਂ। ਇਸ ਦੇ ਨਾਲ ਹੀ ਸਕੂਲ ਵਿੱਚ 10ਵੀਂ ਅਤੇ 12ਵੀਂ ਨੂੰ ਛੱਡ ਕੇ ਬਾਕੀ ਜਮਾਤਾਂ ਹਾਈਬ੍ਰਿਡ ਮੋਡ ਵਿੱਚ ਚੱਲਣਗੀਆਂ। ਜਦੋਂ ਦੇਰ ਰਾਤ 10 ਵਜੇ ਪ੍ਰਦੂਸ਼ਣ ਦਾ ਪੱਧਰ ਨਾਜ਼ੁਕ ਸ਼੍ਰੇਣੀ 'ਤੇ ਪਹੁੰਚ ਗਿਆ ਤਾਂ ਗ੍ਰੇਪ-4 ਲਾਗੂ ਕੀਤਾ ਗਿਆ। ਨੋਇਡਾ ਪ੍ਰਸ਼ਾਸਨ ਵੱਲੋਂ ਦੇਰ ਰਾਤ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਕ ਪੰਜਵੀਂ ਤੱਕ ਦੀਆਂ ਕਲਾਸਾਂ ਹਾਈਬ੍ਰਿਡ ਮੋਡ 'ਤੇ ਚੱਲਣਗੀਆਂ।
ਦੱਸ ਦੇਈਏ ਕਿ ਹਾਲ ਹੀ ਵਿੱਚ ਡੀ.ਐਮ. ਗੌਤਮ ਬੁੱਧ ਨਗਰ ਨੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਠੰਡ ਅਤੇ ਪ੍ਰਦੂਸ਼ਣ ਕਾਰਨ ਲਿਆ ਗਿਆ ਹੈ। ਹੁਣ ਸਕੂਲਾਂ ਦਾ ਨਵਾਂ ਸਮਾਂ ਬਦਲ ਕੇ ਸਵੇਰੇ 9:00 ਵਜੇ ਕਰ ਦਿੱਤਾ ਗਿਆ ਹੈ।

ਮੌਸਮ ਵਿਭਾਗ ਦੀ ਚਿਤਾਵਨੀ
17 ਦਸੰਬਰ ਨੂੰ ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ ਉੱਤਰ ਪ੍ਰਦੇਸ਼ ਦੇ ਦੋਵਾਂ ਡਿਵੀਜ਼ਨਾਂ ਵਿੱਚ ਕੁਝ ਥਾਵਾਂ ’ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 18 ਅਤੇ 19 ਦਸੰਬਰ ਨੂੰ ਮੌਸਮ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਅਗਲੇ ਦੋ ਦਿਨਾਂ ਤੱਕ ਸੂਬੇ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ।

32 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ
17 ਦਸੰਬਰ ਨੂੰ ਮੌਸਮ ਵਿਭਾਗ ਨੇ ਮਊ, ਬਲੀਆ, ਦੇਵਰੀਆ, ਗੋਰਖਪੁਰ, ਸੰਤ ਕਬੀਰ ਨਗਰ, ਬਸਤੀ, ਕੁਸ਼ੀਨਗਰ, ਮਹਾਰਾਜਗੰਜ, ਸਿਧਾਰਥਨਗਰ, ਬਲਰਾਮਪੁਰ, ਸ਼ਰਾਵਸਤੀ, ਬਹਿਰਾਇਚ, ਲਖੀਮਪੁਰ ਖੇੜੀ, ਸੀਤਾਪੁਰ, ਹਰਦੋਈ, ਫਰੂਖਾਬਾਦ, ਕੰਨੌਜ, ਸਹਾਰਨਪੁਰ, ਸ਼ਾਮਲੀ, ਮੁਜ਼ੱਫਰਨਗਰ, ਬਾਗਪਤ, ਮੇਰਠ, ਬਿਜਨੌਰ, ਅਮਰੋਹਾ, ਮੁਰਾਦਾਬਾਦ, ਰਾਮਪੁਰ, ਬਰੇਲੀ, ਪੀਲੀਭੀਤ, ਸ਼ਾਹਜਹਾਂਪੁਰ, ਸੰਭਲ, ਬਦਾਊਨ ਅਤੇ ਆਸਪਾਸ ਦੇ ਇਲਾਕਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 


author

Inder Prajapati

Content Editor

Related News